• Latest
  • Trending
Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

2 months ago
ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

12 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

16 minutes ago
Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

26 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

1 hour ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

1 hour ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

2 hours ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

2 hours ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

2 hours ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

4 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

4 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

October 12, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

ਪੰਜਾਬ ‘ਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: CEO ਅਨਿੰਦਿਤਾ ਮਿਤਰਾ

ਜਾਣੋ ਕਿੰਨੀਆਂ ਕੱਟੀਆਂ ਗਈਆਂ ਵੋਟਾਂ?

ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ):ਪੰਜਾਬ ‘ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਤੋਂ ਬਾਅਦ ਅੰਤਿਮ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ ਕਰੀਬ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ ਗਏ ਹਨ। ਚੋਣ ਕਮਿਸ਼ਨ ਮੁਤਾਬਕ ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2,01,00,727 ਹੋ ਗਈ ਹੈ।

ਦੱਸ ਦਈਏ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14.05.2026 ਦੇ ਨੋਟੀਫਿਕੇਸ਼ਨ ਮੱਦੇਨਜ਼ਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ ਪੰਜਾਬ ਵਿੱਚ 25 ਜੂਨ 2026 ਤੋਂ ਸ਼ੁਰੂ ਕੀਤੀ ਗਈ ਸੀ। ਪੰਜਾਬ ਨੂੰ ਇਸ ਵਿਸ਼ੇਸ਼ ਗਹਿਰੀ ਸੁਧਾਈ,2026 ਦੇ ਤੀਜੇ ਪੜਾਅ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ।

ਮੁੱਖ ਚੋਣ ਅਫ਼ਸਰ ਪੰਜਾਬ, ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਕੋਲ ਉਪਲਬਧ ਹਨ। ਇਹ ਸੂਚੀਆਂ ਮੁੱਖ ਚੋਣ ਅਫ਼ਸਰ, ਪੰਜਾਬ ਦੀ ਸਰਕਾਰੀ ਵੈੱਬਸਾਈਟ www.ceopunjab.gov.in ਅਤੇ ਨਾਗਰਿਕ ਸੇਵਾ ਪੋਰਟਲ www.voters.eci.gov.in ਤੋਂ ਵੀ ਡਾਊਨਲੋਡ ਕੀਤੀਆਂ ਜਾ ਸਕਦੀਆਂ ਹਨ।

ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਸਾਫਟ ਕਾਪੀਆਂ ਸੌਂਪੀਆਂ ਗਈਆਂ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੇ ਵਡਮੁੱਲੇ ਸਹਿਯੋਗ, ਖ਼ਾਸ ਕਰਕੇ ਸੂਬੇ ਭਰ ਵਿੱਚ ਤਾਇਨਾਤ 89,395 ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਸਰਗਰਮ ਭਾਗੀਦਾਰੀ ਸਦਕਾ ਇਹ ਕਾਰਜ ਨੇਪਰੇ ਚੜ੍ਹ ਸਕਿਆ।

ਪੰਜਾਬ ਵਿੱਚ 9 ਜੂਨ 2026 ਤੱਕ ਕੁੱਲ 2,14,61,043 ਰਜਿਸਟਰਡ ਵੋਟਰ ਸਨ, ਜਿਨ੍ਹਾਂ ਵਿੱਚ 1,11,76,866 ਪੁਰਸ਼, 1,02,83,478 ਮਹਿਲਾ ਅਤੇ 699 ਥਰਡ ਜੈਂਡਰ ਵੋਟਰ ਸ਼ਾਮਲ ਸਨ। ਘਰ-ਘਰ ਜਾ ਕੇ ਵੇਰਵੇ ਦਰਜ ਕਰਨ ਦੇ ਪੜਾਅ (25 ਜੂਨ ਤੋਂ 3 ਅਗਸਤ 2026) ਦੌਰਾਨ ਬੀ.ਐਲ.ਓਜ਼ ਨੇ ਰਜਿਸਟਰਡ ਵੋਟਰਾਂ ਨੂੰ ਗਣਨਾ ਫਾਰਮ ਵੰਡੇ ਅਤੇ ਇਕੱਤਰ ਕੀਤੇ।ਖਰੜਾ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਗਈ ਸੀ, ਜਿਸ ਵਿੱਚ ਕੁੱਲ 1,93,94,435 ਵੋਟਰ ਸਨ। ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੇ ਸਮੇਂ ਦੌਰਾਨ ਸਰਗਰਮ ਭਾਗੀਦਾਰੀ ਲਈ ਸੂਬੇ ਭਰ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਖਰੜਾ ਵੋਟਰ ਸੂਚੀ ਦੀਆਂ ਕਾਪੀਆਂ ਮੁਹੱਈਆ ਕਰਵਾਈਆਂ ਗਈਆਂ ਸਨ।

ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ (13 ਅਗਸਤ ਤੋਂ 12 ਸਤੰਬਰ 2026) ਦੌਰਾਨ ਨਾਗਰਿਕਾਂ ਨੂੰ ਖਰੜਾ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੜਤਾਲ ਕਰਨ ਅਤੇ ਲੋੜ ਪੈਣ ‘ਤੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ। ਅਰਜ਼ੀਆਂ ਆਨਲਾਈਨ, ਈਸੀਆਈਨੈੱਟ ਮੋਬਾਈਲ ਐਪ ਰਾਹੀਂ, ਬੀ.ਐਲ.ਓਜ਼ ਰਾਹੀਂ ਆਫ਼ਲਾਈਨ ਜਾਂ ਈ.ਆਰ.ਓਜ਼ ਦੇ ਦਫ਼ਤਰਾਂ ਵਿੱਚ ਪ੍ਰਾਪਤ ਕੀਤੀਆਂ ਗਈਆਂ। ਇਸ ਦੌਰਾਨ ਸੀ.ਈ.ਓ. ਪੰਜਾਬ, 19 ਰੋਲ ਆਬਜ਼ਰਵਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਫੀਲਡ ਦਾ ਵਿਆਪਕ ਦੌਰਾ ਕੀਤਾ ਅਤੇ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦੀ ਸੁਪਰ-ਚੈਕਿੰਗ ਕੀਤੀ।

ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ (13 ਅਗਸਤ ਤੋਂ 8 ਅਕਤੂਬਰ 2026) ਦੌਰਾਨ ਅਣ-ਮੈਪਡ ਵੋਟਰਾਂ ਅਤੇ ਤਰੁੱਟੀਆਂ ਵਾਲੇ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ। ਪਿੰਡ ਪੱਧਰ ‘ਤੇ ਈ.ਆਰ.ਓਜ਼/ਏ.ਈ.ਆਰ.ਓਜ਼ ਵੱਲੋਂ ਸੁਣਵਾਈਆਂ ਕੀਤੀਆਂ ਗਈਆਂ ਅਤੇ ਦਸਤਾਵੇਜ਼ਾਂ ਤੇ ਬੀ.ਐਲ.ਓਜ਼ ਦੀਆਂ ਰਿਪੋਰਟਾਂ ਦੀ ਪੜਤਾਲ ਉਪਰੰਤ ਫ਼ੈਸਲੇ ਲਏ ਗਏ। ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਚੋਣ ਮਸ਼ੀਨਰੀ ਨੇ ਨੋਟਿਸ ਮਿਆਦ ਦੌਰਾਨ ਲੋਕਾਂ ਦੀ ਸਹੂਲਤ ਨੂੰ ਯਕੀਨੀ ਬਣਾਉਂਦਿਆਂ ਇੱਕ ਸੁਚਾਰੂ ਮਾਹੌਲ ਪ੍ਰਦਾਨ ਕੀਤਾ।

ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਇੱਕ ਵਿਸ਼ੇਸ਼ ‘ਦਸਤਾਵੇਜ਼ ਤਸਦੀਕ ਟੀਮ’ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ, ਸੂਬੇ ਭਰ ਵਿੱਚ ਸ਼ਿਕਾਇਤ ਨਿਵਾਰਨ ਦਾ ਮਜ਼ਬੂਤ ਪ੍ਰਬੰਧ ਕੀਤਾ ਗਿਆ, ਜਿੱਥੇ ਹਰੇਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਸ਼ਿਕਾਇਤ ਅਫ਼ਸਰਾਂ ਨੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ 1950 ਹੈਲਪਲਾਈਨ ਨੰਬਰ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵੋਟਰਾਂ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਗਈਆਂ। ਵੋਟਰਾਂ ਦੀ ਮਦਦ ਲਈ ਈ.ਆਰ.ਓ. ਅਤੇ ਡੀ.ਈ.ਓ. ਪੱਧਰ ‘ਤੇ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਸਨ।ਨੋਟਿਸ ਜਾਰੀ ਕੀਤੇ ਗਏ 35,49,036 ਵੋਟਰਾਂ ਵਿੱਚੋਂ 86,038 ਵੋਟਰਾਂ ਨੂੰ ਵਿਆਪਕ ਪੜਤਾਲ ਅਤੇ ਸਪੀਕਿੰਗ ਆਰਡਰਜ਼ ਰਾਹੀਂ ਅਯੋਗ ਕਰਾਰ ਦਿੱਤਾ ਗਿਆ।

ਖਰੜਾ ਸੂਚੀ ਦੇ ਕੁੱਲ 1,93,94,435 ਵੋਟਰਾਂ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ ਵਧ ਕੇ 2,01,00,727 ਹੋ ਗਈ ਹੈ, ਜੋ ਕਿ 3.64 ਫੀਸਦ ਦਾ ਵਾਧਾ ਦਰਸਾਉਂਦੀ ਹੈ। ਅੰਤਿਮ ਸੂਚੀ ਦੇ ਕੁੱਲ 2,01,00,727 ਵੋਟਰਾਂ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਥਰਡ ਜੈਂਡਰ ਵੋਟਰ ਸ਼ਾਮਲ ਹਨ।ਸਰਵਿਸ ਵੋਟਰਾਂ ਨਾਲ ਸਬੰਧਤ ਸਪੈਸ਼ਲ ਸਮਰੀ ਰਵੀਜ਼ਨ ਦੀ ਅੰਤਿਮ ਵੋਟਰ ਸੂਚੀ (ਯੋਗਤਾ ਮਿਤੀ 01 ਅਕਤੂਬਰ 2026 ਦੇ ਆਧਾਰ ‘ਤੇ) ਵੀ ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।

ਵੋਟਰਾਂ ਦੀ ਪਹੁੰਚ ਨੂੰ ਆਸਾਨ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨਲਾਈਜ਼ੇਸ਼ਨ ਕੀਤਾ ਗਿਆ, ਜਿਸ ਨਾਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ।ਵੱਖ-ਵੱਖ ਮਾਧਿਅਮਾਂ ਰਾਹੀਂ ਇੱਕ ਮਹੀਨੇ ਲਈ ‘ਸਵੀਪ’ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਯੋਜਨਾ ਲਾਗੂ ਕੀਤੀ ਗਈ।

ਇਸ ਦੇ ਪ੍ਰਮੁੱਖ ਉਪਰਾਲਿਆਂ ਵਿੱਚ 23 ਜੂਨ ਨੂੰ ਐਸ.ਆਈ.ਆਰ. 2026 ਦੀ ਸ਼ੁਰੂਆਤ ਸ਼ਾਮਲ ਸੀ, ਜਿੱਥੇ 2,000 ਤੋਂ ਵੱਧ ਨੌਜਵਾਨਾਂ ਨੇ ਮਨੁੱਖੀ ਲੜੀ ਬਣਾਈ। ਇਸ ਤੋਂ ਇਲਾਵਾ ਮਹੱਤਵਪੂਰਨ ਤਾਰੀਖਾਂ ‘ਤੇ ਐਸ.ਐਮ.ਐਸ. ਅਲਰਟ, ਰੇਡੀਓ ਜਿੰਗਲਜ਼, ਈ-ਰਿਕਸ਼ਾ ਰਾਹੀਂ ਆਡੀਓ ਸੰਦੇਸ਼ ਅਤੇ ਬੀ.ਐਲ.ਓਜ਼ ਵੱਲੋਂ ਮੁਨਾਦੀ ਕਰਵਾਈ ਗਈ। ਇਲੈਕਟੋਰਲ ਲਿਟਰੇਸੀ ਕਲੱਬਾਂ ਨੇ ਪੋਸਟਰ ਮੇਕਿੰਗ, ਵਿਚਾਰ-ਵਟਾਂਦਰਾ ਮੁਕਾਬਲੇ, ਸੈਮੀਨਾਰ ਅਤੇ ਰੰਗੋਲੀ ਮੁਕਾਬਲਿਆਂ ਰਾਹੀਂ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ, ਜਦਕਿ ਬੈਂਕਾਂ ਵਿੱਚ ਜਾਗਰੂਕਤਾ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ। ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਸਵੀਪ ਆਈਕਨਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ।

ਵੋਟਰਾਂ ਨੂੰ ਆਪਣੇ ਵੇਰਵੇ ਚੈੱਕ ਕਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਲਈ 7 ਜੂਨ, 11-12 ਜੁਲਾਈ, 19 ਜੁਲਾਈ ਅਤੇ 16 ਅਗਸਤ 2026 ਨੂੰ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਨੌਜਵਾਨ ਵੋਟਰਾਂ ਦੇ ਨਾਂ ਦਰਜ ਕਰਨ ਲਈ ਪੰਜਾਬ ਭਰ ਦੇ ਕਾਲਜਾਂ ਅਤੇ ਸਕੂਲਾਂ ਵਿੱਚ ਵੀ ਵਿਸ਼ੇਸ਼ ਕੈਂਪ ਲਗਾਏ ਗਏ ਸਨ।

ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨਾਲ ਨਿਯਮਤ ਮੀਟਿੰਗਾਂ ਕੀਤੀਆਂ ਗਈਆਂ, ਜਿਸ ਨਾਲ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਗਈ। ਮੁੱਖ ਚੋਣ ਅਫ਼ਸਰ ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੁਹਰਾਇਆ ਕਿ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਫ਼ਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਇਸ ਕਾਰਜ ਦੀ ਸਫ਼ਲਤਾ ਚੋਣ ਮਸ਼ੀਨਰੀ ਦੇ ਯਤਨਾਂ, ਵੋਟਰਾਂ ਦੇ ਸਹਿਯੋਗ ਅਤੇ ਸਮੂਹ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨੂੰ ਦਰਸਾਉਂਦੀ ਹੈ।

ਮੁੱਖ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਜਿਹੜੇ ਯੋਗ ਵਿਅਕਤੀ ਕਿਸੇ ਵੀ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਤੋਂ ਬਾਅਦ ਵੀ ਸ਼ਾਮਲ ਹੋਣ ਤੋਂ ਰਹਿ ਗਏ ਹਨ ਜਾਂ ਨਵੇਂ ਵੋਟਰ ਵਜੋਂ ਨਾਂ ਦਰਜ ਕਰਵਾਉਣਾ ਚਾਹੁੰਦੇ ਹਨ, ਉਹ ਈ.ਸੀ.ਆਈ.ਨੈਟ ਐਪ ਰਾਹੀਂ ਆਨਲਾਈਨ ਜਾਂ ਆਪਣੇ ਸਬੰਧਤ ਬੀ.ਐਲ.ਓ. ਰਾਹੀਂ ਫਾਰਮ ਨੰਬਰ 6 ਭਰ ਕੇ ਆਫ਼ਲਾਈਨ ਅਪਲਾਈ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

by Ankit
November 26, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ ਪੁਲਿਸ ਟੀਮਾਂ ਨੇ 194 ਵਿਅਕਤੀਆਂ...

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

Rising Stars Asia Cup Semifinal : ਭਾਰਤ-ਏ ਨੇ ਸ਼੍ਰੀਲੰਕਾ-ਏ ਸਾਹਮਣੇ ਰੱਖਿਆ 318 ਦੌੜਾਂ ਦਾ ਟੀਚਾ

by Navjot
November 26, 2026
0

    ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

by Ankit
November 26, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 10 ਲੱਖ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਬਿਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

by Ankit
November 26, 2026
0

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ ਚੰਡੀਗੜ੍ਹ, 26...

Most Popular

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
2 weeks ago
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 