• Latest
  • Trending
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

March 24, 2025
in ਖਬਰਾਂ, ਪੰਜਾਬ
Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

Punjab: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰ ਵਿਭਾਗ ਨੂੰ GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਦੇ ਨਿਰਦੇਸ਼

  • ਕਾਰਵਾਈ ਦਾ ਮੁੱਖ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭ ਪਹੁੰਚਾਉਣਾ, ਅਤੇ ਬਕਾਏ ਮਾਲੀਏ ਦੀ ਪ੍ਰਾਪਤੀ ਯਕੀਨੀ ਬਨਾਉਣਾ
  • ਵਿੱਤ ਮੰਤਰੀ ਵੱਲੋਂ ਜੀਐਸਟੀ ਪ੍ਰਾਪਤੀਆਂ ਦੀ ਸਮੀਖਿਆ; ਲੁਧਿਆਣਾ ਅਤੇ ਅੰਮ੍ਰਿਤਸਰ ਡਿਵੀਜ਼ਨਾਂ ਵੱਲੋਂ ਪਾਇਆ ਗਿਆ ਸੱਭ ਤੋਂ ਵੱਧ ਯੋਗਦਾਨ
  • ਅਧਿਕਾਰੀਆਂ ਨੂੰ ਮੌਜੂਦਾ ਬਕਾਇਆਂ ਦੀ ਤੁਰੰਤ ਵਸੂਲੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 24 ਮਾਰਚ (ਵਿਸ਼ਵ ਵਾਰਤਾ):- Punjab ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ ਸੂਚਿਤ ਕਰਨ ਲਈ ਰਵਾਇਤੀ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਪੰਜਾਬ ਭਵਨ ਵਿਖੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਫੀਲਡ ਸਟਾਫ਼ ਨੂੰ ਨਿੱਜੀ ਤੌਰ ‘ਤੇ ਕਰਦਾਤਾਵਾਂ ਤੱਕ ਪਹੁੰਚ ਕਰਨ ਅਤੇ ਅਰਜ਼ੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਕਦਮ ਦਾ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭਾਂ ਦਾ ਲਾਭ ਉਠਾਉਣ ਦੇ ਯੋਗ ਬਣਾਉਣਾ ਅਤੇ ਮੌਜੂਦਾ ਸਮੇਂ ਵਿੱਚ ਬਕਾਇਆ ਪਏ ਮਾਲੀਏ ਦੀ ਰਿਕਵਰੀ ਨੂੰ ਸੌਖਾ ਬਣਾਉਣਾ ਹੈ, ਜਿਸ ਨਾਲ ਸੂਬੇ ਨੂੰ ਵਿੱਤੀ ਲਾਭ ਵੀ ਪਹੁੰਚੇਗਾ।

ਸੀ.ਜੀ.ਐਸ.ਟੀ ਐਕਟ ਦੇ ਸੈਕਸ਼ਨ 128ਏ ਦੇ ਤਹਿਤ ਪੇਸ਼ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਦਾ ਉਦੇਸ਼ ਧਾਰਾ 73 ਦੇ ਤਹਿਤ ਬਣੇ ਕਰ ‘ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ ਕਰਕੇ ਕਰਦਾਤਾਵਾਂ ‘ਤੇ ਕਰਪਾਲਣਾ ਦੇ ਬੋਝ ਨੂੰ ਘੱਟ ਕਰਨਾ ਹੈ। ਜੀ.ਐਸ.ਟੀ ਐਮਨੈਸਟੀ ਸਕੀਮ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋ 2019-20 ਤੱਕ ਦੇ ਕਰ ਬਕਾਇਆਂ ਦਾ 31 ਮਾਰਚ 2025 ਤੱਕ ਭੁਗਤਾਨ ਕਰਨ ਦੀ ਇਜਾਜ਼ਤ ਦਿੰਦੀ ਹੈ। ਇਸ ਤੋਂ ਇਲਾਵਾ ਸੰਬੰਧਿਤ ਫਾਰਮ 30 ਜੂਨ, 2025 ਤੱਕ ਜਮ੍ਹਾ ਕੀਤੇ ਜਾਣੇ ਚਾਹੀਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਬਿਨਾਂ ਕਿਸੇ ਛੋਟ ਦੇ ਸਥਾਪਿਤ ਮਾਲੀਆ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਕਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿੱਤ ਮੰਤਰੀ ਨੂੰ ਸਮੁੱਚੇ ਮਾਲੀਏ ਖਾਸਕਾਰ ਵੈਲਯੂ ਐਡਿਡ ਟੈਕਸ (ਵੈਟ) ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀ.ਐੱਸ.ਟੀ.) ਵਿੱਚ ਹੋਏ ਵਾਧੇ ਬਾਰੇ ਜਾਣੂੰ ਕਰਵਾਇਆ ਗਿਆ।

ਇਥੇ ਜਿਕਰਯੋਗ ਹੈ ਕਿ ਫਰਵਰੀ 2025 ਤੱਕ ਵੈਟ ਪ੍ਰਾਪਤੀਆਂ ਵਿੱਚ 5.74% ਦਾ ਵਾਧਾ ਦਰਸਾਇਆ, ਜਦੋਂ ਕਿ ਜੀ.ਐਸ.ਟੀ ਮਾਲੀਏ ਵਿੱਚ 13.39% ਦਾ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਦੀਆਂ ਡਿਵੀਜ਼ਨਾਂ ਨੇ ਜੀ.ਐਸ.ਟੀ ਮਾਲੀਆ ਪ੍ਰਾਪਤੀ ਵਿੱਚ ਔਸਤ ਤੋਂ ਉੱਪਰ ਪ੍ਰਦਰਸ਼ਨ ਕਰਦੇ ਹੋਏ ਸੂਬੇ ਦੀ ਇਸ ਸਫਲਤਾ ਵਿੱਚ ਮੁੱਖ ਯੋਗਦਾਨ ਪਾਉਣ ਵਾਲਿਆਂ ਵਜੋਂ ਪਛਾਣ ਬਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਦੇ ਬਕਾਇਆ ਬਕਾਏ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਮੌਜੂਦਾ ਬਕਾਏ ਤੁਰੰਤ ਵਸੂਲ ਕੀਤੇ ਜਾਣ ਤਾਂ ਜੋ ਇਹ ਬੈਕਲਾਗ ਦਾ ਹਿੱਸਾ ਨਾ ਬਣਨ। ਉਨ੍ਹਾਂ ਸਖ਼ਤ ਲਾਗੂਕਰਨ ਉਪਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਕਰਪਾਲਣਾ ਦੇਰੀ ਨੂੰ ਰੋਕਦਿਆਂ ਸਮੇਂ ਸਿਰ ਮਾਲੀਆ ਪ੍ਰਾਪਤੀਆਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਕਰ) ਜਸਪ੍ਰੀਤ ਤਲਵਾੜ, ਕਰ ਕਮਿਸ਼ਨਰ ਵਰੁਣ ਰੂਜ਼ਮ, ਵਧੀਕ ਕਮਿਸ਼ਨਰ, ਜਾਇੰਟ ਕਮਿਸ਼ਨਰ ਅਤੇ ਕਰ ਵਿਭਾਗ ਦੇ ਡਿਪਟੀ ਕਮਿਸ਼ਨਰਾਂ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: BREAKING NEWSChandigarhGSTHarpal Singh CheemaLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 