• Latest
  • Trending
PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

4 months ago
Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

22 minutes ago
IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

8 hours ago
PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

8 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL 2026 : ਮੁੰਬਈ ਇੰਡੀਅਨਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਮੁੰਬਈ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

8 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

9 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

9 hours ago
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

9 hours ago
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

10 hours ago
ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

ਮਜ਼ਦੂਰ ਦਿਵਸ ਮੌਕੇ ਬੇਰੁਜ਼ਗਾਰ ਰੁਜ਼ਗਾਰ ਮੰਗਣ ਲਈ ਮੁੱਖ ਮੰਤਰੀ ਦੀ ਕੋਠੀ ਜਾਣਗੇ 

10 hours ago
Hindi News
English News
Thursday, April 30, 2026
No Result
View All Result
22 °c
Chandigarh
32 ° Fri
33 ° Sat
31 ° Sun
30 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ

ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ 'ਤੇ ਪਾਇਆ ਚਾਨਣਾ

December 30, 2025
in ਖਬਰਾਂ, ਪੰਜਾਬ
PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
PUNJAB: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਵਿਕਸਿਤ ਭਾਰਤ – ਗ੍ਰਾਮ ਜੀ’ ਸਕੀਮ ਗਰੀਬਾਂ ਅਤੇ ਸੰਘੀ ਢਾਂਚੇ ‘ਤੇ ਹਮਲਾ ਕਰਾਰ
ਮਨਰੇਗਾ ਵਰਕਰ ਔਰਤ ਦੀ ਭਾਵੁਕ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਸਕੀਮ ਦੀ ਅਹਿਮੀਅਤ ‘ਤੇ ਪਾਇਆ ਚਾਨਣਾ
ਮਨਰੇਗਾ ਵਰਕਰਾਂ ਦੀਆਂ ਅਪੀਲਾਂ ਅਤੇ ਪੱਤਰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਦੀ ਕੀਤੀ ਅਪੀਲ
ਕੇਂਦਰ ‘ਤੇ ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਦੇ ਸਿਧਾਂਤਾਂ ਦੇ ਉਲਟ ਕੰਮ ਕਰਨ ਦਾ ਲਾਇਆ ਦੋਸ਼
ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ, ਕਰਜ਼ਾ ਮੁਆਫ਼ੀ ਅਤੇ ਐਸ.ਸੀ./ਐਸ.ਟੀ. ਸਬ-ਪਲਾਨ ਤਹਿਤ ਰਿਕਾਰਡ ਫੰਡਾਂ ਸਮੇਤ ‘ਆਪ’ ਸਰਕਾਰ ਦੀਆਂ ਪਹਿਲਕਦਮੀਆਂ ਦਾ ਕੀਤਾ ਜ਼ਿਕਰ

ਚੰਡੀਗੜ੍ਹ, 30 ਦਸੰਬਰ (ਵਿਸ਼ਵ ਵਾਰਤਾ):- PUNJAB ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਯੋਜਨਾਬੱਧ ਤਰੀਕੇ ਨਾਲ ਮਨਰੇਗਾ ਸਕੀਮ ਨੂੰ ਖ਼ਤਮ ਕਰ ਰਹੀ ਹੈ ਅਤੇ ਗਰੀਬਾਂ ਤੋਂ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਹੱਕ ਖੋਹ ਰਹੀ ਹੈ। ਵਿਧਾਨ ਸਭਾ ਵਿੱਚ ਮਨਰੇਗਾ ਸਕੀਮ ਵਿੱਚ ਹਾਲ ਹੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਇਸ ਦਾ ਨਾਮ ਬਦਲ ਕੇ ‘ਵਿਕਸਿਤ ਭਾਰਤ – ਗ੍ਰਾਮ ਜੀ’ ਰੱਖਣ ਵਿਰੁੱਧ ਪੇਸ਼ ਮਤੇ ਦੀ ਹਮਾਇਤ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਇਸ ਕਦਮ ਨੂੰ ” ਹਾਸ਼ੀਏ ‘ਤੇ ਧੱਕੇ ਗਏ ਲੋਕਾਂ ਦੇ ਪੇਟ ‘ਤੇ ਹਮਲਾ” ਕਰਾਰ ਦਿੱਤਾ।

ਆਪਣੇ ਸੰਬੋਧਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਕ ਮਹਿਲਾ ਮਨਰੇਗਾ ਵਰਕਰ ਚਰਨਜੀਤ ਕੌਰ ਦੀ ਭਾਵੁਕ ਚਿੱਠੀ ਪੜ੍ਹੀ, ਜਿਸ ਵਿੱਚ ਹਜ਼ਾਰਾਂ ਪੇਂਡੂ ਮਜ਼ਦੂਰਾਂ ਦੇ ਡਰ ਨੂੰ ਉਜਾਗਰ ਕੀਤਾ ਗਿਆ ਸੀ। ਚਰਨਜੀਤ ਕੌਰ ਨੇ ਚਿੱਠੀ ਵਿੱਚ ਚਿੰਤਾ ਪ੍ਰਗਟਾਈ ਕਿ ਬਦਲਦੇ ਨਿਯਮਾਂ ਅਤੇ ਕੇਂਦਰੀਕ੍ਰਿਤ ਪਿੰਡਾਂ ਦੀਆਂ ਸੂਚੀਆਂ ਕਾਰਨ ਬੱਚੇ ਸਿੱਖਿਆ ਤੋਂ ਅਤੇ ਬਜ਼ੁਰਗ ਦਵਾਈਆਂ ਤੋਂ ਵਾਂਝੇ ਰਹਿ ਜਾਣਗੇ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਸਕੀਮ ਦਾ ਕੇਂਦਰੀਕਰਨ ਕਰਕੇ ਅਤੇ ਮੋਬਾਈਲ-ਆਧਾਰਿਤ ਗੁੰਝਲਦਾਰ ਹਾਜ਼ਰੀ ਪ੍ਰਣਾਲੀ ਲਾਗੂ ਕਰਕੇ ਕੰਮ ਦੀ ਉਸ “ਗਾਰੰਟੀ” ਨੂੰ ਖੋਹ ਰਹੀ ਹੈ, ਜੋ ਕਦੇ ਪੇਂਡੂ ਜੀਵਨ ਦਾ ਆਧਾਰ ਸੀ।

ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਕੰਮ ਕਰਨ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀਆਂ ਨੀਤੀਆਂ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਐਂਬਲ) ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ, ਜੋ ਕਿ ਰਾਸ਼ਟਰ ਦੇ ਬੁਨਿਆਦੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦੀ ਹੈ, ਨੂੰ ਕੇਂਦਰ ਦੀਆਂ ਨੀਤੀਆਂ ਦੁਆਰਾ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਪ੍ਰਸਤਾਵਨਾ ਭਾਰਤ ਨੂੰ ਇੱਕ “ਪ੍ਰਭੂਸੱਤਾ ਸੰਪੰਨ, ਸਮਾਜਵਾਦੀ, ਧਰਮ ਨਿਰਪੱਖ, ਲੋਕਤੰਤਰੀ ਗਣਰਾਜ” ਵਜੋਂ ਸਥਾਪਿਤ ਕਰਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੀ ਸੁਪਰੀਮ ਕੋਰਟ ਨੇ ਆਪਣੇ ਫੈਸਲਿਆਂ ਵਿੱਚ ਵਾਰ-ਵਾਰ ਐਲਾਨ ਕੀਤਾ ਹੈ ਕਿ ਸੰਵਿਧਾਨ ਦੀ ਪ੍ਰਸਤਾਵਨਾ ਜੋ ਇਸਦੇ ਪਵਿੱਤਰ ਸੁਭਾਅ ਦੀ ਪੁਸ਼ਟੀ ਕਰਦਾ ਹੈ, ਨੂੰ ਬਦਲਿਆ ਜਾਂ ਵਿਗਾੜਿਆ ਨਹੀਂ ਜਾ ਸਕਦਾ ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਹਰ ਸਕੀਮ ਦਾ ਕੇਂਦਰੀਕਰਨ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ “ਬੰਧੂਆ ਮਜ਼ਦੂਰ” ਅਤੇ ਕੇਂਦਰੀ ਪ੍ਰਣਾਲੀ ਦੇ “ਗੁਲਾਮ” ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹੁੰਚ ਸਹਿਕਾਰੀ ਸੰਘੀ ਢਾਂਚੇ ਨੂੰ ਤਬਾਹ ਕਰ ਰਹੀ ਹੈ, ਰਾਜਾਂ ਦੇ ਹੱਕ ਖੋਹ ਰਹੀ ਹੈ ਅਤੇ ਸਥਾਨਕ ਆਰਥਿਕਤਾ ਨੂੰ ਕਮਜ਼ੋਰ ਕਰ ਰਹੀ ਹੈ, ਜੋ ਕਿ ਸਿੱਧੇ ਤੌਰ ‘ਤੇ ਲੋਕਤੰਤਰ ਦੀ ਰੂਹ ‘ਤੇ ਹਮਲਾ ਹੈ।

ਧਾਰਮਿਕ ਚਿੰਨ੍ਹਾਂ ਦੇ ਨਾਂ ‘ਤੇ ਸਕੀਮ ਦਾ ਨਾਮ ਬਦਲਣ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜਿੱਥੇ ਪੂਰੀ ਦੁਨੀਆ ਭਗਵਾਨ ਰਾਮ ਦਾ ਸਤਿਕਾਰ ਕਰਦੀ ਹੈ, ਉੱਥੇ ਸਰਕਾਰੀ ਸਕੀਮ ਲਈ ਧਾਰਮਿਕ ਨਾਮ ਦੀ ਵਰਤੋਂ ਕਰਨਾ ਸਰਕਾਰ ਨੂੰ ਆਲੋਚਨਾ ਤੋਂ ਬਚਾਉਣ ਦੀ ਇੱਕ ਸਿਆਸੀ ਚਾਲ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਇੱਕ ਖ਼ਤਰਨਾਕ ਰੁਝਾਨ ਹੈ ਜਿਸ ਦੀ ਆੜ ਵਿੱਚ ਆਪਣੀ ਦਿਹਾੜੀ ਜਾਂ ਹੱਕ ਮੰਗਣ ਵਾਲੇ ਪ੍ਰਦਰਸ਼ਨਕਾਰੀਆਂ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲੇਬਲ ਲਗਾਇਆ ਜਾ ਸਕਦਾ ਹੈ।

ਕੇਂਦਰ ਦੀਆਂ ਨੀਤੀਆਂ ਦੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਨਾਲ ਤੁਲਨਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਠੋਸ ਕਾਰਵਾਈਆਂ ਰਾਹੀਂ ਦਲਿਤ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮਾਨ ਮੰਤਰੀ ਮੰਡਲ ਵਿੱਚ 15 ਵਿੱਚੋਂ 6 ਮੰਤਰੀਆਂ ਵਜੋਂ ਦਲਿਤ ਭਾਈਚਾਰੇ ਨੂੰ ਬੇਮਿਸਾਲ ਪ੍ਰਤੀਨਿਧਤਾ ਮਿਲੀ ਹੈ। ਇੱਕ ਹੋਰ ਇਤਿਹਾਸਕ ਪਹਿਲਕਦਮੀ ਦਾ ਜਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਲਿਤ ਪਰਿਵਾਰ ਨਾਲ ਸਬੰਧਤ ਵਿਅਕਤੀ ਨੂੰ ਵਿੱਤ ਮੰਤਰੀ ਨੂੰ ਨਿਯੁਕਤ ਕੀਤਾ ਹੈ, ਇੱਕ ਅਜਿਹਾ ਅਹੁਦਾ ਜੋ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਕਦੇ ਵੀ ਕਿਸੇ ਦਲਿਤ ਨੇਤਾ ਨੂੰ ਨਹੀਂ ਸੌਂਪਿਆ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ‘ਆਪ’ ਸਰਕਾਰ ਹੁਣ ਤੱਕ 15,000 ਤੋਂ ਵੱਧ ਦਲਿਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਅਤੇ ਲਗਭਗ 5000 ਲੋੜਵੰਦ ਦਲਿਤ ਪਰਿਵਾਰਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਸਾਲ 2025-26 ਦੇ ਬਜਟ ਵਿੱਚ ਐਸ.ਸੀ./ਐਸ.ਟੀ. ਸਬ-ਪਲਾਨ ਤਹਿਤ ਲਗਭਗ 14,000 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਅਲਾਟਮੈਂਟ ਨੂੰ ਦਰਸਾਉਂਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੁੱਲ ਵਿਕਾਸ ਬਜਟ ਦਾ 34% ਵਿਸ਼ੇਸ਼ ਤੌਰ ‘ਤੇ ਹਾਸ਼ੀਏ ‘ਤੇ ਧੱਕੇ ਗਏ ਅਤੇ ਵਾਂਝੇ ਵਰਗਾਂ ਦੇ ਵਿਕਾਸ ਲਈ ਸਮਰਪਿਤ ਹੈ।

ਸਿੱਖਿਆ ਦੇ ਖੇਤਰ ਵਿੱਚ ਹੋਈ ਕ੍ਰਾਂਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 267 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਮਜ਼ਦੂਰਾਂ ਦੇ ਬੱਚੇ ਹਨ, ਨੇ ਜੇ.ਈ.ਈ ਪਾਸ ਕੀਤਾ ਅਤੇ 235 ਦਾਖਲਾ ਲੈਣ ਵਿੱਚ ਸਫਲ ਹੋਏ, 847 ਨੇ ਐਨ.ਈ.ਈ.ਟੀ ਪਾਸ ਕੀਤਾ ਅਤੇ 560 ਦਾਖਲਾ ਲੈਣ ਵਿੱਚ ਸਫਲ ਹੋਏ। ਉਨ੍ਹਾਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਦੇ ਬਹੁਤ ਸਾਰੇ ਹੋਰ ਵਿਦਿਆਰਥੀਆਂ ਨੇ ਪਹਿਲੀ ਵਾਰ ਇੰਨੀ ਵੱਡੀ ਗਿਣਤੀ ਵਿੱਚ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਸ਼ਾਸਨਕਾਲ ਦੀਆਂ ਅਜਿਹੀਆਂ ਮਿਸਾਲਾਂ ਪੇਸ਼ ਕਰਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਇਸ ਸਸ਼ਕਤੀਕਰਨ ਨੂੰ ਕਾਨੂੰਨੀ ਖੇਤਰ ਵਿੱਚ ਵੀ ਲਾਗੂ ਕੀਤਾ, ਜਿੱਥੇ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਦਲਿਤ ਵਕੀਲਾਂ ਲਈ 25% ਰਾਖਵਾਂਕਰਨ ਲਾਗੂ ਕਰਨ ਨਾਲ ਗਰੀਬ ਲੋਕਾਂ, ਸਫਾਈ ਕਰਮਚਾਰੀਆਂ ਦੇ 58 ਬੱਚਿਆਂ ਨੂੰ ਉੱਚ-ਦਰਜੇ ਦੇ ਕਾਨੂੰਨੀ ਅਹੁਦਿਆਂ ‘ਤੇ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਾਰਤ ਦਾ ਇਕਲੌਤਾ ਸੂਬਾ ਹੈ ਜਿਸਨੇ ਦਲਿਤ ਵਕੀਲਾਂ ਨੂੰ ਅਜਿਹਾ ਰਾਖਵਾਂਕਰਨ ਪ੍ਰਦਾਨ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਇੱਕ ਵਿਸ਼ਾਲ ਕੌਮੀ ਪੱਧਰ ਦੇ ਅੰਦੋਲਨ ਦੀ ਚੇਤਾਵਨੀ ਦਿੰਦੇ ਹੋਏ ਇਹ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਤੇ ‘ਆਮ ਆਦਮੀ ਪਾਰਟੀ’ ਮਜ਼ਦੂਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਮਨਰੇਗਾ ਮਜ਼ਦੂਰਾਂ ਤੋਂ ਪ੍ਰਾਪਤ ਸੈਂਕੜੇ ਪੱਤਰਾਂ, ਜਿਨ੍ਹਾਂ ਵਿੱਚੋਂ ਕਈਆਂ ‘ਤੇ ਅੰਗੂਠੇ ਦੇ ਨਿਸ਼ਾਨ ਹਨ, ਨੂੰ ਪ੍ਰਧਾਨ ਮੰਤਰੀ ਦਫ਼ਤਰ ਨੂੰ ਭੇਜਣ ਤਾਂ ਜੋ ਇਨ੍ਹਾਂ ਨੀਤੀਗਤ ਤਬਦੀਲੀਆਂ ਦੀ ਮਨੁੱਖੀ ਕੀਮਤ ਦਰਸਾਈ ਜਾ ਸਕੇ। । ਉਨ੍ਹਾਂ ਐਲਾਨ ਕੀਤਾ, “ਅਸੀਂ ਭਾਜਪਾ ਨੂੰ ਕਾਰਪੋਰੇਟ ਹਿੱਤਾਂ ਲਈ ਆਪਣੇ ਮਜ਼ਦੂਰਾਂ ਦੇ ਮੂੰਹੋਂ ਰੋਟੀ ਖੋਹਣ ਨਹੀਂ ਦੇਵਾਂਗੇ।”।

Tags: BREAKING NEWSBreaking news in PunjabiLatest News In PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ

by Navjot
April 29, 2026
0

IPL 2026 : ਸਨਰਾਈਜ਼ਰਜ਼ ਹੈਦਰਾਬਾਦ ਦੀ ਸ਼ਾਨਦਾਰ ਜਿੱਤ ; ਮੁੰਬਈ ਨੂੰ 6 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 29 ਅਪ੍ਰੈਲ(ਵਿਸ਼ਵ ਵਾਰਤਾ) ਅੱਜ(ਬੁੱਧਵਾਰ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
April 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਪ੍ਰੈਲ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ 

by Navjot
April 29, 2026
0

HEALTH & MEDICINE : ਆਈਐਮਡੀ ਵੱਲੋਂ ਵਧਦੇ ਤਾਪਮਾਨ ਦੀ ਚੇਤਾਵਨੀ ; ਡਾਕਟਰਾਂ ਵੱਲੋਂ ਗਰਮੀ ਦੇ ਚਲਦਿਆਂ ਸਾਵਧਾਨੀ ਵਰਤਣ ਦੀ ਸਲਾਹ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 April 2026 | Ang 696 I ਅੱਜ ਦਾ ਹੁਕਮਨਾਮਾ

by Ankit
April 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 30-04-2026 |...

Most Popular

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

by Ranjit Singh
2 weeks ago
0

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ ਗੁਜਰਾਤ, 18 ਅਪ੍ਰੈਲ 2026 - ਗੁਜਰਾਤ ਟਾਈਟਨਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 