PUNJAB : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਜੇਪੀ ਤੇ ਵਿੰਨਿਆ ਨਿਸ਼ਾਨਾ
ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਦਿੱਤੇ ਬਿਆਨ ‘ਤੇ ਮੰਗਣ ਮਾਫ਼ੀ – ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਦਸੰਬਰ(ਵਿਸ਼ਵ ਵਾਰਤਾ) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਰਤੀ ਜਨਤਾ ਪਾਰਟੀ ਉਤੇ ਤਿੱਖੇ ਹਮਲੇ ਕੀਤੇ। ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਦੋਂ ਦੀ ਸੱਤਾ ਵਿੱਚ ਆਈ ਹੈ ਉਦੋਂ ਤੋਂ ਇਹ ਯਤਨ ਕਰ ਰਹੀ ਹੈ ਕਿ ਜੋ ਸੰਵਿਧਾਨ ਡਾ. ਅੰਬੇਡਕਾਰ ਨੇ ਬਣਾਇਆ, ਜਿਸ ਵਿੱਚ ਬੋਲਣ ਦਾ ਹੱਕ, ਵੋਟ ਦਾ ਅਧਿਕਾਰ ਦਿੱਤਾ ਗਿਆ, ਸਮਾਨਤਾ ਦਾ ਅਧਿਕਾਰ ਦਿੱਤਾ, ਜਾਤੀ ਪ੍ਰਥਾ ਨੂੰ ਖਤਮ ਕਰਨ ਦਾ ਅਧਿਕਾਰ ਅਤੇ ਇਸ ਤੋਂ ਇਲਾਵਾ ਹੋਰ ਵੀ ਵੱਡੇ ਅਧਿਕਾਰ ਦਿੱਤੇ ਹਨ, ਨੂੰ ਖ਼ਤਮ ਕਰਨਾ ਚਾਹੁੰਦੀ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਪਾਰਲੀਮੈਂਟ ਵਿੱਚ ਸੰਵਿਧਾਨ ਉਤੇ ਚਰਚਾ ਹੋ ਰਹੀ ਸੀ ਤਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਾ. ਅੰਬੇਡਕਰ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦੇ ਰਵੱਈਏ ਦੀ ਨਿਖੇਧੀ ਕਰਦਾ ਹਾਂ।
https://x.com/AAPPunjab/status/1869272833559261464
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/