Punjab: ਮੋਹਾਲੀ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ
ਕਈ ਲੋਕ ਝੁਲਸੇ; 9 ਮਹੀਨਿਆਂ ਦੀ ਮਾਸੂਮ ਬੱਚੀ ਦੀ ਮੌਤ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਆਲੇ-ਦੁਆਲੇ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ । ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਹੈ ਜਦੋਂ ਕਿ ਦੋ ਹੋਰ ਲੋਕ ਸੜ ਗਏ। ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਮੋਹਾਲੀ ਦੇ ਫੇਜ਼-5 ਵਿੱਚ ਡੀ 39 ਨਾਮ ਦੀ ਫੈਕਟਰੀ ‘ਚ ਵਾਪਰੀ। ਇਹ ਲੋਹੇ ਦੇ ਡਾਈ ਬਣਾਉਂਦੀ ਹੈ। ਫਾਇਰ ਬ੍ਰਿਗੇਡ ਟੀਮ ਨੂੰ ਸਵੇਰੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਟੀਮ ਨੇ ਅੱਗ ‘ਤੇ ਕਾਬੂ ਪਾਇਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























