Punjab ‘ਚ ‘ਆਪ’ ਆਗੂ ‘ਤੇ ਫਾਇਰਿੰਗ; ਹਾਲਤ ਗੰਭੀਰ
ਚੰਡੀਗੜ੍ਹ, 29 ਅਕਤੂਬਰ 2025 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਆਗੂ ’ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਮੁਢਲੀ ਜਾਣਕਾਰੀ ਅਨੁਸਾਰ ‘ਆਪ’ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਗੂ ਨਿਤਿਨ ਨੰਦਾ ’ਤੇ ਇਕ ਵਿਆਹ ਸਮਾਗਮ ਵਿਚ ਇਕ ਵਿਅਕਤੀ ਵਲੋਂ ਗੋਲੀ ਚਲਾਈ ਗਈ। ਗੋਲੀ ਉਨ੍ਹਾਂ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗੀ ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਗੋਲੀ ਦੀ ਆਵਾਜ਼ ਸੁਣਦੇ ਹੀ, ਘਟਨਾ ਸਥਾਨ ‘ਤੇ ਦਹਿਸ਼ਤ ਫੈਲ ਗਈ।

ਘਟਨਾ ਤੋਂ ਤੁਰੰਤ ਬਾਅਦ ਜ਼ਖਮੀ ਨਿਤਿਨ ਨੰਦਾ ਨੂੰ ਸਿਵਲ ਹਸਪਤਾਲ, ਅਨੰਦਪੁਰ ਸਾਹਿਬ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਪੀਜੀਆਈ, ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਅਨੁਸਾਰ ਮੌਕੇ ਤੋਂ ਮਹੱਤਵਪੂਰਨ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























