Punjab: ਪਿੰਕੀ ਧਾਲੀਵਾਲ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਐਕਸ਼ਨ
– CIA ਖਰੜ ਨੇ ਸ਼ੂਟਰ ਨੂੰ ਕੀਤਾ ਗ੍ਰਿਫ਼ਤਾਰ
– ਹਰਿਆਣਾ ਤੋਂ ਕੀਤਾ ਕਾਬੂ

ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ (Punjab) ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਕਾਲਾ ਰਾਣਾ ਗੈਂਗ ਨਾਲ ਜੁੜਿਆ ਹੋਇਆ ਸੀ। ਉਸਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਲਦ ਦੀ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਦੱਸ ਦਈਏ ਕਿ ਕੁਝ ਦਿਨ ਪਹਿਲਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਵਾਪਰੀ ਸੀ। ਮੋਹਾਲੀ ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ ਸੀ। ਗੋਲੀਬਾਰੀ ਕਰਨ ਵਾਲੇ ਲੋਕ ਬਾਈਕ ‘ਤੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਸੀ। ਮੁਲਜ਼ਮ ਕਾਫ਼ੀ ਸਮੇਂ ਤੋਂ ਫਰਾਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























