Punjab ‘ਚ ਦਿਨ-ਦਿਹਾੜੇ ਔਰਤ ਦਾ ਗੋਲੀ ਮਾਰ ਕੇ ਕਤਲ
– ਦੋ ਬਾਈਕ ਸਵਾਰ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਕਪੂਰਥਲਾ, 2 ਜਨਵਰੀ 2025 (ਵਿਸ਼ਵ ਵਾਰਤਾ): ਕਪੂਰਥਲਾ (Punjab) ‘ਚ ਦਿਨ-ਦਿਹਾੜੇ ਘਟਨਾ ਦੀ ਘਟਨਾ ਵਾਪਰੀ ਹੈ ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੋ ਮੋਟਰਸਾਈਕਲਾਂ ‘ਤੇ ਆਏ ਹਮਲਾਵਰਾਂ ਨੇ ਲਗਭਗ ਚਾਰ ਰਾਊਂਡ ਫਾਇਰਿੰਗ ਕੀਤੀ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਸੀਨਪੁਰਾ (ਕਪੂਰਥਲਾ) ਦੀ ਰਹਿਣ ਵਾਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਮਹੀਨਾ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਆਈ ਸੀ। ਉਸਦਾ ਪਤੀ ਅਤੇ ਪੁੱਤਰ ਵਿਦੇਸ਼ ਵਿੱਚ ਰਹਿੰਦੇ ਹਨ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਫੋਰੈਂਸਿਕ ਟੀਮਾਂ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ। ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























