Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ
ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ ਨੇ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਕਰ ਲਈ ਹੈ। ਅੱਜ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਐਲਾਨ ਕਰ ਦਿੱਤਾ ਸੀ, ਉਨ੍ਹਾਂ ਨੇ ਕਿਹਾ ਸੀ ਕਿ, ਕੱਲ੍ਹ (ਜਾਣੀ ਕਿ ਅੱਜ 31 ਅਕਤੂਬਰ ਨੂੰ) ਦੁਪਹਿਰ 12 ਵਜੇ ਆਪ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਦਿੱਲੀ ਵਿੱਚ ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਸੀ।
ਦੱਸ ਦਈਏ ਕਿ ਬੀਤੇ ਦਿਨ ਦਿੱਲੀ ‘ਚ ਆਪ ਨੇ ਉਮੀਦਵਾਰਾਂ ਦੇ ਨਾਵਾਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ ਸੀ। ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਹੋਰ ਸੀਨੀਅਰ ਲੀਡਰ ਸ਼ਾਮਿਲ ਹੋਏ ਸਨ।






















