Punjab Flood : ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ CM ਮਾਨ
– ਹੜ੍ਹ ‘ਚ ਫ਼ਸੇ ਲੋਕਾਂ ਨੂੰ ਬਚਾਉਣ ਲਈ CM ਮਾਨ ਨੇ ਦਿੱਤਾ ਆਪਣਾ ਸਰਕਾਰੀ ਹੈਲੀਕਾਪਟਰ
ਗੁਰਦਾਸਪੁਰ, 27 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਣੇ ਕਈ ਇਲਾਕੇ ਇਸ ਸਮੇ ਕੁਦਰਤੀ ਕਰੋਪੀ (Punjab Flood) ਦਾ ਸਾਹਮਣਾ ਕੇ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਥਿਤੀ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਪਹੁੰਚੇ ਹਨ। ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਆਉਣ ‘ਤੇ ਪਤਾ ਲੱਗਾ ਕਿ ਕਈ ਪਿੰਡਾਂ ਵਿੱਚ ਲੋਕ ਫਸੇ ਹੋਏ ਹਨ। ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਬੈਠੇ ਹਨ ਅਤੇ ਉਨ੍ਹਾਂ ਨੂੰ ਰਾਸ਼ਨ ਵੀ ਨਹੀਂ ਮਿਲ ਰਿਹਾ।

ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ ਵਿੱਚ ਮਦਦ ਲਈ ਪ੍ਰਸ਼ਾਸਨ ਨੂੰ ਆਪਣਾ ਸਰਕਾਰੀ ਹੈਲੀਕਾਪਟਰ ਸੌਂਪ ਦਿੱਤਾ ਹੈ। ਤਾਂ ਜੋ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ, ” ਮੈਂ ਲੋਕਾਂ ਨੂੰ ਹੈਲੀਕਾਪਟਰ ਸੌਂਪ ਰਿਹਾ ਹਾਂ। ਇਸਨੂੰ ਮੈਂ ਇੱਥੇ ਛੱਡ ਰਿਹਾ ਹਾਂ ਤਾਂ ਜੋ ਇਸ ਰਾਹੀਂ ਲੋਕਾਂ ਤੱਕ ਦੁੱਧ, ਰਾਸ਼ਨ ਅਤੇ ਪਾਣੀ ਪਹੁੰਚਾਇਆ ਜਾ ਸਕੇ। ਮੈਂ ਇਸ ਲਈ ਡੀਸੀ ਸਾਹਿਬ ਨੂੰ ਨਿਰਦੇਸ਼ ਦੇ ਦਿੱਤੇ ਹਨ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















