Punjab Floods : ਹੜ੍ਹਾਂ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ, 5 ਸਤੰਬਰ 2025 : ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਦੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਅੱਜ ਦੀ ਕੈਬਨਿਟ ਮੀਟਿੰਗ ‘ਚ ਮੁੱਖ ਮੰਤਰੀ ਮਾਨ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ। ਪੰਜਾਬ ਸਰਕਾਰ ਪਹਿਲਾਂ ਹੀ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨ ਚੁੱਕੀ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ ਬਹੁਤ ਤਬਾਹੀ ਮਚੀ ਹੋਈ ਹੈ। ਹੁਣ ਤੱਕ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। 23 ਜ਼ਿਲ੍ਹਿਆਂ ਦੇ 1902 ਤੋਂ ਵੱਧ ਪਿੰਡ ਪਾਣੀ ਤੋਂ ਪ੍ਰਭਾਵਿਤ ਹਨ, ਜਿਸ ਨਾਲ 3.84 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























