• Latest
  • Trending
PUNJAB FLOODS: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

PUNJAB FLOODS: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

22 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB FLOODS: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਪ੍ਰਭਾਵਿਤ ਇਲਾਕਿਆਂ ‘ਚ ਭੇਜੀਆਂ

September 11, 2025
in ਖਬਰਾਂ, ਪੰਜਾਬ
PUNJAB FLOODS: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

Oplus_16908288

PUNJAB FLOODS: ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਿਮਾਰੀਆਂ ਦੀ ਰੋਕਥਾਮ ਲਈ ਝੋਕੀ ਸਰਕਾਰੀ ਮਸ਼ੀਨਰੀ

– ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਪ੍ਰਭਾਵਿਤ ਇਲਾਕਿਆਂ ‘ਚ ਭੇਜੀਆਂ
– ਰੋਪੜ ਦੇ ਹੜ੍ਹ ਪ੍ਰਭਾਵਿਤ 50 ਫੀਸਦੀ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ- ਹਰਜੋਤ ਬੈਂਸ
– ਡਾ. ਬਲਬੀਰ ਸਿੰਘ ਤੇ ਡਾ. ਬਲਜੀਤ ਕੌਰ ਨੇ ਹੜ੍ਹ ਪੀੜ੍ਹਤਾਂ ਦੀ ਕੀਤੀ ਵਿੱਤੀ ਮਦਦ
– ਲਾਲਜੀਤ ਸਿੰਘ ਭੁੱਲਰ ਨੇ ਪੱਟੀ ‘ਚ ਰਾਹਤ ਸਮੱਗਰੀ ਦੀ ਕੀਤੀ ਵੰਡ
– ਲਾਲ ਚੰਦ ਨੇ ਭੋਆ ਹਲਕੇ ਦੇ ਪਿੰਡਾਂ ਨੂੰ ਬੁਨਿਆਦੀ ਜ਼ਰੂਰਤਾਂ ਦਾ ਸਮਾਨ ਵੰਡਿਆ
– ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਅਤੇ ਮੂਨਕ ਵਿਖੇ ਟੋਹਾਣਾ ਪੁਲ ‘ਤੇ ਘੱਗਰ ਦਾ ਜਾਇਜ਼ਾ
– ਫਾਜ਼ਿਲਕਾ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਵੀ ਵਿਧਾਇਕਾਂ ਨੇ ਰਾਹਤ ਸਮੱਗਰੀ ਵੰਡੀ

ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ):- Punjab Government ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਬਿਮਾਰੀਆਂ ਦੀ ਰੋਕਥਾਮ ਲਈ ਸਿਹਤ, ਵੈਟਰਨਰੀ ਤੇ ਹੋਰ ਵਿਭਾਗਾਂ ਦਾ ਸਮੁੱਚਾ ਅਮਲਾ ਦਿਨ-ਰਾਤ ਜੁਟਿਆ ਹੋਇਆ ਹੈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨਾਲ ਮੀਟਿੰਗ ਕਰਕੇ ਹੜ੍ਹਾਂ ਦੌਰਾਨ ਹੋਏ ਖਰਾਬੇ ਅਤੇ ਨੁਕਸਾਨ ਦੀ ਸਮੀਖਿਆ ਕੀਤੀ ਗਈ ਹੈ ਅਤੇ ਸਪੈਸ਼ਲ ਗਿਰਦਾਵਰੀ ਦਾ ਕੰਮ 50 ਪ੍ਰਤੀਸ਼ਤ ਮੁਕੰਮਲ ਕਰਵਾ ਲਿਆ ਹੈ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮ ਵੀ ਲਗਾਤਾਰ ਚੱਲ ਰਹੇ ਹਨ। ਬੈਂਸ ਨੇ ਦੱਸਿਆ ਕਿ ਮਲੇਰੀਆ ਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਦੇਖਦੇ ਹੋਏ ਫੋਗਿੰਗ ਮਸ਼ੀਨਾਂ ਇਲਾਕੇ ਵਿੱਚ ਭੇਜੀਆਂ ਜਾ ਰਹੀਆਂ ਹਨ। ਵੱਡੇ ਪਿੰਡਾਂ ਵਿੱਚ ਇਹ ਮਸ਼ੀਨਾਂ ਲਗਾਤਾਰ ਚਲਾਈਆਂ ਜਾਣਗੀਆਂ ਅਤੇ ਮੈਡੀਕਲ ਕੈਂਪ ਵੀ ਲਗਾਤਾਰ ਜਾਰੀ ਰਹਿਣਗੇ। ਵੈਟਰਨਰੀ ਟੀਮਾਂ ਨਿਰੰਤਰ ਹਲਕੇ ਵਿੱਚ ਪਸ਼ੂਆ ਦਾ ਇਲਾਜ ਅਤੇ ਵੈਕਸੀਨੇਸ਼ਨ ਕਰ ਰਹੀਆਂ ਹਨ। ਬੈਂਸ ਨੇ ਦੱਸਿਆ ਕਿ ਸਾਰੇ ਪਿੰਡਾਂ ਦੇ ਰਸਤੇ ਚਾਲੂ ਕੀਤੇ ਗਏ ਹਨ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋਵੇ। ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਰਾਹਤ ਤੇ ਬਚਾਅ ਕਾਰਜਾਂ ਲਈ ਟੀਮਾਂ ਵੀ ਤਾਇਨਾਤ ਕੀਤੀਆਂ ਹੋਈਆਂ ਹਨ।

ਉੱਧਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਡੇਹਰੀਵਾਲ ਕਿਰਨ, ਰਣਸੀਕੇ ਤਿੱਲਾ, ਖੁਸ਼ਹਾਲਪੁਰ, ਰੱਤਾ ਅਤੇ ਸ਼ਾਹਪੁਰ ਜਾਜਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਬਲਬੀਰ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਅਤੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਦਿੱਤੇ ਗਏ। ਦੂਜੇ ਪਾਸੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਬਾਰਿਸ਼ ਕਾਰਨ ਜਿਨ੍ਹਾਂ ਘਰਾਂ ਦੀਆਂ ਛੱਤਾਂ ਡਿੱਗੀਆਂ ਸਨ ਉਨ੍ਹਾਂ ਘਰਾਂ ਦੇ ਮਾਲਕਾਂ ਨੂੰ ਮੌਕੇ ‘ਤੇ ਹੀ ਖੁਦ ਪੈਸੇ ਦੇ ਕੇ ਵਿੱਤੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਮਲੋਟ ਸ਼ਹਿਰ ਦੇ ਵਾਰਡਾਂ ਅਤੇ ਪਿੰਡਾਂ ਵਿਚ ਹੀ ਹਨ ਤੇ ਲੋਕਾਂ ਦੀ ਸਾਰ ਲੈ ਰਹੇ ਹਨ।

ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਈ ਪਾਣੀ ਦੀ ਮਾਰ ਹੇਠ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ, ਜ਼ਰੂਰੀ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਅਤੇ ਚੋਕਰ ਆਦਿ ਦੀ ਵੰਡ ਕੀਤੀ। ਇਸ ਦੌਰਾਨ ਉਹ ਪਿੰਡ ਭਾਊਵਾਲ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਖੋਲ੍ਹੇ ਗਏ ਆਰਜ਼ੀ ਰਾਹਤ ਕੈਂਪ ਵਿੱਚ ਪਹੁੰਚੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਲਕਾ ਭੋਆ ਦੇ ਪਿੰਡ ਸਿਹੋੜਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਬੁਨਿਆਦੀ ਜ਼ਰੂਰਤਾਂ ਦਾ ਸਮਾਨ ਵੰਡਿਆ। ਹਰੇਕ ਪਰਿਵਾਰ ਨੂੰ ਦੋ ਫੋਲਡਿੰਗ ਮੰਜੇ, ਦੋ ਗੱਦੇ, ਇੱਕ ਗੈਸ ਸਿਲੰਡਰ ਅਤੇ ਇੱਕ ਇੱਕ ਮੱਛਰਦਾਨੀ ਦੀ ਵੰਡ ਕੀਤੀ ਗਈ ਹੈ।

ਇਸੇ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਕਰੌੜ ਸਾਹਿਬ ਅਤੇ ਮੂਨਕ ਵਿਖੇ ਟੋਹਾਣਾ ਪੁਲ ‘ਤੇ ਘੱਗਰ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਈ ਦਿਨਾਂ ਦੀ ਉਡੀਕ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜੋ ਕਿ ਸਾਰਿਆਂ ਲਈ ਰਾਹਤ ਵਾਲੀ ਗੱਲ ਹੈ।

ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼੍ਰੀ ਰਾਮ ਤਲਾਈ, ਡੇਰਾਬੱਸੀ ਵਿਖੇ ਲਗਭਗ 150 ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮਹਾਤਮ ਨਗਰ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਅਤੇ ਰਾਹਤ ਸਮੱਗਰੀ ਵੰਡੀ। ਦੂਜੇ ਪਾਸੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਪ੍ਰਭਾਵਿਤ ਲੋਕਾਂ ਨੂੰ 15070 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਅਤੇ ਪਸ਼ੂ ਪਾਲਕਾਂ ਦੇ ਜਾਨਵਰਾਂ ਲਈ 6236 ਪੈਕੇਟ ਕੈਟਲ ਫੀਡ ਵੰਡੀ ਗਈ ਹੈ।
———

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ 

by Navjot
4 weeks ago
0

ਮਹਿਲਾ ਕ੍ਰਿਕਟ ਵਿੱਚ ਭਾਰਤ ਅਤੇ ਜ਼ਿੰਬਾਬਵੇ ਵਿਚਕਾਰ ਪਹਿਲਾ ਇਤਿਹਾਸਕ ਟੀ-20 ਮੈਚ ਅੱਜ  ਸਮ੍ਰਿਤੀ ਮੰਧਾਨਾ ਦੀ ਕਪਤਾਨੀ ‘ਚ ਖੇਡੇਗੀ ਟੀਮ ਇੰਡੀਆ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 