Punjab Floods: ਪ੍ਰਤਾਪ ਬਾਜਵਾ ਨੇ PM ਮੋਦੀ ਨੂੰ ਲਿਖਿਆ ਪੱਤਰ
ਕੀਤੀ ਇਹ ਵਿਸ਼ੇਸ਼ ਮੰਗ
ਚੰਡੀਗੜ੍ਹ, 30 ਅਗਸਤ 2025 (ਵਿਸ਼ਵ ਵਾਰਤਾ): ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ (Punjab Floods) ਪੰਜਾਬ ਦਾ ਦੌਰਾ ਕਰਨ ਅਤੇ ਰਾਹਤ ਪੈਕੇਜ ਜਾਰੀ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ “ਪੰਜਾਬ ਮੌਜੂਦਾ ਸਮੇਂ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ, 23 ਕੀਮਤੀ ਜਾਨਾਂ ਚਲੀਆਂ ਗਈਆਂ, 1,018 ਪਿੰਡ ਪਾਣੀ ਨਾਲ ਤਬਾਹ ਹੋ ਗਏ ਅਤੇ 3 ਲੱਖ ਏਕੜ ਤੋਂ ਵੱਧ ਫਸਲ ਡੁੱਬ ਗਈ ਹੈ। ਹਜ਼ਾਰਾਂ ਲੋਕ ਬਿਨਾਂ ਭੋਜਨ, ਦਵਾਈਆਂ ਜਾਂ ਆਸਰਾ ਦੇ ਫਸੇ ਹੋਏ ਹਨ। ਮੈਂ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੰਜਾਬ ਦਾ ਦੌਰਾ ਕਰਨ ਅਤੇ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਅਪੀਲ ਕਰਦਾ ਹਾਂ।”
ਦੱਸ ਦਈਏ ਕਿ ਇਸ ਸਮੇ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲੇ ਹੜ੍ਹਾਂ (Punjab Floods) ਨਾਲ ਪ੍ਰਭਾਵਿਤ ਹਨ। ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (BSF), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF), ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਅਤੇ ਸਿਵਲ ਪ੍ਰਸ਼ਾਸਨ ਸਾਂਝੇ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























