Punjab Floods : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵਿਆ ਤੋਂ ਲੈ ਕੇ ਪੰਜਾਬੀ ਫਿਲਮ ਇੰਡਸਟਰੀ ਤੱਕ ਹਰ ਕੋਈ ਮਦਦ ਲਈ ਅੱਗੇ ਆ ਰਿਹਾ ਹੈ।
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਪੰਜਾਬ ਦੇ ਔਖੇ ਹਾਲਾਤਾਂ ਵਿਚਕਾਰ ਅੰਮ੍ਰਿਤਸਰ ਦੇ ਅਜਨਾਲਾ ਪਹੁੰਚੀ। ਉਹ ਆਪਣੇ ਨਾਲ ਰਾਸ਼ਨ ਲੈ ਕੇ ਆਈ ਸੀ। ਇਸ ਦੌਰਾਨ ਉਸਨੇ ਸਾਰਿਆਂ ਨੂੰ ਆਪਣੇ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਕਾਮੇਡੀਅਨ ਕਪਿਲ ਸ਼ਰਮਾ ਨੇ ਵੀ ਮਦਦ ਦਾ ਐਲਾਨ ਕੀਤਾ ਹੈ। ਗਾਇਕ ਕਰਨ ਔਜਲਾ ਅਤੇ ਸਤਿੰਦਰ ਸਰਤਾਜ ਦੀ ਫਾਊਂਡੇਸ਼ਨ ਹੜ੍ਹ ਪੀੜਤਾਂ ਨੂੰ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਲਈ ਘਰ-ਘਰ ਜਾ ਰਹੀ ਹੈ।
ਦੱਸ ਦਈਏ ਕਿ ਗਾਇਕ ਜਸਬੀਰ ਜੱਸੀ ਵੱਲੋਂ ਵੀ ਪੰਜਾਬੀ ਫਿਲਮ ਇੰਡਸਟਰੀ ਅਤੇ ਬਾਲੀਵੁੱਡ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਹੜ੍ਹ ਪੀੜਤਾਂ ਲਈ ਲਗਾਤਾਰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਉਸਨੇ ਸਲਮਾਨ ਖਾਨ ਤੋਂ ਵੀ ਮਦਦ ਮੰਗੀ ਹੈ।






















