Punjab Floods : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਵੜਿੰਗ ਨੇ ਕੇਂਦਰ ਸਰਕਾਰ ਤੋਂ ਤੁਰੰਤ ਰਾਹਤ ਪੈਕੇਜ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਹੋਈ ਤਬਾਹੀ ਵੱਲ ਧਿਆਨ ਦੇਣ ਦੀ ਲੋੜ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਤਿਹਗੜ੍ਹ ਸਾਹਿਬ, ਫਰੀਦਕੋਟ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਅਤੇ ਬਟਾਲਾ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹੁਣ ਤੱਕ ਹੜ੍ਹਾਂ ਕਾਰਨ ਜਾਨ-ਮਾਲ ਅਤੇ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਉਮੀਦ ਹੈ, ਜਿਸ ਨਾਲ ਸਥਿਤੀ ਹੋਰ ਵੀ ਵਿਗੜ ਸਕਦੀ ਹੈ।

ਉਨ੍ਹਾਂ ਕਿਹਾ ਕਿ “ਅਸੀਂ ਸਰਹੱਦੀ ਰਾਜ ਹੋਣ ਦੇ ਬਾਵਜੂਦ ਕਦੇ ਕੋਈ ਵਿਸ਼ੇਸ਼ ਦਰਜਾ ਨਹੀਂ ਮੰਗਿਆ ਜਦਕਿ ਅਸੀਂ ਪੂਰੇ ਦੇਸ਼ ਲਈ ਹਮੇਸ਼ਾ ਡਟ ਕੇ ਦਲੇਰੀ ਨਾਲ ਸਰਹੱਦਾਂ ਦੀ ਪਹਿਰੇਦਾਰੀ ਕੀਤੀ ਹੈ ਅਤੇ ਪੂਰੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਹੈ। ਅਸੀਂ ਸਿਰਫ ਆਪਣਾ ਹੱਕ ਮੰਗ ਰਹੇ ਹਾਂ।ਅਸੀਂ ਸਰਹੱਦੀ ਰਾਜ ਹੋਣ ਦੇ ਬਾਵਜੂਦ ਕਦੇ ਕੋਈ ਵਿਸ਼ੇਸ਼ ਦਰਜਾ ਨਹੀਂ ਮੰਗਿਆ ਜਦਕਿ ਅਸੀਂ ਪੂਰੇ ਦੇਸ਼ ਲਈ ਹਮੇਸ਼ਾ ਡਟ ਕੇ ਦਲੇਰੀ ਨਾਲ ਸਰਹੱਦਾਂ ਦੀ ਪਹਿਰੇਦਾਰੀ ਕੀਤੀ ਹੈ ਅਤੇ ਪੂਰੇ ਦੇਸ਼ ਲਈ ਭੋਜਨ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਹੈ। ਅਸੀਂ ਸਿਰਫ ਆਪਣਾ ਹੱਕ ਮੰਗ ਰਹੇ ਹਾਂ।”
ਰਾਜਾ ਵੜਿੰਗ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਮਦਦ ਅਤੇ ਮੁੜ ਵਸੇਬੇ ਦੀ ਲੋੜ ਹੈ। ਇਸ ਲਈ, ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪੰਜਾਬ ਲਈ ਤੁਰੰਤ ਆਰਥਿਕ ਰਾਹਤ ਪੈਕੇਜ ਜਾਰੀ ਕਰੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























