Punjab floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ) Punjab floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਸਕਦੇ ਹਨ। 9 ਸਤੰਬਰ ਨੂੰ ਉਹਨਾਂ ਦੇ ਪੰਜਾਬ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸਿੱਧੇ ਤੌਰ ‘ਤੇ ਵੀ ਮੁਲਾਕਾਤ ਕਰਨਗੇ। ਜਿਸ ਵਿੱਚ ਮੋਦੀ ਪੰਜਾਬ ਤੋਂ ਇਲਾਵਾ ਹਿਮਾਚਲ ਅਤੇ ਉਤਰਾਖੰਡ ਦਾ ਵੀ ਦੌਰਾ ਕਰ ਸਕਦੇ ਹਨ। ਪੰਜਾਬ ਵਿੱਚ ਉਹ ਗੁਰਦਾਸਪੁਰ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਪੀਐਮ ਮੋਦੀ ਦੀ ਬੇਨਤੀ ‘ਤੇ ਪੰਜਾਬ ਆਏ ਹਨ। ਉਨ੍ਹਾਂ ਨੇ ਪੰਜਾਬ ਨੂੰ ਪੂਰੀ ਮਦਦ ਦਾ ਭਰੋਸਾ ਦਿੱਤਾ ਸੀ। ਪੰਜਾਬ ਸਰਕਾਰ ਕੇਂਦਰ ਤੋਂ ਲਗਾਤਾਰ 60 ਹਜ਼ਾਰ ਕਰੋੜ ਦੇ ਫੰਡ ਦੀ ਮੰਗ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























