Punjab : ‘ਆਪ’ ਦੇ ਸਾਬਕਾ ਵਿਧਾਇਕ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਚੌਥਾ ਅਤੇ ਆਖਰੀ ਦਿਨ ਹੈ। ਅੱਜ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿੱਲ ‘ਤੇ ਬਹਿਸ ਹੋ ਰਹੀ ਹੈ। ਇਸ ਤੋਂ ਪਹਿਲਾ; ਯਾਨੀ ਕਿ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਆਮ ਆਦਮੀ ਪਾਰਟੀ ਤੋਂ ਕੱਢੇ ਹੋਏ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ‘ਆਪ’ ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਸੰਦੋਆ ਦੇ ਨਾਲ ਲਗਭਗ ਇੱਕ ਦਰਜਨ ਸਮਰਥਕ ਵੀ ਮੌਜੂਦ ਸਨ। ਇਨ੍ਹਾਂ ਸਭ ਨੇ ਪਾਰਟੀ ਲੀਡਰਸ਼ਿਪ ਅਤੇ ਖਾਸ ਕਰਕੇ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਜਿਸ ਤੋਂ ਬਾਅਦ ਸੁਰੱਖਿਆ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਪੁਲਿਸ ਨੇ ਸੰਦੋਆ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਹਾਲ ਹੀ ਵਿੱਚ, ‘ਆਪ’ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਕਾਰਨ ਸੰਧੂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















