Punjab ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਸਪਸ਼ਟੀਕਰਨ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ‘ਚ ਬੀਤੇ ਦਿਨੀ ਤਿੰਨ ਸਾਬਕਾ ਜਥੇਦਾਰਾਂ ਤੋਂ ਵੀ ਸਪੱਸ਼ਟੀਕਰਨ ਮੰਗਿਆ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਗੁਰਮੁਖ ਸਿੰਘ ਅਤੇ ਗਿਆਨੀ ਇਕਬਾਲ ਸਿੰਘ ਤੋਂ ਸਪੱਸ਼ਟੀਕਰਨ ਮੰਗਿਆ ਗਿਆ। ਦੱਸ ਦਈਏ ਕਿ ਅੱਜ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੇ ਸਪਸ਼ਟੀਕਰਨ ਭੇਜੇ ਹਨ।
ਵਰਨਣਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਸੋਮਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਅਕਾਲ ਤਖ਼ਤ ਸਕੱਤਰੇਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਸਿੱਖ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/