Punjab: ਸਾਬਕਾ ਮੰਤਰੀ ਲਾਲ ਸਿੰਘ ਦਾ ਅੰਤਿਮ ਸਸਕਾਰ ਅੱਜ
– 28 ਮਾਰਚ ਨੂੰ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਲਏ ਸੀ ਆਖਰੀ ਸਾਹ
ਪਟਿਆਲਾ, 29 ਮਾਰਚ 2026 (ਵਿਸ਼ਵ ਵਾਰਤਾ) – ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਲੀਡਰ ਲਾਲ ਸਿੰਘ ਦਾ ਅੰਤਮ ਸਸਕਾਰ ਅੱਜ ਦੁਪਹਿਰ 3 ਵਜੇ ਬੀਰ ਜੀ ਸ਼ਮਸ਼ਾਨਘਾਟ ‘ਚ ਹੋਵੇਗਾ। ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਪੰਜਾਬ ਲਾਲ ਸਿੰਘ ਬੀਤੇ ਦਿਨ 28 ਮਾਰਚ ਨੂੰ ਚੰਡੀਗੜ੍ਹ ਦੇ ਮੈਕਸ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ ਸਨ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।
ਦੱਸ ਦਈਏ ਕਿ ਲਾਲ ਸਿੰਘ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 1980 ਦੇ ਦਹਾਕੇ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਕੀਤੀ ਸੀ ਅਤੇ ਉਹ ਉਦੋਂ ਤੋਂ ਹੀ ਕਾਂਗਰਸ ਨਾਲ ਹੀ ਰਹੇ ਹਨ। ਉਹ 1992 ਵਿੱਚ ਪਹਿਲੀ ਵਾਰ ਪਟਿਆਲਾ ਦਿਹਾਤੀ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਹ 2002, 2007 ਅਤੇ 2012 ਵਿੱਚ ਲਗਾਤਾਰ ਤਿੰਨ ਵਾਰ ਵਿਧਾਇਕ ਵੱਜੋਂ ਚੁਣੇ ਗਏ ਸਨ। ਕਾਂਗਰਸ ਸਰਕਾਰ ਦੌਰਾਨ ਲਾਲ ਸਿੰਘ ਨੇ ਕੈਬਨਿਟ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਇਸ ਤੋਂ ਬਿਨਾ ਉਹ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























