Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ
ਚੰਡੀਗੜ੍ਹ, 6 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਵੀ ਸਦਨ ਵਿੱਚ ਸਰਕਾਰ ਵੱਲੋਂ ਮਹੱਤਵਪੂਰਨ ਵਿਧਾਨਕ ਅਤੇ ਲੋਕਹਿੱਤ ਨਾਲ ਜੁੜੇ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਵੀ ਵੱਖ-ਵੱਖ ਜਨਤਕ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ।
ਬੀਤੇ ਦਿਨ ਸਦਨ ਵਿੱਚ ਕਈ ਮੁੱਦਿਆਂ ਨੂੰ ਲੈ ਕੇ ਤਿੱਖੀ ਨੋਕਝੋਕ ਅਤੇ ਹੰਗਾਮਾ ਦੇਖਣ ਨੂੰ ਮਿਲਿਆ ਸੀ। ਖਾਸ ਕਰਕੇ ਸਰਕਾਰ ਦੇ ਬੇਅਦਬੀ ਨਾਲ ਸਬੰਧਤ ਪ੍ਰਸਤਾਵਿਤ ਕਾਨੂੰਨ, ਪੰਜਾਬ ‘ਚ ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੁੱਦੇ ਨੂੰ ਲੈ ਕੇ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ ਸੀ।
ਅੱਜ ਦੇ ਸੈਸ਼ਨ ਦੌਰਾਨ ਵੀ ਕਈ ਮਹੱਤਵਪੂਰਨ ਬਿੱਲਾਂ ਅਤੇ ਸਰਕਾਰੀ ਕਾਰਜਾਂ ‘ਤੇ ਚਰਚਾ ਹੋਣ ਦੀ ਉਮੀਦ ਹੈ, ਜਦਕਿ ਵਿਰੋਧੀ ਧਿਰ ਲੋਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























