• Latest
  • Trending
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

2 hours ago
ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

3 hours ago
ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

ਲਕਸ਼ਯ ਰਾਇਚੰਦਾਨੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਅੰਡਰ-19 ਨੇ ਆਸਟ੍ਰੇਲੀਆ ਅੰਡਰ-19 ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 3-0 ਨਾਲ ਜਿੱਤੀ

3 hours ago
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਸਿੰਘ ਚੀਮਾ

3 hours ago
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

3 hours ago
Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

Asian Games : ਚੀਨ ਤੋਂ ਸੈਮੀਫਾਈਨਲ ਵਿੱਚ ਹਾਰੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ; ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

4 hours ago
SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

SIR ਪ੍ਰਕਿਰਿਆ ਬਾਰੇ ਉਠਾਏ ਗਏ ਸਵਾਲਾਂ ‘ਤੇ ਚੋਣ ਕਮਿਸ਼ਨ ਦਾ ਸਪੱਸ਼ਟ ਜਵਾਬ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

ED ਵੱਲੋਂ ‘ਆਪ’ ਮੰਤਰੀ ਹਰਦੀਪ ਮੁੰਡੀਆਂ ਦੇ ਭਾਣਜੇ ਦੇ ਘਰ  ਛਾਪੇਮਾਰੀ

6 hours ago
 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

 2015 ‘ਚ ਭਰਤੀ ਹੋਏ ਅਧਿਆਪਕਾਂ ਨੂੰ ਮਿਲੇਗਾ 6ਵੇਂ ਤੇ 7ਵੇਂ ਪੇ ਸਕੇਲ ਦਾ ਏਰੀਅਰ

6 hours ago
Hindi News
English News
Wednesday, September 23, 2026
No Result
View All Result
25 °c
Chandigarh
29 ° Thu
29 ° Fri
28 ° Sat
26 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

September 3, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

– *ਸਮੇਂ ਸਿਰ ਕੀਤਾ ਜਾਵੇਗਾ 5.09 ਲੱਖ ਬਾਰਦਾਨੇ ਦਾ ਪ੍ਰਬੰਧ; ਸੀ.ਸੀ.ਐਲ. ਪ੍ਰਸਤਾਵ ਆਰ.ਬੀ.ਆਈ. ਨੂੰ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
– *ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ; ਹੋਰ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾਉਣ ਲਈ ਸਖ਼ਤ ਚੌਕਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
– *ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਝੋਨੇ ਦੇ ਇੱਕ-ਇੱਕ ਦਾਣੇ ਦੀ ਖ਼ਰੀਦ ਅਤੇ ਚੁਕਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
– *ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਆਉਣ ਵਾਲੇ ਸਾਉਣੀ ਮਾਰਕੀਟਿੰਗ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ, ਨਿਰਵਿਘਨ ਅਤੇ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸੇ ਉਦੇਸ਼ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਖ਼ੂਨ-ਪਸੀਨੇ ਅਤੇ ਮਿਹਨਤ ਨਾਲ ਪੈਦਾ ਕੀਤੇ ਝੋਨੇ ਦੇ ਇੱਕ-ਇੱਕ ਦਾਣੇ ਨੂੰ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਅਤੇ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਉਣ ਵਾਲੇ ਖ਼ਰੀਦ ਸੀਜ਼ਨ ਦੌਰਾਨ 5.09 ਲੱਖ ਬਾਰਦਾਨੇ ਦੀ ਲੋੜ ਹੋਵੇਗੀ ਅਤੇ ਇਸ ਦੀ ਉਪਲਬਧਤਾ ਲਈ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਹਨ। ਲੋੜੀਂਦੇ ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਖ਼ਰੀਦ ਦੌਰਾਨ ਝੋਨੇ ਦੀ ਭਰਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ, “ਸੂਬਾ ਸਰਕਾਰ ਵੱਲੋਂ ਕੈਸ਼ ਕ੍ਰੈਡਿਟ ਲਿਮਟ (ਸੀ.ਸੀ.ਐਲ.) ਲਈ ਪਹਿਲਾਂ ਹੀ ਆਰ.ਬੀ.ਆਈ. ਨੂੰ ਪ੍ਰਸਤਾਵ ਭੇਜ ਦਿੱਤਾ ਗਿਆ ਹੈ। ਅਸੀਂ ਭਾਰਤੀ ਸਟੇਟ ਸਟੇਟ ਬੈਂਕ ਅਤੇ ਆਰ.ਬੀ.ਆਈ. ਨਾਲ ਲਗਾਤਾਰ ਪੈਰਵੀ ਕਰ ਰਹੇ ਹਾਂ ਅਤੇ ਸੀ.ਸੀ.ਐਲ. ਨੂੰ ਜਲਦ ਹੀ ਮਿਲਣ ਦੀ ਸੰਭਾਵਨਾ ਹੈ।’’

ਮੁੱਖ ਮੰਤਰੀ ਨੇ ਕਿਹਾ ਕਿ 2026-27 ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਲਗਪਗ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ, ਸੀਪੀ, ਐਸਐਸਪੀ, ਮੰਡੀ ਬੋਰਡ ਅਤੇ ਪੁਲਿਸ ਵਿਭਾਗ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਝੋਨੇ ਦੀ ਆਮਦ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਕਿਸਾਨਾਂ ਨੂੰ ਆਪਣਾ ਅਨਾਜ ਵੇਚਣ ਵਿੱਚ ਕਦੇ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਈ ਅਤੇ ਇਸੇ ਅਮਲ ਨੂੰ ਬਰਕਰਾਰ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਨਾ ਸਿਰਫ਼ ਸੁਚਾਰੂ, ਨਿਰਵਿਘਨ ਅਤੇ ਸਮੇਂ ਸਿਰ ਖ਼ਰੀਦ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਸਗੋਂ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਵੀ ਕੀਤਾ ਜਾ ਰਿਹਾ ਹੈ।”

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਕਿਸਾਨ-ਪੱਖੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਪੰਜਾਬੀ ਕਿਸਾਨਾਂ ਵੱਲੋਂ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ।ਜੇਕਰ ਕਿਸੇ ਕਿਸਾਨ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।’’

ਸੂਬੇ ਦੀਆਂ ਖ਼ਰੀਦ ਏਜੰਸੀਆਂ ਨੂੰ ਆਉਣ ਵਾਲੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਰਕਾਰ ਹਰ ਪੱਧਰ ‘ਤੇ ਪੁਖ਼ਤਾ ਖ਼ਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਪੂਰੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰਾਂਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।”

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪ੍ਰਮੁੱਖ ਸਕੱਤਰ ਖੁਰਾਕ ਅਤੇ ਸਿਵਲ ਸਪਲਾਈ ਰਾਹੁਲ ਤਿਵਾੜੀ, ਖੁਰਾਕ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਵਰਿੰਦਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

by Ankit
September 23, 2026
0

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

by Ankit
September 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ 1,000 ਤੋਂ ਵੱਧ ਮਾਲ...

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ

by Navjot
September 23, 2026
0

ਦੱਖਣੀ ਅਫਰੀਕਾ ਵਿੱਚ ਗੋਲੀਬਾਰੀ ਦੌਰਾਨ 11 ਲੋਕਾਂ ਦੀ ਮੌਤ, ਤਿੰਨ ਜ਼ਖ਼ਮੀ ਜੋਹਾਨਸਬਰਗ, 23 ਸਤੰਬਰ (ਵਿਸ਼ਵ ਵਾਰਤਾ): ਸਥਾਨਕ ਪੁਲਿਸ ਨੇ ਬੁੱਧਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 23, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ

by Ranjit Singh
2 weeks ago
0

Punjab: ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਬੰਦ ਲੁਧਿਆਣਾ, 9 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 