Punjab ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ, “GANGSTARA TE WAR” ਮੁਹਿੰਮ ਦੀ ਸ਼ੁਰੂਆਤ
– “ਆਪਰੇਸ਼ਨ ਪ੍ਰਹਾਰ” ਦੇ ਅਧੀਨ 72 ਘੰਟਿਆਂ ਦੇ ਅੰਦਰ ਗੈਂਗਸਟਰਾਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦੀ ਰਣਨੀਤੀ
ਚੰਡੀਗੜ੍ਹ/ਪੰਜਾਬ, 20 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਪੁਲਿਸ ਨੇ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦੇ ਹੋਏ “GANGSTARA TE WAR” ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਗੈਂਗਸਟਰਾਂ ਨੂੰ ਖਤਮ ਕਰਨ ਲਈ ਵਿਸਥਾਰਪੂਰਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਸੂਬੇ ਭਰ ਵਿੱਚ ਵੱਡਾ ਆਪਰੇਸ਼ਨ ਜਾਰੀ ਹੈ।

ਡੀਜੀਪੀ ਮੁਤਾਬਕ ਗੈਂਗਸਟਰਾਂ ਖ਼ਿਲਾਫ਼ ਪ੍ਰੋਫੈਸ਼ਨਲ ਢੰਗ ਨਾਲ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦੇ ਤਹਿਤ ਪੂਰੇ ਪੰਜਾਬ ਵਿੱਚ 2000 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਲਗਭਗ 12000 ਪੁਲਿਸ ਅਧਿਕਾਰੀ ਸ਼ਾਮਲ ਹਨ। ਇਹ ਟੀਮਾਂ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਰੇਡ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ “ਆਪਰੇਸ਼ਨ ਪ੍ਰਹਾਰ” ਦੇ ਅਧੀਨ 72 ਘੰਟਿਆਂ ਦੇ ਅੰਦਰ ਗੈਂਗਸਟਰਾਂ ਖ਼ਿਲਾਫ਼ ਫ਼ੈਸਲਾਕੁਨ ਕਾਰਵਾਈ ਦੀ ਰਣਨੀਤੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਭਾਰਤ ਵਾਪਸ ਲਿਆਉਣ ਲਈ ਕਾਨੂੰਨੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਨਾਲ ਹੀ, ਗੈਂਗਸਟਰਾਂ ਨੂੰ ਵਿਦੇਸ਼ ਭੇਜਣ ਜਾਂ ਮਦਦ ਕਰਨ ਵਾਲਿਆਂ ਖ਼ਿਲਾਫ਼ ਵੀ ਕੜੀ ਕਾਰਵਾਈ ਹੋਵੇਗੀ।
ਡੀਜੀਪੀ (Punjab) ਨੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ 10 ਕਰੋੜ ਰੁਪਏ ਦੀ ਰਿਵਾਰਡ ਪਾਲਿਸੀ ਮਨਜ਼ੂਰ ਕੀਤੀ ਗਈ ਹੈ, ਜਿਸ ਤਹਿਤ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਬਾਰੇ ਸੂਚਨਾ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀ ਗੈਰਕਾਨੂੰਨੀ ਜਾਇਦਾਦ ਸੀਜ਼ ਕੀਤੀ ਜਾਵੇਗੀ।
ਜਨਤਾ ਦੀ ਭਾਗੀਦਾਰੀ ਲਈ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਡਰ ਦੇ ਸੂਚਨਾ ਸਾਂਝੀ ਕਰਨ, ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਪੰਜਾਬ ਪੁਲਿਸ ਅਨੁਸਾਰ ਇਹ ਮੁਹਿੰਮ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਅਪਰਾਧ ‘ਤੇ ਲਗਾਮ ਲਗਾਉਣ ਲਈ ਜਾਰੀ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















