Punjab : ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 4 ਫਰਵਰੀ 2026 (ਵਿਸ਼ਵ ਵਾਰਤਾ): ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਨੂੰ ਅੱਜ ਬਠਿੰਡਾ ਦੇ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ਼ਮਸ਼ੇਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪੇਟ ਦਰਦ ਦੀ ਸ਼ਿਕਾਇਤ ਹੋਣ ‘ਤੇ ਤਿੰਨ ਦਿਨ ਪਹਿਲਾਂ ਹਸਪਤਾਲ ਵਿੱਚ ਭਰਤੀ ਕਰਵਾਇਆ ਸੀ। ਖ਼ਰਾਬ ਸਿਹਤ ਕਾਰਨ ਉਨ੍ਹਾਂ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਤਿੰਨ ਦਿਨ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਹਸਪਤਾਲ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
ਦੱਸ ਦੇਈਏ ਕਿ ਸ਼ਮਸ਼ੇਰ ਸਿੰਘ ਅਤੇ ਉਨ੍ਹਾਂ ਦੀ ਪਤਨੀ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਇੱਕ ਮਾਮਲੇ ਵਿੱਚ 14 ਫਰਵਰੀ ਤੱਕ ਨਿਆਇਕ ਹਿਰਾਸਤ ਵਿੱਚ ਹਨ। ਮੁਕਤਸਰ ਪੁਲਿਸ ਨੇ ਕੁੱਝ ਦਿਨ ਪਹਿਲਾਂ ਸ਼ਮਸ਼ੇਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























