Punjab : ਗਨੀਵ ਕੌਰ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ
– ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
– ਇਸ ਦਿਨ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ (Punjab) ਅਤੇ ਵਿਧਾਇਕਾ ਗਨੀਵ ਕੌਰ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਗਨੀਵ ਕੌਰ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਭੇਜੇ ਗਏ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਗਨੀਵ ਕੌਰ ਨੇ ਵਿਜੀਲੈਂਸ ਵੱਲੋਂ ਬੀਤੀ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਗਏ ਸਨ। ਗਨੀਵ ਕੌਰ ਮਜੀਠੀਆ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਆਏ ਜਵਾਬ ਦਾਖਿਲ ਕਰਨ ਦੇ ਲਈ ਕਿਹਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























