Punjab Government ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ):- Punjab Government ਨੇ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ, 2025 ਨੂੰ ਗਜ਼ਟਿਡ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੋਟੀਫਿਕੇਸ਼ਨ ਅਨੁਸਾਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ 31-07-2025 (ਵੀਰਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਐਲਾਨੀ ਗਈ ਹੈ।























