Punjab: ਅੱਜ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ
– ਬਾਅਦ ਦੁਪਹਿਰ ਹੋਵੇਗੀ ਮੀਟਿੰਗ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੁਲਾਕਾਤ ਪੰਥਕ ਸਿਆਸਤ ਲਈ ਬੇਹੱਦ ਅਹਿਮ ਮੰਨੀ ਜਾ ਰਹੀ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰੇਗਾ। ਇਸ ਤੋਂ ਬਾਅਦ ਦੁਪਹਿਰ ਵੇਲੇ ਗਿਆਨੀ ਰਘਬੀਰ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਮੁਲਾਕਾਤ ਸ਼ਾਮ ਨੂੰ 4 ਵਜੇ ਦੇ ਕਰੀਬ ਤਲਵੰਡੀ ਸਾਬੋ ਵਿਖੇ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/