Punjab: ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ
– ਵੱਖ-ਵੱਖ ਜੇਲਾਂ ਦੇ 25 ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਅਤੇ ਪਾਰਦਰਸ਼ਤਾ ਲਿਆਉਣ ਦੇ ਉਦੇਸ਼ ਨਾਲ, ਸਰਕਾਰ ਨੇ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਅਤੇ ਹੋਰ ਜੇਲ੍ਹ ਸਟਾਫ਼ ਸ਼ਾਮਲ ਹਨ। ਸਰਕਾਰ ਨੇ ਇਹ ਕਦਮ ਜੇਲ੍ਹਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਮੋਬਾਈਲ ਫੋਨਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੁੱਕਿਆ ਹੈ। ਪੰਜਾਬ ਸਰਕਾਰ ਪਹਿਲਾਂ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ‘ਤੇ ਕੰਮ ਕਰ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























