• Latest
  • Trending
ਹੜ੍ਹਾਂ ਦਾ ਟਾਕਰਾ ਕਰਨ ਲਈ Punjab Government ਅਤੇ ਲੋਕ ਹੋਏ ਇੱਕਜੁੱਟ

ਹੜ੍ਹਾਂ ਦਾ ਟਾਕਰਾ ਕਰਨ ਲਈ Punjab Government ਅਤੇ ਲੋਕ ਹੋਏ ਇੱਕਜੁੱਟ

1 year ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

1 hour ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

1 hour ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

1 hour ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

4 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

5 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

6 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

6 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੜ੍ਹਾਂ ਦਾ ਟਾਕਰਾ ਕਰਨ ਲਈ Punjab Government ਅਤੇ ਲੋਕ ਹੋਏ ਇੱਕਜੁੱਟ

ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀ

September 7, 2025
in ਖਬਰਾਂ, ਪੰਜਾਬ
ਹੜ੍ਹਾਂ ਦਾ ਟਾਕਰਾ ਕਰਨ ਲਈ Punjab Government ਅਤੇ ਲੋਕ ਹੋਏ ਇੱਕਜੁੱਟ

Oplus_16908288

ਹੜ੍ਹਾਂ ਦਾ ਟਾਕਰਾ ਕਰਨ ਲਈ Punjab Government ਅਤੇ ਲੋਕ ਹੋਏ ਇੱਕਜੁੱਟ
ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਨਿੱਜੀ ਤੌਰ ਜੁਟੇ ਕੈਬਨਿਟ ਮੰਤਰੀ
ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਾ ਰਹੇ : ਐਡਵੋਕੇਟ ਹਰਪਾਲ ਸਿੰਘ ਚੀਮਾ
ਰਾਹਤ ਕਾਰਜ ਮੁਕੰਮਲ ਹੋਣ ਡੱਟੇ ਰਹਾਂਗੇ: ਹਰਜੋਤ ਸਿੰਘ ਬੈਂਸ
ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਸੰਭਾਲੀ ਕਮਾਂਡ

ਚੰਡੀਗੜ੍ਹ,7 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੈਬਨਿਟ ਮੰਤਰੀ ਅਤੇ ਸੂਬਾ ਵਾਸੀ ਇਕਜੁੱਟ ਹੋ ਕੇ ਰਾਹਤ ਕਾਰਜ ਚਲਾ ਰਹੇ ਹਨ। ਕੈਬਨਿਟ ਮੰਤਰੀਆਂ ਵੱਲੋਂ ਵੱਡੇ ਪੱਧਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ।ਇਸ ਤੋਂ ਇਲਾਵਾ ਵੱਖ-ਵੱਖ ਜਿ਼ਲ੍ਹਿਆਂ ਵਿੱਚ ਦਰਿਆਵਾਂ ਦੇ ਬੰਨ੍ਹਾਂ ਨੂੰ ਮਜਬੂਤ ਕਰਨ ਵਿੱਚ ਕੈਬਨਿਟ ਮੰਤਰੀ ਨਿੱਜੀ ਤੌਰ ਜੁਟੇ ਹੋਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਚ ਆਪਣੇ ਦਫਤਰ ਵਿਖੇ ਲੋੜਵੰਦ ਹੜ੍ਹ ਪੀੜਤ ਪਰਿਵਾਰਾਂ ਲਈ ਵੰਡੇ ਜਾ ਰਹੇ ਰੋਜ਼ਾਨਾ ਦੀਆਂ ਜ਼ਰੂਰਤਾਂ ਦੇ ਸਮਾਨ ਦੀ ਪੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਵੀ ਹੜ੍ਹ ਪੀੜਤ ਰਾਹਤ ਸਮੱਗਰੀ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਹਤ ਸਮਗਰੀ ਦਾ ਇਹ ਸਾਰਾ ਸਮਾਨ ਬਿਨਾਂ ਕਿਸੇ ਸਰਕਾਰੀ ਮਦਦ ਦੇ ਇਕੱਤਰ ਕੀਤਾ ਹੈ, ਜਿਸ ਨੂੰ ਤਿਆਰ ਕਰਨ ਵਿੱਚ ਹਲਕਾ ਦਿੜ੍ਹਬਾ ਦੇ ਵਲੰਟੀਅਰਾਂ ਵੱਲੋ ਆਪਣੇ ਦਸਾਂ ਨਹੁਾਂ ਦੀ ਕਿਰਤ ਕਮਾਈ ਵਿਚੋਂ ਹਿੱਸਾ ਪਾਇਆ ਗਿਆ ਹੈ । ਇਸਦੇ ਨਾਲ ਹੀ ਉਨ੍ਹਾਂ ਅੱਜ ਜਿ਼ਲ੍ਹੇ ਦੇ ਵੈਟਰਨਰੀ ਅਫ਼ਸਰਾਂ ਵੱਲੋਂ ਇਕੱਤਰ ਰਾਹਤ ਸਮੱਗਰੀ ਦਾ ਟਰੱਕ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਕੀਤਾ ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਅਤੇ ਆਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਹੜ੍ਹਾਂ ਕਾਰਨ ਬਣੀ ਸਥਿਤੀ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਅਿਾ ਕਿ ਕੈਬਨਿਟ ਮੰਤਰੀ ਵੱਲੋ ਇਲਾਕੇ ਵਿੱਚ ਪੈਂਦੇ ਦਰਿਆਵਾਂ ਦੇ ਬੰਨ੍ਹਾਂ ਦੀ ਲਗਾਤਾਰ ਨਿੱਜੀ ਪੱਧਰ ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੰਗਲ ਡੈਮ ਦੇ ਕਿਨਾਰੇ ਸਥਿਤ ਲਕਸ਼ਮੀ ਨਾਰਾਇਣ ਮੰਦਰ ਨੂੰ ਲੱਗੀ ਢਾਅ ਨੂੰ ਭਰਨ ਲਈ ਚਲਾਏ ਜਾ ਰਹੇ ਬਚਾਅ ਕਾਰਜ ਦੀ ਤੀਸਰੇ ਦਿਨ ਵੀ ਕਮਾਂਡ ਸੰਭਾਲੀ ਹੋਈ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਰਾਹਤ ਕਾਰਜ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦੇ ਉਦੋਂ ਤੱਕ ਉਹ ਇਥੇ ਹੀ ਡੱਟੇ ਰਹਿਣਗੇ।
ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਸਥਿਤ ਆਪਣੇ ਦਫ਼ਤਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਜਿਸ ਵਿੱਚ ਦਵਾਈਆਂ,ਸੁੱਕਾ ਦੁੱਧ, ਆਟਾ ਪਸ਼ੂਆਂ ਲਈ ਚੋਕਰ ,ਚਾਰਾ ਆਦਿ ਸ਼ਾਮਲ ਹੈ, ਨੂੰ ਅਤੇ ਮੈਡੀਕਲ ਟੀਮ ਨੂੰ ਹਲਕਾ ਅਜਨਾਲਾ ਲਈ ਰਵਾਨਾ ਕੀਤਾ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅਜਨਾਲਾ ਸੈਕਟਰ ਦੇ ਪਿੰਡ ਮਲਿਕਪੁਰ ਅਤੇ ਸਰਾਏ ਵਿੱਚ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਉਨ੍ਹਾਂ ਨੇ ਅੱਜ ਛੱਤ ਡਿੱਗਣ ਕਾਰਨ ਫੱਟੜ ਹੋਈ ਰੋਮਾਣਾ ਚੱਕ ਪਿੰਡ ਦੀ ਸਿਮਰਜੀਤ ਕੌਰ ਦਾ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ ਅਤੇ ਉਸਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।
ਇਸੇ ਤਰ੍ਹਾਂ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਤਵਾਰ ਨੂੰ ਜਿ਼ਲ੍ਹਾ ਫ਼ਾਜਿ਼ਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖ਼ੁਦ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਉਨ੍ਹਾਂ ਕਿਹਾ ਕਿ ਤਕਰੀਬਨ ਇੱਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ, ਪਰ ਬੜੀ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਹਾਲੇ ਤੱਕ ਵੀ ਰਿਪੋਰਟਾਂ ਦੀ ਉਡੀਕ ਵਿੱਚ ਲੱਗੀ ਹੋਈ ਹੈ।
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਦੇ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ `ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਮੌਜੂਦਾ ਹਾਲਾਤ ਦੌਰਾਨ ਪਿੰਡਾਂ ਦੇ ਲੋਕਾਂ ਵੱਲੋਂ ਘੱਗਰ ਦਰਿਆ ਦੇ ਕੰਢਿਆਂ ਦੀ ਮਜ਼ਬੂਤੀ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।
ਸ੍ਰੀ ਗੋਇਲ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਵੀ ਕਿਸਮ ਦੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਕੈਬਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਹੜ ਪ੍ਰਭਾਵ ਤੋਂ ਇਲਾਕਾ ਵਿੱਚ ਪਹੁੰਚ ਕੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਲੋੜੀਦੀ ਰਾਹਤ ਸਮੱਗਰ ਵੀ ਵੰਡੀ।
ਇਸ ਦੌਰਾਨ ਗਿਆਨੀ ਰਘਬੀਰ ਸਿੰਘ ਜੀ, ਹੈਡ ਗ੍ਰੰਥੀ ਦਰਬਾਰ ਸਾਹਿਬ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ `ਤੇ ਹੜ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਪਹੁੰਚੇ।
ਉਨ੍ਹਾਂ ਵੱਲੋਂ ਧੁੱਸੀ ਬੰਨ੍ਹ ਦੇ ਕਿਨਾਰੇ ਵਸੇ ਪਿੰਡਾਂ ਘੜੁੰਮ, ਕੁੱਤੀਵਾਲਾ, ਬਸਤੀ ਲਾਲ ਸਿੰਘ, ਘੁੱਲੇਵਾਲਾ, ਸਭਰਾਂ, ਰਾਧਲਕੇ ਆਦਿ ਵਿਖੇ ਪਹੁੰਚ ਕੇ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਪਹੁੰਚਾਈ ਅਤੇ ਅੱਗੇ ਵੀ ਹਰ ਤਰ੍ਹਾਂ ਦੀ ਮੱਦਦ ਪਹੁੰਚਾਉਣ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮੱਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਅੱਜ ਲੰਬੀ ਹਲਕੇ ਦੇ ਪਿੰਡ ਮਿੱਡਾ, ਰਾਣੀਵਾਲਾ, ਸਰਾਵਾਂ ਅਤੇ ਪੱਕੀ ਟਿੱਬੀ ਵਿਖੇ ਦੌਰੇ ਕੀਤਾ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕਿੱਟਾਂ ਦੀ ਵੰਡ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੁੰ ਹੁਕਮ ਦਿੱਤੇ ਕਿ ਉਹ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿਸੇ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 104 ਤੇ ਡਾਇਲ ਕਰਨ।

Tags: Breaking news in PunjabiLatest Punjab newsLatest Punjab news in PunjabiPUNJABpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

by Ankit
November 15, 2026
0

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ *ਪੰਜਾਬ ਦੇ ਲੋਕਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

Most Popular

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤ ਦਾ ਖਤਰਾ; 3 ਨਵੰਬਰ ਤੱਕ ਤੱਟ ਨਾਲ ਟਕਰਾਉਣ ਦੀ ਸੰਭਾਵਨਾ

by Navjot
2 weeks ago
0

  ਅਮਰਾਵਤੀ, 1 ਨਵੰਬਰ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ ਤੱਟ 'ਤੇ 3 ਨਵੰਬਰ ਨੂੰ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 