Punjab ਸਰਕਾਰ ਵੱਲੋਂ 7 ਦਿਨ ਦੇ ਰਾਜਸੀ ਸੋਗ ਦਾ ਐਲਾਨ
- ਪੰਜਾਬ ਸਰਕਾਰ ਦੇ ਕਿਸੇ ਵੀ ਦਫਤਰ ਅੰਦਰ ਨਹੀਂ ਹੋਵੇਗਾ ਕੋਈ ਵੀ ਖੁਸ਼ੀ ਦਾ ਸਮਾਗਮ
- ਸਾਰੇ ਦਫਤਰਾਂ ‘ਚ ਅੱਧਾ ਝੁਕਿਆ ਰਹੇਗਾ ਝੰਡਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 7 ਦਿਨ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ਕਾਰਨ ਪੰਜਾਬ ‘ਚ 7 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ। ਦੱਸ ਦਈਏ ਕਿ ਪੰਜਾਬ ਤੋਂ ਇਲਾਵਾ ਹਿਮਾਚਲ ਹਰਿਆਣਾ ਕਰਨਾਟਕ ਅਤੇ ਤੇਲੰਗਾਨਾ ਚ ਵੀ 7 ਦਿਨ ਦਾ ਰਾਜਸੀ ਸੋਗ ਐਲਾਨਿਆ ਗਿਆ ਹੈ।
























