
Punjab : ਪਾਕਿਸਤਾਨੀ ਡਰੋਨ ਹਮਲੇ ‘ਚ ਜ਼ਖਮੀ ਔਰਤ ਨੇ ਤੋੜਿਆ ਦਮ
ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਲਈ ਐਕਸ-ਗ੍ਰੇਸ਼ੀਆ ਦਾ ਐਲਾਨ
ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ): ਭਾਰਤ-ਪਾਕਿਸਤਾਨ ਤਣਾਅ ਦੌਰਾਨ 9 ਮਈ ਨੂੰ ਫਿਰੋਜ਼ਪੁਰ (Punjab) ਦੇ ਖਾਈ ਫੇਮੇ ਪਿੰਡ ‘ਚ ਡਰੋਨ ਹਮਲੇ ਦੌਰਾਨ ਇੱਕ ਪਰਿਵਾਰ ਦੇ 3 ਮੈਂਬਰ ਜ਼ਖਮੀ ਹੋ ਗਏ ਸਨ। ਜਿਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ ਤਾਜ਼ਾ ਜਾਣਕਾਰੀ ਅਨੁਸਾਰ ਡਰੋਨ ਹਮਲੇ ਵਿੱਚ ਜ਼ਖਮੀ ਹੋਈ ਔਰਤ ਸੁਖਵਿੰਦਰ ਕੌਰ ਦੀ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਉਸ ਦੇ ਪਤੀ ਲਖਵਿੰਦਰ ਸਿੰਘ ਅਤੇ ਪੁੱਤਰ, ਜੋ ਉਸੇ ਹਾਦਸੇ ਵਿੱਚ ਜ਼ਖਮੀ ਹੋਏ ਸਨ, ਅਜੇ ਜੇਰੇ ਇਲਾਜ ਹਨ।
ਮੁੱਖ ਮੰਤਰੀ ਨੇ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਦੱਸ ਦਈਏ ਕਿ ਇਸ ਹਾਦਸੇ ਵਿੱਚ ਸੁਖਵਿੰਦਰ ਕੌਰ 100 ਪ੍ਰਤੀਸ਼ਤ ਸੜ ਗਈ ਸੀ। ਅਤੇ ਉਸਦਾ ਪਤੀ ਲਖਵਿੰਦਰ ਸਿੰਘ ਇਸ ਹਾਦਸੇ ਵਿੱਚ 70 ਪ੍ਰਤੀਸ਼ਤ ਝੁਲਸ ਗਿਆ ਸੀ। ਉਸਦੀ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























