Punjab ਸਰਕਾਰ ਵੱਲੋਂ ਵੱਡੀ ਕਾਰਵਾਈ ; ਬਠਿੰਡਾ ਡੀਐਸਪੀ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਢਿੱਲ ਵਰਤ ਰਿਹਾ ਸੀ।
ਦੱਸ ਦਈਏ ਕਿ ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ “ਨਸ਼ਿਆਂ ਵਿਰੁੱਧ ਜੰਗ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ”। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨੇ ਵੀ ਉੱਚ ਅਹੁਦੇ ਤੇ ਕਿਉ ਨਾ ਹੋਵੇ। ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















