PUNJAB ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ
•ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਲਈ ਯਤਨ ਕਰਾਂਗੇ
•ਕੇਦਰ ਸਰਕਾਰ ਹੱਠ ਛੱਡ ਕੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ
– ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ 76ਵਾਂ ਗਣਤੰਤਰ ਦਿਵਸ ਧੂਮਧਾਨ ਨਾਲ ਮਨਾਇਆ ਗਿਆ
– ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ
– ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
– ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 (ਵਿਸ਼ਵ ਵਾਰਤਾ):- 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ PUNJAB ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।
ਉਨ੍ਹਾਂ ਕਿਹਾ ਕਿ ਮੈਂ ਇਸ ਮੌਕੇ ਆਪਣੇ ਮਹਾਨ ਸੂਰਬੀਰਾਂ, ਦੇਸ਼ ਭਗਤਾਂ ਨੂੰ ਨਤਮਸਤਕ ਹੁੰਦਾ ਹੋਇਆ ਪੰਜਾਬ ਤੇ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹਾਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੈ ਤੇ ਪਿਛਲੇ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਦੇ ਹਿੱਤ,ਤਰੱਕੀ ਅਤੇ ਵਿਕਾਸ ਲਈ ਇਤਿਹਾਸਿਕ ਫੈਸਲੇ ਲਏ ਗਏ ਹਨ ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਗੁਰੂਆਂ ਤੇ ਪੀਰਾਂ ਦੀ ਧਰਤੀ ਹੈ ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਤਾਲਮੇਲ ਕਰਕੇ ਪੰਜ ਤਖਤ ਸਾਹਿਬਾਨਾਂ ਦੀ ਹਵਾਈ ਯਾਤਰਾ ਸ਼ੁਰੂ ਕਰਨ ਦੀ ਚਾਹਵਾਨ ਹੈ । ਇਸ ਨਾਲ ਦੇਸ਼ ਤੇ ਵਿਦੇਸ਼ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ।ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਦੀ ਸਿਹਤ ਇਲਾਜ ਲਈ ਪੰਜਾਬ ਸਰਕਾਰ ਏਅਰ ਐਂਬੂਲੈਂਸ ਸੇਵਾ ਵੀ ਸ਼ੁਰੂ ਕਰੇਗੀ।
ਸ. ਸੰਧਵਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਹੱਠ ਛੱਡ ਕੇ ਰਾਜ ਦੇ ਕਿਸਾਨਾਂ ਦੇ ਮਸਲੇ ਤੁਰੰਤ ਹੱਲ ਕਰੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਜਿੱਥੇ ਦੇਸ਼ ਦੀ ਖੜਗ ਭੁਜਾ ਹੈ ਉਥੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਦੇ ਰਿਹਾ ਹੈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ, ਸਭਿਆਚਰਕ ਪ੍ਰੋਗਰਾਮ, ਦੇਸ਼-ਭਗਤੀ ਨੂੰ ਦਰਸਾਉਂਦੀਆਂ ਆਈਟਮਾਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਗਏ ਅਤੇ ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆ ਗਈਆਂ । ਦੇਸ਼ ਭਗਤੀ , ਸੱਭਿਆਚਾਰਕ ਪ੍ਰੋਗਰਾਮ ਅਤੇ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
ਇਸ ਮੌਕੇ ਸ਼ਹੀਦਾਂ ਤੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਸਮੇਤ ਵੱਖ ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਦੇ ਸਨਮਾਣ ਤੋ ਇਲਾਵਾ ,ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਉਨ੍ਹਾਂ ਦੀ ਵਧੀਆ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਡਵੀਜਨਲ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ, ਜ਼ਿਲ੍ਹਾ ਸ਼ੈਸਨ ਜੱਜ ਮੈਡਮ ਨਵਜੋਤ ਕੌਰ, ਏ.ਡੀ.ਜੀ.ਪੀ ਸ੍ਰੀ ਸ਼ਿਵ ਕੁਮਾਰ ਵਰਮਾ, ਵੀ.ਸੀ ਡਾ. ਰਾਜੀਵ ਸੂਦ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ, ਸੂਚਨਾ ਕਮਿਸ਼ਨਰ ਸ਼੍ਰੀ ਸੰਦੀਪ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਵਿ). ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਹਾਇਕ ਕਮਿਸ਼ਨਰ(ਜ) ਤੁਸ਼ਿਤਾ ਗੁਲਾਟੀ, ਐਡਵੋਕੇਟ ਸ.ਬੀਰਇੰਦਰ ਸਿੰਘ ਸੰਧਵਾਂ,ਸੁਖਵੰਤ ਸਿੰਘ ਪੱਕਾ ਜ਼ਿਲ੍ਹਾ ਯੂਥ ਪ੍ਰਧਾਨ ਆਪ , ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ,ਗੁਰਤੇਜ ਸਿੰਘ ਖੋਸਾ ਚੈਅਰਮੇਨ ਇੰਪਰੂਵਮੈਂਟ ਟਰੱਸਟ, ਰਮਨਦੀਪ ਮੁਮਾਰਾ ਚੇਅਰਮੈਨ ਮਾਰਕਿਟ ਕਮੇਟੀ, ਚੇਅਰਮੈਨ ਪਲਾਨਿੰਗ ਬੋਰਡ ਸ.ਸੁਖਜੀਤ ਸਿੰਘ ਢਿੱਲਵਾ, ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ ਜੈਤੋ, ਸ੍ਰੀ ਅਮਨਦੀਪ ਸਿੰਘ ਪੀ.ਏ,ਸ੍ਰੀ ਜਸਬੀਰ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।