ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਨਿਗਮ ਦਫ਼ਤਰ ਬੰਦ ਰਹਿਣਗੇ। ਗਰਮੀ ਕਾਰਨ ਸੂਬੇ ਦੇ ਸਾਰੇ ਨਿੱਜੀ ਅਤੇ ਸਰਕਾਰੀ ਸਕੂਲ ਪਹਿਲਾਂ ਹੀ ਬੰਦ ਹਨ।
ਧਿਆਨ ਦੇਣ ਯੋਗ ਹੈ ਕਿ ਪੰਜਾਬ ਵਿੱਚ ਕਬੀਰ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਦੇ ਮੱਦੇਨਜ਼ਰ ਹੀ 29 ਜੂਨ ਨੂੰ ਕਬੀਰ ਜਯੰਤੀ ਮੌਕੇ ਛੁੱਟੀ ਐਲਾਨੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























