• Latest
  • Trending
Punjab Government; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

Punjab Government; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

2 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

6 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

35 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

ਉਸਾਰੀ ਅਤੇ ਇਮਾਰਤੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ

May 1, 2025
in ਖਬਰਾਂ, ਪੰਜਾਬ
Punjab Government; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

Punjab Government; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

– ਉਸਾਰੀ ਅਤੇ ਇਮਾਰਤੀ ਕਿਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ
– ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ
– ਹੁਣ ਕਾਮੇ ਨਿੱਜੀ ਹਸਪਤਾਲਾਂ ਵਿੱਚ ਵੀ ਸਰਜਰੀਆਂ, ਆਪ੍ਰੇਸ਼ਨ ਆਦਿ ਮੁਫ਼ਤ ਕਰਵਾ ਸਕਦੇ ਹਨ
– ਸਿਰਫ਼ 4 ਮਹੀਨਿਆਂ ਵਿੱਚ 80,000 ਲੇਬਰ ਅਤੇ ਹੋਰ ਭਲਾਈ ਸਕੀਮ ਕਾਰਡ ਜਾਰੀ ਕੀਤੇ
– 4 ਮਹੀਨਿਆਂ ਵਿੱਚ ਲੇਬਰ ਕਾਰਡ ਅਤੇ ਸਕੀਮਾਂ ਦੀ ਪੈਂਡੈਂਸੀ 75 ਫੀਸਦੀ ਘਟੀ
– ਪੰਜਾਬ ਵਿੱਚ ਕਾਮਿਆਂ ਦੀ ਭਲਾਈ ਦੇ ਨਵੇਂ ਯੁੱਗ ਦੀ ਸ਼ੁਰੂਆਤ

ਚੰਡੀਗੜ੍ਹ, 1 ਮਈ (ਵਿਸ਼ਵ ਵਾਰਤਾ):- Punjab ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ ‘ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ 41 ਹਜ਼ਾਰ ਤੋਂ ਜ਼ਿਆਦਾ ਰਜਿਸਟਰਡ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਪਿਛਲੇ ਵਿੱਤੀ ਸਾਲ ਵਿੱਚ ਕਰੀਬ 90 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਵਿੱਚ ਸਭ ਤੋਂ ਵੱਧ 45 ਕਰੋੜ ਰੁਪਏ ਉਸਾਰੀ ਕਾਮਿਆਂ ਦੇ ਬੱਚਿਆਂ ਲਈ ਸਿੱਖਿਆ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਤਹਿਤ 28 ਕਰੋੜ ਰੁਪਏ, ਸਿਹਤ ਬੀਮਾ ਤੇ ਸਰਜਰੀ ਲਈ 11 ਕਰੋੜ ਰੁਪਏ ਅਤੇ ਬਾਲੜੀ ਤੋਹਫਾ ਸਕੀਮ ਤਹਿਤ 85 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਇਸੇ ਤਰ੍ਹਾਂ ਲੇਬਰ ਵੈਲਫੇਅਰ ਬੋਰਡ ਵਲੋਂ ਵੀ ਇਸ ਸਮੇਂ ਦੌਰਾਨ 6,737 ਲਾਭ ਪਾਤਰੀਆਂ ਨੂੰ 17.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਤੇ ਸਕੀਮਾਂ ਨਾਲ ਸਬੰਧਤ ਕਿਰਤੀਆਂ ਦੀਆਂ ਪੈਂਡਿੰਗ ਪਈਆਂ 80 ਹਜ਼ਾਰ ਅਰਜ਼ੀਆਂ ਦਾ ਜਨਵਰੀ ਤੋਂ ਅਪ੍ਰੈਲ ਤੱਕ ਦੇ 4 ਮਹੀਨਿਆਂ ਦੇ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਗਿਣਤੀ 1 ਲੱਖ 10 ਹਜ਼ਾਰ ਸੀ ਜੋ ਕਿ ਹੁਣ ਸਿਰਫ 30,000 ਰਹਿ ਗਈ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ 1 ਲੱਖ 30 ਹਜ਼ਾਰ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ ਗੰਭੀਰ ਬਿਮਾਰੀਆਂ ਦੇ ਇਲਾਜ ਲਈ 5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲਦਾ ਹੈ। ਜਿਸ ਵਿੱਚ ਦਿਲ ਦੀ ਦੇਖਭਾਲ, ਕੈਂਸਰ ਦਾ ਇਲਾਜ, ਨਿਊਰੋ ਸਰਜਰੀ, ਆਰਥੋਪੀਡਿਕ (ਹੱਡੀਆਂ) ਸਰਜਰੀਆਂ ਅਤੇ ਡਾਇਲਸਿਸ ਅਤੇ ਗੁਰਦੇ ਦੀ ਦੇਖਭਾਲ ਸ਼ਾਮਲ ਹੈ।

ਸੌਂਦ ਨੇ ਕਿਹਾ ਕਿ ਵਿੱਤੀ ਸਾਲ 2024-25 ਵਿੱਚ ਰਿਕਾਰਡ 287 ਕਰੋੜ ਰੁਪਏ ਲੇਬਰ ਸੈੱਸ ਵੱਜੋਂ ਇਕੱਠਾ ਕੀਤੇ ਗਏ ਹਨ। 4 ਸਾਲਾਂ ਦੌਰਾਨ ਇਹ ਰਾਸ਼ੀ ਸਭ ਤੋਂ ਵੱਧ ਹੈ। 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਲੇਬਰ ਸੈੱਸ ਇਕੱਠਾ ਕੀਤਾ ਗਿਆ ਸੀ।

ਸੌਂਦ ਨੇ ਦੱਸਿਆ ਕਿ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਕਈ ਭਲਾਈ ਸਕੀਮਾਂ ਦਾ ਮੌਜੂਦਾ ਸਰਕਾਰ ਦੌਰਾਨ ਸਰਲੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਸਾਰੀ ਕਿਰਤੀ ਭਲਾਈ ਬੋਰਡ ਦੀ ਸ਼ਗਨ ਸਕੀਮ ਵਿੱਚ ਪਹਿਲਾਂ ਰਜਿਸਟਰਡ ਮੈਰਿਜ ਸਰਟੀਫਿਕੇਟ ਤਹਿਸੀਲਦਾਰ ਤੋਂ ਲੈਣਾ ਲਾਜ਼ਮੀ ਸੀ, ਜੋ ਕਿ ਹੁਣ ਖਤਮ ਕਰ ਦਿੱਤਾ ਗਿਆ ਹੈ। ਇਸ ਦੀ ਥਾਂ ਹੁਣ ਸਿਰਫ ਧਾਰਮਿਕ ਸੰਸਥਾਵਾਂ ਜਿੱਥੇ ਵਿਆਹ ਦੀ ਰਸਮ ਹੋਈ ਹੋਵੇ, ਦਾ ਸਰਟੀਫਿਕੇਟ ਅਤੇ ਦੋਵੇਂ ਪਰਿਵਾਰਾਂ ਦੇ ਮਾਪਿਆਂ ਵਲੋਂ ਸਵੈ-ਤਸਦੀਕ ਦਰਖਾਸਤ ਚਾਹੀਦੀ ਹੈ। ਇਸ ਸਕੀਮ ਤਹਿਤ 51,000 ਰੁਪਏ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਔਰਤ ਉਸਾਰੀ ਮਜ਼ਦੂਰਾਂ ਨੂੰ 21,000 ਰੁਪਏ ਅਤੇ ਪੁਰਸ਼ ਉਸਾਰੀ ਮਜ਼ਦੂਰਾਂ ਨੂੰ 5000 ਰੁਪਏ ਜਣੇਪਾ ਲਾਭ ਵਜੋਂ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਭ ਲੈਣ ਲਈ ਹੁਣ ਸਿਰਫ ਬੱਚੇ ਦਾ ਜਨਮ ਸਰਟੀਫਿਕੇਟ ਦੇਣਾ ਲਾਜ਼ਮੀ ਕੀਤਾ ਗਿਆ ਹੈ। ਜਦਕਿ ਪਹਿਲਾਂ ਬਾਲ ਆਧਾਰ ਕਾਰਡ ਦੇਣਾ ਪੈਂਦਾ ਸੀ।

ਕਿਰਤ ਮੰਤਰੀ ਨੇ ਦੱਸਿਆ ਕਿ ਲੇਬਰ ਵੈਲਫੇਅਰ ਬੋਰਡ ਵਿੱਚ ਵੀ ਮੈਰਿਜ ਸਰਟੀਫਿਕੇਟ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ ਅਤੇ ਕੇਵਲ ਧਾਰਮਿਕ ਸੰਸਥਾ ਜਿੱਥੇ ਵਿਆਹ ਦੀ ਰਸਮ ਹੋਈ ਹੋਵੇ, ਦਾ ਸਰਟੀਫਿਕੇਟ ਅਤੇ ਫੋਟੋਗ੍ਰਾਫ ਨਾਲ ਇਸ ਸਕੀਮ ਦਾ ਲਾਭ ਲਿਆ ਜਾ ਸਕਦਾ ਹੈ। ਇਸ ਸਕੀਮ ਅਧੀਨ 31,000 ਰੁਪਏ ਦਾ ਲਾਭ ਦਿੱਤਾ ਜਾਂਦਾ ਹੈ। ਲੇਬਰ ਵੈਲਫੇਅਰ ਬੋਰਡ ਵੱਲੋਂ ਦਿੱਤੀ ਜਾਣ ਵਾਲੀ ਪ੍ਰਸੂਤਾ ਸਕੀਮ ਦਾ ਲਾਭ ਲੈਣ ਲਈ ਪਹਿਲਾਂ ਬੱਚੇ ਦੇ ਜਨਮ ਤੋਂ ਤਿੰਨ ਮਹੀਨੇ ਪਹਿਲਾਂ ਅਤੇ ਤਿੰਨ ਮਹੀਨੇ ਦੇ ਬਾਅਦ ਦੇ ਸਮੇਂ ਦੇ ਵਿੱਚ-ਵਿੱਚ ਅਪਲਾਈ ਕਰਨਾ ਹੁੰਦਾ ਸੀ। ਪਰ ਹੁਣ ਅਪਲਾਈ ਕਰਨ ਦਾ ਸਮਾਂ ਬੱਚੇ ਦੇ ਜਨਮ ਤੋਂ ਬਾਅਦ ਦੇ ਛੇ ਮਹੀਨੇ ਕਰ ਦਿੱਤਾ ਗਿਆ ਹੈ।

ਸੌਂਦ ਨੇ ਦੱਸਿਆ ਕਿ ਜਿਹੜੇ ਮਨਰੇਗਾ ਵਰਕਰਾਂ ਨੇ 90 ਦਿਨ ਤੋਂ ਵੱਧ ਕੰਮ ਕੀਤਾ ਹੈ, ਉਨ੍ਹਾਂ ਨੂੰ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਨਾਲ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬੋਰਡ ਅਧੀਨ ਦਿੱਤੇ ਜਾਣ ਵਾਲੇ ਸਾਰੇ ਲਾਭ ਲੈ ਸਕਣ। ਇਸ ਤੋਂ ਇਲਾਵਾ ਫਾਰਮ ਨੰਬਰ 27 ਜੋ ਕਿ ਕਿਰਤੀ ਵਲੋਂ ਰਜਿਸਟਰ ਹੋਣ ਵੇਲੇ ਦੇਣਾ ਹੁੰਦਾ ਹੈ, ਨੂੰ ਹੋਰ ਆਸਾਨ ਕਰ ਦਿੱਤਾ ਗਿਆ ਹੈ ਤਾਂ ਜੋ ਆਮ ਕਿਰਤੀ ਵੀ ਇਸ ਨੂੰ ਪੰਜਾਬੀ ਜਾਂ ਹਿੰਦੀ ਵਿੱਚ ਭਰ ਸਕੇ।

ਉਨ੍ਹਾਂ ਦੱਸਿਆ ਕਿ ਕਿਰਤੀਆਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਵਜੀਫਾ ਸਕੀਮ ਲਈ ਵੀ ਸ਼ਰਤਾਂ ਸੌਖੀਆਂ ਕਰ ਦਿੱਤੀਆਂ ਗਈਆਂ ਹਨ। ਕਿਰਤੀਆਂ ਦੇ ਬੱਚਿਆਂ ਨੂੰ ਵਜ਼ੀਫਾ ਪ੍ਰਾਪਤ ਕਰਨ ਲਈ ਪਹਿਲਾਂ ਕਿਸੇ ਵੀ ਕਿਰਤੀ ਦਾ ਘੱਟੋ-ਘੱਟ ਦੋ ਸਾਲ ਤੋਂ ਲੇਬਰ ਵੈਲਫੇਅਰ ਬੋਰਡ ਨਾਲ ਰਜਿਸਟਰ ਹੋਣਾ ਲਾਜ਼ਮੀ ਸੀ ਪਰ ਹੁਣ ਇਹ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ। ਹੁਣ ਕੋਈ ਵੀ ਕਿਰਤੀ ਜੋ ਲੇਬਰ ਵੈਲਫੇਅਰ ਬੋਰਡ ਨਾਲ ਰਜਿਸਟਰ ਹੁੰਦਾ ਹੈ, ਉਹ ਆਪਣੇ ਬੱਚਿਆਂ ਦੇ ਵਜ਼ੀਫ਼ੇ ਲਈ ਅਪਲਾਈ ਕਰ ਸਕਦਾ ਹੈ ਅਤੇ ਵਜ਼ੀਫ਼ਾ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਭਲਾਈ ਸਕੀਮਾਂ ਦਾ ਪ੍ਰੋਸੈਸਿੰਗ ਟਾਈਮ ਵੀ ਘਟਾ ਦਿੱਤਾ ਹੈ। ਪਹਿਲਾਂ ਸਾਰੀਆਂ ਸਕੀਮਾਂ ਐਸ.ਡੀ.ਐਮ. ਦੀ ਕਮੇਟੀ ਅਤੇ ਡਿਪਟੀ ਕਮਿਸ਼ਨਰ ਤੋਂ ਪ੍ਰਵਾਨ ਹੁੰਦੀਆਂ ਸਨ। ਹੁਣ ਸਿਰਫ਼ ਤਿੰਨ ਸਕੀਮਾਂ ਐਕਸ-ਗ੍ਰੇਸ਼ੀਆ, ਬਾਲੜੀ ਅਤੇ ਸ਼ਗਨ ਸਕੀਮਾਂ ਤੋਂ ਇਲਾਵਾ ਬਾਕੀ ਸਾਰੀਆਂ ਸਕੀਮਾਂ ਵਿੱਚ ਐਸ.ਡੀ.ਐਮ. ਕਮੇਟੀ ਅਤੇ ਡਿਪਟੀ ਕਮਿਸ਼ਨਰ ਦੀ ਪ੍ਰਵਾਨਗੀ ਹਟਾ ਦਿੱਤੀ ਗਈ ਹੈ। ਪਹਿਲਾਂ ਪ੍ਰਵਾਨਗੀਆਂ ਦੇ 9 ਪੱਧਰ ਸਨ ਜੋ ਕਿ ਹੁਣ ਸਿਰਫ 7 ਰਹਿ ਗਏ ਹਨ। ਇਸ ਨਾਲ ਲਾਭਪਾਤਰੀਆਂ ਨੂੰ ਮਿਲਣ ਵਾਲੀ ਰਾਸ਼ੀ 6 ਮਹੀਨਿਆਂ ਤੋਂ ਘਟ ਕੇ ਸਿਰਫ਼ ਇੱਕ ਮਹੀਨਾ ਹੋ ਜਾਵੇਗੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਦੇ ਉਨ੍ਹਾਂ ਸਾਰੇ ਕਿਰਤੀਆਂ ਨੂੰ, ਜਿਹੜੇ ਮਜ਼ਦੂਰੀ ਜਾਂ ਹੋਰ ਉਸਾਰੀ ਦਾ ਕੰਮ ਕਰਦੇ ਹਨ ਅਤੇ ਜਿਨ੍ਹਾਂ ਨੇ ਇੱਕ ਸਾਲ ਵਿੱਚ 90 ਦਿਨ ਤੋਂ ਵੱਧ ਕੰਮ ਕੀਤਾ ਹੈ, ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਨੂੰ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਬੋਰਡ ਨਾਲ ਰਜਿਸਟਰ ਕਰਵਾਉਣ ਤਾਂ ਜੋ ਇਸ ਅਧੀਨ ਮਿਲਣ ਵਾਲੇ ਲਾਭਾਂ ਨੂੰ ਉਹ ਪ੍ਰਾਪਤ ਕਰ ਸਕਣ। ਇਹ ਰਜਿਸਟ੍ਰੇਸ਼ਨ ਸੇਵਾ ਕੇਂਦਰ ਵਿੱਚ ਜਾ ਕੇ ਜਾਂ ਗੂਗਲ ਪਲੇਅ ਸਟੋਰ ਤੇ ‘ਕਿਰਤੀ ਸਹਾਇਕ ਐਪ’ ‘ਤੇ ਜਾ ਕੇ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਨੇ ਪੰਜਾਬ ਦੇ ਸਾਰੇ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਮਿਆਂ ਨੂੰ ਲੇਬਰ ਵੈਲਫੇਅਰ ਬੋਰਡ ਨਾਲ ਰਜਿਸਟਰ ਕਰਵਾਉਣ ਅਤੇ ਉਨ੍ਹਾਂ ਨੂੰ ਮਿਲ ਸਕਣ ਵਾਲੀਆਂ ਭਲਾਈ ਸਕੀਮਾਂ ਲਈ ਅਪਲਾਈ ਕਰਵਾਉਣ।

——–

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 