• Latest
  • Trending
PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

ਜਲਦ ਹੀ ਬੇਸਹਾਰਾ ਬੱਚਿਆਂ ਲਈ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ 2 ਨਵੇਂ ਹੋਮ

February 17, 2025
in ਖਬਰਾਂ, ਪੰਜਾਬ
PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ
PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ
ਜਲਦ ਹੀ ਬੇਸਹਾਰਾ ਬੱਚਿਆਂ ਲਈ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ 2 ਨਵੇਂ ਹੋਮ
ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਕੀਤੇ ਤੇਜ਼
ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- PUNJAB ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਹੈ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ ਅਤੇ ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ। ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।

ਉਹਨਾ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਉਨ੍ਹਾਂ ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਵਿੱਚ 92000 ਰੁਪਏ ਤੱਕ ਹੈ ਅਤੇ ਪੇਂਡੂ ਖੇਤਰਾਂ ਦੇ ਪਰਿਵਾਰ ਦੀ ਸਲਾਨਾ ਆਮਦਨ 72000 ਰੁ ਤੱਕ ਹੈ। ਜੇਕਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਵਿੱਚ ਬੱਚੇ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਲੈਣਾ ਹੈ ਤਾਂ ਉਸ ਸਕੀਮ ਸਬੰਧੀ, ਯੋਗਤਾਵਾਂ, ਆਦਿ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਤੋਂ ਪ੍ਰਾਪਤ ਕਰ ਕੇ, ਅਰਜ਼ੀ ਦੇ ਸਕਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭੀਖ ਮੰਗਣ ਦੇ ਸਮਾਜਿਕ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਿਰੰਤਰ ਯਤਨ ਰਾਹੀਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਹੀਨੇ ਦੇ ਹਰ ਦੂਜੇ ਹਫਤੇ ਇਹ ਮੁਹਿੰਮ ਚਲਾਈ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਗਏ ਹਨ। ਜਿਨ੍ਹਾਂ ਵਿੱਚੋਂ 19 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 119 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਉਣ ਜਾ ਰਹੀ ਹੈ ਅਤੇ ਅਗਲੇ ਵਿੱਤੀ ਸਾਲ ਦੌਰਾਨ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਬੇਸਹਾਰਾ ਬੱਚਿਆਂ ਨੂੰ ਘਰ ਦਾ ਮਾਹੋਲ ਦੇਣ ਲਈ ਸਰਕਾਰ ਵੱਲੋ 16 ਅਡਾਪਸ਼ਨ ਏਜੰਸੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਕਾਰਣ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ—ਬਾਪ ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਹਨਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।

ਇਸ ਮੌਕੇ ਤੇ ਡਾ. ਬਲਜੀਤ ਕੌਰ ਨੇ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜਿ਼ਲ੍ਹੇ ਦੇ 689 ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ।

ਉਹਨਾਂ ਸਮਾਜ ਸੇਵੀ ਸੰਸਥਾਵਾਂ,ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਲੋੜਵੰਦ ਬੱਚੇ ਆਉਣ ਤਾਂ ਉਹਨਾਂ ਦੀ ਜਰੂਰ ਮੱਦਦ ਕੀਤੀ ਜਾਵੇ।

ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਹਨਾਂ ਨੂੰ ਸਕੂਲ ਵਿੱਚ ਜਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ ਤੇ ਖੜ੍ਹੇ ਹੋ ਸਕਣ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ.ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸੀਪਲ ਜਸਕਰਨ ਸਿੰਘ ਭੁੱਲਰ, ਸ੍ਰੀਮਤੀ ਰਤਨਦੀਪ ਕੌਰ ਜਿ਼ਲ੍ਹਾ ਪ੍ਰੋਜੈਕਟ ਅਫਸਰ, ਡਾ. ਸਿ਼ਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ,ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਗਹਿਰਾ ਲਗਾਅ: ਵੇਣੂਗੋਪਾਲ

by Jaspreet Kaur
2 weeks ago
0

4 ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਕਰਨਗੇ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼, ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 