• Latest
  • Trending
Punjab ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

Punjab ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

2 years ago
ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

1 minute ago
Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

20 minutes ago
Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

27 minutes ago
ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

39 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ; ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

40 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

2 hours ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

2 hours ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

3 hours ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

3 hours ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

3 hours ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

3 hours ago
Hindi News
English News
Monday, November 23, 2026
No Result
View All Result
17 °c
Chandigarh
19 ° Tue
18 ° Wed
18 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

March 11, 2025
in ਖਬਰਾਂ, ਪੰਜਾਬ
Punjab ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

Punjab ਸਰਕਾਰ ਨੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਜਾਰੀ ਰੱਖਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਤੇਜ਼ ਕੀਤਾ

  • ਐਸ.ਬੀ.ਐਸ ਨਗਰ ਅਤੇ ਸੁਨਾਮ ਊਧਮ ਸਿੰਘ ਵਾਲਾ ਵਿੱਚ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
  • ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਆਪਸੀ ਤਾਲਮੇਲ ਨਾਲ ਨਸ਼ਾ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ

ਚੰਡੀਗੜ੍ਹ/ਐਸ.ਬੀ.ਐਸ ਨਗਰ/ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਕਾਰਾਤਮਕ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਇਸ ਪਹਿਲਕਦਮੀ ਨਾਲ ਆਮ ਲੋਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ।

ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਅੱਜ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ ਗਈਆਂ। ਅੱਜ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਵਿੱਚ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਨਵਾਂਸ਼ਹਿਰ ਅਤੇ ਸੁਨਾਮ ਊਧਮ ਸਿੰਘ ਵਾਲਾ ‘ਚ ਨਸ਼ਾ ਤਸਕਰਾਂ ਨਾਲ ਸਬੰਧਤ ਨਾਜਾਇਜ਼ ਉਸਾਰੀਆਂ ਨੂੰ ਢਾਹਣਾ ਸ਼ਾਮਲ ਹੈ।

ਨਵਾਂਸ਼ਹਿਰ ਦੇ ਕੱਲਰਾਂ ਮੁਹੱਲੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਸਥਾਨਕ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਾ ਤਸਕਰੀ ਵਿੱਚ ਸ਼ਾਮਲ ਤਿੰਨ ਪਰਿਵਾਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ। ਐਸਐਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਬੀਰੋ, ਸ਼ਿੰਦੋ ਅਤੇ ਸੰਤੋਸ਼ ਨਾਮਕ ਔਰਤਾਂ ਵਿਰੁੱਧ ਕੀਤੀ ਗਈ ਹੈ, ਜਿਨ੍ਹਾਂ ‘ਤੇ ਸਮੂਹਿਕ ਤੌਰ ‘ਤੇ ਕਈ ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ ਇੱਕ ਪਰਿਵਾਰ ਵਿਰੁੱਧ ਹੀ 14 ਕੇਸ ਦਰਜ ਹਨ।

ਉਨ੍ਹਾਂ ਦੱਸਿਆ ਕਿ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਦੀ ਇਹ ਕਾਰਵਾਈ ਨਗਰ ਕੌਂਸਲ ਦੀ ਬੇਨਤੀ ‘ਤੇ ਕੀਤੀ ਗਈ ਸੀ ਅਤੇ ਨਗਰ ਕੌਂਸਲ ਨੂੰ ਇਨ੍ਹਾਂ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਦੀ ਲੋੜ ਸੀ। ਸਥਾਨਕ ਨਿਵਾਸੀ ਇਨ੍ਹਾਂ ਨਸ਼ਾ ਤਸਕਰਾਂ ਤੋਂ ਬਹੁਤ ਪ੍ਰੇਸ਼ਾਨ ਸਨ ਅਤੇ ਹੁਣ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਦੀ ਹਮਾਇਤ ਕੀਤੀ ਹੈ।

ਇਸ ਦੇ ਨਾਲ ਹੀ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਨਿਗਰਾਨੀ ਹੇਠ ਸੁਨਾਮ ਊਧਮ ਸਿੰਘ ਵਾਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਨੇ ਅਨਾਜ ਮੰਡੀ ਦੇ ਮੁੱਖ ਗੇਟ ਨੇੜੇ ਨਸ਼ਾ ਤਸਕਰ ਬੁੱਧ ਸਿੰਘ ਉਰਫ ਬੁੱਧੂ ਨਾਲ ਸਬੰਧਤ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ। ਇਸ ਵਿਅਕਤੀ ਨੇ ਮਾਰਕੀਟ ਕਮੇਟੀ ਸੁਨਾਮ ਨਾਲ ਸਬੰਧਤ ਜਗ੍ਹਾ ‘ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਸੀ ਅਤੇ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਲਈ ਇੱਕ ਘਰ ਅਤੇ ਦੁਕਾਨ ਚਲਾ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ ਕਈ ਮਾਮਲੇ ਦਰਜ ਕੀਤੇ ਗਏ ਹਨ।

ਦੋਵਾਂ ਐਸਐਸਪੀਜ਼ ਨੇ ਆਪਣੇ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਸਖ਼ਤ ਚੇਤਾਵਨੀਆਂ ਜਾਰੀ ਕਰਦਿਆਂ ਕਿਹਾ ਹੈ ਕਿ ਜਾਂ ਤਾਂ ਨਸ਼ਾ ਤਸਕਰ ਆਪਣੀ ਮਰਜ਼ੀ ਨਾਲ ਨਸ਼ਿਆਂ ਦੀ ਤਸਕਰੀ ਛੱਡ ਦੇਣ ਜਾਂ ਗੰਭੀਰ ਸਿੱਟੇ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕਰਦਿਆਂ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਵਿਰੁੱਧ ਫੌਰੀ ਢੰਗ ਨਾਲ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਦੱਸਣਯੋਗ ਹੈ ਕਿ ਸਥਾਨਕ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨੂੰ ਜ਼ੋਰਦਾਰ ਹਮਾਇਤ ਦਿੱਤੀ ਹੈ ਅਤੇ ਵਿਸ਼ੇਸ਼ ਤੌਰ ‘ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਲਈ ਧੰਨਵਾਦ ਕੀਤਾ ਹੈ। ਇਨ੍ਹਾਂ ਕਾਰਵਾਈਆਂ ਤੋਂ ਆਮ ਲੋਕ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਉਮੀਦ ਕਰ ਰਹੇ ਹਨ ਕਿ ਜਲਦੀ ਹੀ ਪੰਜਾਬ ਵਿੱਚੋਂ ਨਸ਼ਿਆਂ ਦੀ ਤਸਕਰੀ ਦਾ ਪੂਰੀ ਤਰ੍ਹਾਂ ਅੰਤ ਹੋ ਜਾਵੇਗਾ।

ਦੋਵੇਂ ਪੁਲਿਸ ਅਧਿਕਾਰੀਆਂ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਨਸ਼ਾ ਤਸਕਰੀ ਦੇ ਨੈੱਟਵਰਕਾਂ ਅਤੇ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

—————-

Tags: Breaking news in PunjabiLatest Punjab newsLatest Punjab news in PunjabiPunjab Governmentpunjab newsPUNJAB POLICEtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

Punjab ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ; ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਕੀਤੀ ਅਪੀਲ

by Wishavwarta
November 23, 2026
0

  ਚੰਡੀਗੜ੍ਹ, 23 ਨਵੰਬਰ, 2026( ਵਿਸ਼ਵ ਵਾਰਤਾ )-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ...

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

Punjab:ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

by Wishavwarta
November 23, 2026
0

*ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ* *ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ...

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

ਚੰਡੀਗੜ੍ਹ ‘ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ

by Jaspreet Kaur
November 23, 2026
0

ਚੰਡੀਗੜ੍ਹ 'ਚ ਇਸ ਦਿਨ ਹੋਵੇਗਾ BLACKOUT; ਵੱਜਣਗੇ ਵਾਰਨਿੰਗ ਸਾਇਰਨ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹੰਗਾਮੀ ਸਥਿਤੀ ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ ‘ਚ ਵੀ ਆਈ ਤੇਜ਼ੀ

by Jaspreet Kaur
November 23, 2026
0

ਮੁੜ ਮਹਿੰਗਾ ਹੋਇਆ ਸੋਨਾ; ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜ਼ੀ ਜਾਣੋ ਨਵਾਂ ਰੇਟ ਨਵੀ ਦਿੱਲੀ, 23 ਨਵੰਬਰ 2026 (ਵਿਸ਼ਵ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
1 week ago
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 