• Latest
  • Trending
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

2 years ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

9 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

11 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

12 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

14 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

16 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

17 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ

March 17, 2025
in ਖਬਰਾਂ, ਪੰਜਾਬ
ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਉਦਯੋਗ ਦੀ ਸਹੂਲਤ ਲਈ ਪੁਲ ਵਾਂਗ ਕੰਮ ਕਰ ਰਹੀ ਹੈ Punjab ਸਰਕਾਰ-ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਨੂੰ ਭਰੋਸਾ

ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ

ਉਦਯੋਗਪਤੀਆਂ ਦੀ ਇਕ ਵੀ ਸਮੱਸਿਆ ਹੱਲ ਨਾ ਕਰਨ ਲਈ ਬਿੱਟੂ ਦੀ ਸਖਤ ਨਿੰਦਾ

ਲੁਧਿਆਣਾ, 17 ਮਾਰਚ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਉਦਯੋਗਿਕ ਖੇਤਰ ਲਈ ਪੁਲ ਵਾਂਗ ਕੰਮ ਕਰ ਰਹੀ ਹੈ।
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਇੱਥੇ ਕਾਰੋਬਾਰੀ ਦਿੱਗਜ਼ਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸਨਅਤਕਾਰਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਨਹੀਂ ਕਰ ਰਿਹਾ ਸਗੋਂ ਸੂਬਾ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਨੂੰ ਸਹੂਲਤਾਂ ਦੇਣ ਲਈ ਪਹਿਲਾਂ ਹੀ ਵੱਡੇ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ, ਸਿੱਖਿਆ ਅਤੇ ਰੋਜ਼ਗਾਰ ਦੇ ਮੁੱਖ ਮੁੱਦਿਆਂ ਨੂੰ ਸਾਹਮਣੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਨੂੰ ਆਪਣਾ ਏਜੰਡਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਮਿਸ਼ਨ ਵਾਂਗ ਕੰਮ ਕਰ ਰਹੀ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਕਮਿਸ਼ਨ ‘ਤੇ ਕੰਮ ਕਰਦੀਆਂ ਸਨ, ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਉੱਪਰ ਹੈ ਅਤੇ ਇਸੇ ਲਈ ਸੂਬਾ ਸਰਕਾਰ ਲੋਕਾਂ ਦੀ ਆਵਾਜ਼ ਨੂੰ ਬਹੁਤ ਮਹੱਤਵ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਅਜਿਹੀਆਂ ਮਿਲਣੀਆਂ ਕਦੇ ਨਹੀਂ ਹੋਈਆਂ ਸਗੋਂ ਉਹ ਆਗੂ ਲੋਕਾਂ ਨਾਲ ਸਿਰਫ਼ ਇਕਪਾਸੜ ਸੰਚਾਰ ਕਰਦੇ ਸਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨੀਤੀਆਂ ਬਣਾਉਣ ਲਈ ਮੁੱਖ ਮੰਤਰੀ ਅਤੇ ਮੰਤਰੀਆਂ ਨਾਲ ਸਿੱਧੀ ਗੱਲਬਾਤ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਮਿਸਾਲ ਕਦਮ ਹੈ ਕਿਉਂਕਿ ਲੋਕਾਂ ਨੂੰ ਹੁਣ ਸੂਬੇ ਵਿੱਚ ਫੈਸਲੇ ਲੈਣ ਦੀ ਸ਼ਕਤੀ ਮਿਲ ਗਈ ਹੈ।
ਮੁੱਖ ਮੰਤਰੀ ਨੇ ਲੁਧਿਆਣਾ ਨਾਲ ਸਾਲ 1990 ਦੇ ਦਹਾਕੇ ਤੋਂ ਆਪਣੀ ਲੰਮੀ ਸਾਂਝ ਨੂੰ ਚੇਤੇ ਕੀਤਾ ਜਦੋਂ ਉਹ ਇੱਕ ਕਲਾਕਾਰ ਵਜੋਂ ਸੰਘਰਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸੂਬੇ ਦੀ ਆਰਥਿਕ ਰਾਜਧਾਨੀ ਹੈ ਜੋ ਇੱਥੇ ਰੋਜ਼ਾਨਾ ਕੰਮ ਕਰਨ ਵਾਲੇ ਲੱਖਾਂ ਲੋਕਾਂ ਨੂੰ ਭੋਜਨ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਲੁਧਿਆਣਾ ਨੂੰ ਆਪਣੀ ‘ਕਰਮ ਭੂਮੀ’ ਦੱਸਦਿਆਂ ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਭਾਵੇਂ ਉਹ ਉਦਯੋਗ ਹੋਵੇ, ਖੇਤੀਬਾੜੀ ਹੋਵੇ ਜਾਂ ਹੋਰ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੈਦਾਵਾਰ ਦਾ ਕੀਮਤ ਵਿੱਚ ਵਾਧਾ ਸਮੇਂ ਦੀ ਲੋੜ ਹੈ ਅਤੇ ਸੂਬੇ ਦਾ ਭਵਿੱਖ ਇਸ ਉਤੇ ਹੀ ਮੁਨੱਸਰ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਪਾਉਣ ਲਈ ਉਦਯੋਗ ਅਤੇ ਖੇਤੀਬਾੜੀ ਨਾਲ ਗੂੜੇ ਸਬੰਧਾਂ ਦੀ ਵਕਾਲਤ ਕੀਤੀ।
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਉਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਲੁਧਿਆਣਾ ਤੋਂ ਹਨ ਪਰ ਫਿਰ ਵੀ ਉਹ ਲੁਧਿਆਣਾ ਦੇ ਉਦਯੋਗ ਦੀ ਮੰਗ ਪੂਰਾ ਕਰਨ ਦੇ ਕਾਬਲ ਨਹੀਂ। ਉਨ੍ਹਾਂ ਕਿਹਾ ਕਿ ਉਦਯੋਗਪਤੀ ਰੇਲਵੇ ਵਿੱਚ ਆਪਣੇ ਕੰਮ ਕਰਵਾਉਣ ਲਈ ਸੂਬਾ ਸਰਕਾਰ ਦੀ ਦਖਲਅੰਦਾਜ਼ੀ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਬਿੱਟੂ ਵਿੱਚ ਵਿਸ਼ਵਾਸ ਨਹੀਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ‘ਆਪ’ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਸੱਤਾ ਹੰਢਾਉਣ ਸਮੇਂ ਮਹਿਲਾਂ ਵਾਲੇ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਲਾਂਭੇ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਇਹ ਲੋਕ ਜੋ ਸੱਤਾ ਉਤੇ ਆਪਣਾ ਜਮਾਂਦਰੂ ਹੱਕ ਸਮਝਦੇ ਸਨ, ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪ੍ਰਵਾਹ ਨਹੀਂ ਕੀਤੀ ਅਤੇ ਲੋਕਾਂ ਨੇ ਵੀ ਇਨ੍ਹਾਂ ਲੀਡਰਾਂ ਨੂੰ ਮਹਿਲਾਂ ਦੀਆਂ ਉੱਚੀਆਂ ਕੰਧਾਂ ਤੱਕ ਸੀਮਤ ਕਰ ਦਿੱਤਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਆਸੀ ਆਗੂ ਮੰਨਦੇ ਹਨ ਕਿ ਉਨ੍ਹਾਂ ਕੋਲ ਸੱਤਾ ਵਿੱਚ ਰਹਿਣ ਦਾ ਇਲਾਹੀ ਹੱਕ ਹੈ, ਜਿਸ ਕਰ ਕੇ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਸੂਬੇ ਦਾ ਸ਼ਾਸਨ ਸ਼ਾਨਦਾਰ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਜ਼ਾਦੀ ਦੇ ਬਾਅਦ ਤੋਂ ਲੋਕਾਂ ਨੂੰ ਮੂਰਖ ਬਣਾ ਕੇ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰੱਖਿਆ ਹੈ, ਜਿਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਸਿਆਸਤ ਤੋਂ ਬਾਹਰ ਕਰ ਦਿੱਤਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੱਤਾਧਾਰੀ ‘ਆਪ’ ਪਾਰਟੀ ਦੇ ਵਿਧਾਇਕਾਂ ਦਾ ਸਮਰਥਨ ਪ੍ਰਾਪਤ ਕਰਨ ਦੇ ਸੁਪਨੇ ਲੈਣ ਦੀ ਬਜਾਏ ਕਾਂਗਰਸ ਨੂੰ ਆਪਣੇ ਲੀਡਰਾਂ ਨੂੰ ਇਕਜੁਟ ਰੱਖਣ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਾਂਗਰਸੀ ਆਗੂਆਂ ਵੱਲੋਂ ਰੇਤ ਦੇ ਮਹਿਲ ਉਸਾਰਨ ਦੀ ਸਖ਼ਤ ਨਿੰਦਾ ਕੀਤੀ ਕਿ ਸੱਤਾਧਾਰੀ ਪਾਰਟੀ ਦੇ ਕੁਝ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਤੇ ਜਲਦੀ ਹੀ ਦਲ ਬਦਲ ਜਾਣਗੇ। ਉਨ੍ਹਾਂ ਕਿਹਾ ਕਿ ਸੱਤਾ ਲਈ ਤਰਲੋਮੱਛੀ ਹੋ ਰਹੇ ਇਨ੍ਹਾਂ ਸਿਆਸਤਦਾਨਾਂ ਦਾ ਨਾ ਤਾਂ ਆਪਣੇ ਕਾਡਰ ਨਾਲ ਸੰਪਰਕ ਹੈ ਅਤੇ ਨਾ ਹੀ ਜਨਤਾ ਨਾਲ ਜਿਸ ਕਾਰਨ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਬਾਹਰ ਦਾ ਰਸਤਾ ਵਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਅਜਿਹੇ ਬੇਹੂਦੇ ਬਿਆਨ ਜਾਰੀ ਕਰਦੇ ਹਨ ਕਿ ‘ਆਪ’ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦਕਿ ਇਹ ਬਿਆਨਬਾਜ਼ੀ ਸਿਰਫ ਮੀਡੀਆ ਦੀ ਸੁਰਖੀਆਂ ਬਟੋਰਨ ਲਈ ਹੈ।
—–

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

by Navjot
2 weeks ago
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 