ਪੰਜਾਬ ਸਰਕਾਰ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਨਵੀਆਂ ਗਾਈਡਲਾਈਨਜ਼ ਜਾਰੀ
ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ (ਮਿਉਂਸਪਲ ਚੋਣਾਂ ਦਫਤਰ) ਵੱਲੋਂ ਵੱਡਾ ਫੈਸਲਾ ਲੈਂਦਿਆਂ ਸੂਬੇ ਵਿੱਚ ਨਗਰ ਨਿਗਮਾਂ ਦੀਆਂ ਆਮ ਅਤੇ ਉਪ-ਚੋਣਾਂ ਤੋਂ ਬਾਅਦ ਜੇਤੂ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
























