Punjab ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ
- ਜਾਣੋ ਕਿਥੇ ਹੋਵੇਗਾ ਸੂਬਾ ਪੱਧਰੀ ਸਮਾਰੋਹ
- ਮੁੱਖ ਮੰਤਰੀ ਮਾਨ ਇਸ ਸ਼ਹਿਰ ‘ਚ ਲਹਿਰਾਉਣਗੇ ਝੰਡਾ
ਚੰਡੀਗੜ੍ਹ,14 ਜਨਵਰੀ: ਪੰਜਾਬ ਸਰਕਾਰ ਨੇ ਗਣਤੰਤਰ ਦਿਵਸ 2025 ‘ਤੇ ਪੰਜਾਬ ਭਰ ‘ਚ ਹੋਣ ਵਾਲੇ ਪ੍ਰਮੁੱਖ ਪ੍ਰੋਗਰਾਮਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ‘ਚ ਗਣਤੰਤਰ ਦਿਹਾੜੇ ਦੇ ਮੌਕੇ ‘ਤੇ ਸੂਬਾ ਪੱਧਰੀ ਸਮਾਰੋਹ ਹੋਣ ਜਾ ਰਿਹਾ ਹੈ। ਇਸ ਸਮਾਰੋਹ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਤਿਰੰਗਾ ਝੰਡਾ ਲਹਿਰਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿੱਚ ਝੰਡਾ ਲਹਿਰਾਉਣਗੇ।
ਇਸ ਦੇ ਨਾਲ ਹੀ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿੱਚ ਝੰਡਾ ਲਹਿਰਾਉਣਗੇ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁਹਾਲੀ ਵਿੱਚ ਝੰਡਾ ਲਹਿਰਾਉਣਗੇ। ਇਸ ਤਰ੍ਹਾਂ ਦੇ ਪ੍ਰੋਗਰਾਮ ਕੁੱਲ 19 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਗਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/