• Latest
  • Trending
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

22 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

10 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

12 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

12 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

May 7, 2026
in ਖਬਰਾਂ, ਪੰਜਾਬ
Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

Punjab : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਬੰਦ ਪਿਆ ਸਰਕਾਰੀ ਮਿਡਲ ਸਕੂਲ ਮੁੜ ਖੁੱਲ੍ਹਿਆ

– ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ!

ਰੂਪਨਗਰ, 7 ਮਈ : ਡਾ. ਦੀਪਕ ਸਿੰਗਲਾ ਦੇ ਯਤਨਾਂ ਸਦਕਾ ਜ਼ਿਲ੍ਹਾ ਰੂਪਨਗਰ ਦੀ ਤਹਿਸੀਲ ਘਨੌਲੀ ਅਧੀਨ ਪੈਂਦੇ ਪਿੰਡ ਮਕੌੜੀ ਕਲਾਂ ਵਿਖੇ ਸਰਕਾਰੀ ਮਿਡਲ ਸਕੂਲ ਨੂੰ ਮੁੜ ਚਾਲੂ ਕਰਨ ਦੀ ਵੱਡੀ ਸਫਲਤਾ ਮਿਲੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਵੱਲੋਂ ਸਕੂਲ ਨੂੰ ਮੁੜ ਖੋਲ੍ਹਣ ਲਈ ਅਧਿਕਾਰਿਕ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸਕੂਲ ਵਿੱਚ ਦਾਖਲਾ ਮੁਹਿੰਮ ਅਤੇ ਹੋਰ ਪ੍ਰਬੰਧਾਂ ਦੀ ਪ੍ਰਕਿਰਿਆ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਫੈਸਲੇ ਨਾਲ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਦੀ ਘੱਟ ਗਿਣਤੀ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਸੀ, ਜਿਸ ਕਰਕੇ ਬੱਚਿਆਂ ਨੂੰ ਦੂਰ ਦੂਰਾਂਡੇ ਸਕੂਲਾਂ ਵਿੱਚ ਜਾਣਾ ਪੈਂਦਾ ਸੀ। ਇਸ ਨਾਲ ਖ਼ਾਸ ਤੌਰ ‘ਤੇ ਛੋਟੇ ਬੱਚਿਆਂ ਅਤੇ ਮਾਪਿਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਸ ਮਾਮਲੇ ਨੂੰ ਪਿੰਡ ਦੀ ਪੰਚਾਇਤ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਸਬੰਧੀ ਪਿੰਡ ਪੰਚਾਇਤ ਵੱਲੋਂ ਸਿੱਖਿਆ ਵਿਭਾਗ ਅਤੇ ਹੋਰ ਸੰਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕੀਤਾ ਗਿਆ। ਇਸ ਤੋਂ ਇਲਾਵਾ ਈਕੋ ਕੰਜਰਵ ਫਾਊਂਡੇਸ਼ਨ ਦੇ ਚੇਅਰਮੈਨ ਡਾ. ਦੀਪਕ ਸਿੰਗਲਾ ਵੱਲੋਂ ਵੀ ਇਸ ਮਾਮਲੇ ਨੂੰ ਉੱਚ ਪੱਧਰ ‘ਤੇ ਉਠਾਇਆ ਗਿਆ ਅਤੇ ਬੱਚਿਆਂ ਦੀ ਸਿੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਨੂੰ ਮੁੜ ਚਾਲੂ ਕਰਨ ਲਈ ਯਤਨ ਕੀਤੇ ਗਏ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲ ਖੋਲ੍ਹਣ ਉਪਰੰਤ ਮੌਜੂਦਾ ਵਿਦਿਆਰਥੀ ਗਿਣਤੀ ਦੇ ਮੁਤਾਬਕ ਕਲਸਟਰ ਵਿੱਚੋਂ ਅਧਿਆਪਕ ਦਾ ਪ੍ਰਬੰਧ ਕੀਤਾ ਜਾਵੇਗਾ, ਨਾਲ ਹੀ ਸਕੂਲ ਦਾ ਸਮੇਂ-ਸਮੇਂ ‘ਤੇ ਨਿਰੀਖਣ ਕਰਨ ਅਤੇ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਹੁਕਮਾਂ ਅਨੁਸਾਰ ਸਕੂਲ ਵਿੱਚ ਤੈਨਾਤ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਨੂੰ ਪ੍ਰੋਤਸਾਹਿਤ ਕਰਨ ਲਈ ਸ਼ਲਾਘਾਯੋਗ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਗਿਣਤੀ ਸਬੰਧੀ ਰਿਪੋਰਟ ਹਰ ਸੋਮਵਾਰ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਭੇਜੀ ਜਾਵੇਗੀ ਤਾਂ ਜੋ ਲੋੜ ਪੈਣ ‘ਤੇ ਵਾਧੂ ਅਧਿਆਪਕ ਦਾ ਆਰਜ਼ੀ ਪ੍ਰਬੰਧ ਵੀ ਕੀਤਾ ਜਾ ਸਕੇ।

ਸਿੱਖਿਆ ਵਿਭਾਗ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵੱਲੋਂ ਅਧਿਆਪਕ ਅਨਿਲ ਵਰਮਾ ਅਤੇ ਸੀਮਾ ਗੌਤਮ ਨੂੰ ਪਿੰਡ ਵਿੱਚ ਭੇਜਿਆ ਗਿਆ ਤਾਂ ਜੋ ਬੱਚਿਆਂ ਦੇ ਦਾਖਲੇ ਅਤੇ ਹੋਰ ਪ੍ਰਬੰਧਾਂ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਸ਼ੁਰੂ ਕੀਤੀ ਜਾ ਸਕੇ।

ਇਸ ਮੌਕੇ ਪਿੰਡ ਦੀ ਸਰਪੰਚ ਕੁਲਵਿੰਦਰ ਕੌਰ, ਜਸਪ੍ਰੀਤ ਕੌਰ, ਰਵਿੰਦਰ ਸਿੰਘ, ਜਲੇਖ, ਕੋਮਲ ਰਾਣੀ, ਸਮਰ ਵਿਨਾਇਕ ਅਤੇ ਹਰਪ੍ਰੀਤ ਕੌਰ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਰਹੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਬੱਚਿਆਂ ਨੂੰ ਹੁਣ ਆਪਣੇ ਪਿੰਡ ਵਿੱਚ ਹੀ ਵਧੀਆ ਅਤੇ ਗੁਣਵੱਤਾ ਵਾਲੀ ਸਿੱਖਿਆ ਦਾ ਮਾਹੌਲ ਮਿਲੇਗਾ।

ਜ਼ਿਲ੍ਹਾ ਸਿੱਖਿਆ ਵਿਭਾਗ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਸਿੱਖਿਆ ਸੰਬੰਧੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਅਤੇ ਹਰ ਬੱਚੇ ਤੱਕ ਗੁਣਵੱਤਾ ਭਰਪੂਰ ਸਿੱਖਿਆ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਜਾਰੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
3 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) 💫💫ਮਨੁੱਖ ਦਾ ਮਨ ਜੋ ਕੁਝ ਵੀ ਕਲਪਨਾ ਕਰ ਸਕਦਾ ਹੈ ਅਤੇ ਜਿਸ 'ਤੇ ਵਿਸ਼ਵਾਸ ਕਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 