Punjab ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: ਸਰਕਾਰ ਨੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਤੇ ਡਾਇਰੈਕਟਰ ਕੀਤੇ ਨਿਯੁਕਤ
– ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਵੀ ਬਦਲੀ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਪੰਜਾਬ (Punjab) ਸਰਕਾਰ ਨੇ ਅੱਜ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਸੀਨੀਅਰ ਵਾਈਸ ਚੇਅਰਮੈਨ, ਵਾਈਸ ਚੇਅਰਮੈਨ ਅਤੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਇਸ ਨਿਯੁਕਤੀ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਅਤੇ ਸਾਰੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੱਤੀ।
ਉਨ੍ਹਾਂ ਟਵੀਟ ਕਰ ਕਿਹਾ ਕਿ ‘ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ। ਟੀਮ ਰੰਗਲਾ ਪੰਜਾਬ ਵਿੱਚ ਸਭ ਦਾ ਸਵਾਗਤ ਹੈ। ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।”
ਦੱਸ ਦਈਏ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਰਾਜਿੰਦਰ ਕੌਰ ਥਿਆੜਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ, ਰਮਣੀਕ ਸਿੰਘ ਲੱਕੀ ਰੰਧਾਵਾ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























