• Latest
  • Trending
Punjab ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ 1 ਅਪ੍ਰੈਲ ਤੋਂ

Punjab ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ 1 ਅਪ੍ਰੈਲ ਤੋਂ

2 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

7 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

7 hours ago
IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

7 hours ago
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

8 hours ago
Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

Delhi ਹਵਾਈ ਅੱਡੇ ‘ਤੇ ਅਕਾਸਾ ਅਤੇ ਸਪਾਈਸਜੈੱਟ ਜਹਾਜ਼ ਦੀ ਟੱਕਰ

8 hours ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

9 hours ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

9 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

9 hours ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

10 hours ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

10 hours ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

10 hours ago
Hindi News
English News
Friday, April 17, 2026
No Result
View All Result
25 °c
Chandigarh
33 ° Sat
33 ° Sun
33 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ 1 ਅਪ੍ਰੈਲ ਤੋਂ

March 31, 2026
in ਖਬਰਾਂ, ਪੰਜਾਬ
Punjab ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ 1 ਅਪ੍ਰੈਲ ਤੋਂ

Punjab ‘ਚ ਕਣਕ ਦੀ ਸਰਕਾਰੀ ਖ਼ਰੀਦ ਭਲਕੇ 1 ਅਪ੍ਰੈਲ ਤੋਂ

ਚੰਡੀਗੜ੍ਹ, 31 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ‘ਚ ਭਲਕੇ 1 ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਰਹੀ ਹੈ। ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ। ਇਸ ਦੇ ਲਈ ਮੰਤਰੀ ਵੱਲੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਚੌਕਸੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ। ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।

ਬਾਰਦਾਨੇ ਦੇ ਮੁੱਦੇ ‘ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ। ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ ‘ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ ‘ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

by Ankit
April 16, 2026
0

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

by Ankit
April 16, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਅਧਿਕਾਰੀਆਂ...

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
April 16, 2026
0

IPL 2026 : ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਮੁਕਾਬਲਾ ਜਾਰੀ - ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ ਦਿੱਤਾ 196...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
7 hours ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ): – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 