• Latest
  • Trending
Punjab Government ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

Punjab Government ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

17 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

49 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

1 hour ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

ਜੇ.ਆਈ.ਸੀ.ਏ. ਵਫ਼ਦ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਪੀ.ਸੀ.ਆਰ.ਈ.ਐਸ.ਐਚ.ਪੀ. ਅਧੀਨ ਸਹਿਯੋਗ ਬਾਰੇ ਕੀਤਾ ਵਿਚਾਰ-ਵਟਾਂਦਰਾ

August 27, 2025
in ਖਬਰਾਂ, ਪੰਜਾਬ

Punjab Government ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ

ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਨੇ ਸਾਂਝੇ ਤੌਰ ‘ਤੇ “ਪੰਜਾਬ ਵਿੱਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (ਪੀ.ਸੀ.ਆਰ.ਈ.ਐਸ.ਐਚ.ਪੀ.) ਨੂੰ ਉਤਸ਼ਾਹਿਤ ਕਰਨ” ਵਿਸ਼ੇ ‘ਤੇ ਭਾਈਵਾਲਾਂ ਨਾਲ ਨਵੀਂ ਤਕਨਾਲੋਜੀ ਐਕਸਚੇਂਜ ਬਾਰੇ ਇੱਕ ਵਰਕਸ਼ਾਪ ਕਰਵਾਈ। ਇਹ ਵਰਕਸ਼ਾਪ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਕੰਪਲੈਕਸ, ਸੈਕਟਰ 31, ਚੰਡੀਗੜ੍ਹ ਵਿਖੇ ਕਰਵਾਈ ਗਈ। ਇਸ ਸਮਾਗਮ ਦੌਰਾਨ ਬਾਗਬਾਨੀ ਮਾਹਿਰਾਂ, ਭਾਈਵਾਲਾਂ ਅਤੇ ਉੱਚ-ਪੱਧਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਟਿਕਾਊ ਅਭਿਆਸਾਂ ਅਤੇ ਉੱਨਤ ਤਕਨਾਲੋਜੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਵਰਕਸ਼ਾਪ ਨੂੰ ਸੰਬੋਧਨ ਕਰਦਿਆਂ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜੇ.ਆਈ.ਸੀ.ਏ. ਦੇ ਵਫ਼ਦ ਦਾ ਸਵਾਗਤ ਕੀਤਾ, ਜਿਸ ਵਿੱਚ ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ, ਜੇ.ਆਈ.ਸੀ.ਏ. ਇੰਡੀਆ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਈਜੀ ਵਾਕਾਮਤਸੂ, ਜੇ.ਆਈ.ਸੀ.ਏ. ਸਰਵੇਅ ਟੀਮ ਦੇ ਟੀਮ ਲੀਡਰ ਸ੍ਰੀ ਸ਼ਿਨੋਹਾਰਾ ਟੋਗੋ ਅਤੇ ਡਿਵੈਲਪਮੈਂਟ ਸਪੈਸ਼ਲਿਸਟ ਜੇ.ਆਈ.ਸੀ.ਏ. ਇੰਡੀਆ ਸ਼੍ਰੀਮਤੀ ਨਿਸ਼ਠਾ ਵੈਂਗੁਰਲੇਕਰ ਸ਼ਾਮਲ ਸਨ। ਇਸ ਮੌਕੇ ਮੰਤਰੀ ਨੇ ਸੀ.ਆਈ.ਆਈ. ਚੰਡੀਗੜ੍ਹ ਦੇ ਚੇਅਰਪਰਸਨ ਸ੍ਰੀ ਅਮਿਤ ਜੈਨ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਨਵੇਂ ਅਭਿਆਸਾਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮੁਹਾਰਤ ਅਤੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ।

30 ਮੈਂਬਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਫਸਲੀ ਰਹਿੰਦ-ਖੂੰਹਦ ਕੁਸ਼ਲ ਅਤੇ ਟਿਕਾਊ ਬਾਗਬਾਨੀ ਪ੍ਰੋਜੈਕਟ (ਪੀ.ਸੀ.ਆਰ.ਈ.ਐਸ.ਐਚ.ਪੀ.) ਅਧੀਨ ਭਾਈਵਾਲੀ ਬਾਰੇ ਚਰਚਾ ਕੀਤੀ। ਇਸ ਦੌਰਾਨ ਫਸਲੀ ਵਿਭਿੰਨਤਾ, ਟਿਕਾਊ ਸਰੋਤ ਪ੍ਰਬੰਧਨ ਅਤੇ ਕਿਸਾਨਾਂ ਦੀ ਭਲਾਈ ਲਈ ਅਪਗ੍ਰੇਡ ਕੀਤੀ ਤਕਨਾਲੋਜੀ ਦੀ ਵਰਤੋਂ ਵਿੱਚ ਉੱਨਤ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦੀ ਬਾਗਬਾਨੀ ਵਿਸ਼ਵ ਪੱਧਰ ‘ਤੇ ਆਪਣੀ ਪਹਿਚਾਣ ਬਣਾ ਰਹੀ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਅਤੇ ਅੰਤਰਰਾਸ਼ਟਰੀ ਮੁਹਾਰਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜੇ.ਆਈ.ਸੀ.ਏ. ਦੇ ਸਹਿਯੋਗ ਨਾਲ, ਪੰਜਾਬ ਦਾ ਉਦੇਸ਼ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕਰਨਾ, ਲਾਗਤ ਖਰਚਿਆਂ ਨੂੰ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।”

ਇਸ ਸਮਾਗਮ ਵਿੱਚ, ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ ਨੇ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਖੇਤਰ ਲਈ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਉੱਨਤ ਜਾਪਾਨੀ ਤਕਨਾਲੋਜੀ, ਸਿਖਲਾਈ ਅਤੇ ਟਿਕਾਊ ਅਭਿਆਸਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਵਰਕਸ਼ਾਪ ਦੌਰਾਨ ਕਈ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਨਿਯੰਤਰਿਤ ਵਾਤਾਵਰਣ ਬਾਗਬਾਨੀ ਵਿੱਚ ਨਵੀਆਂ ਤਕਨਾਲੋਜੀਆਂ, ਖੇਤੀਬਾੜੀ-ਤਕਨੀਕ ਦੀ ਵਰਤੋਂ ਨਾਲ ਹੱਲ, ਘੱਟ-ਕਾਰਬਨ ਅਤੇ ਟਿਕਾਊ ਬਾਗਬਾਨੀ ਵੱਲ ਕਦਮ ਵਧਾਉਣਾ ਅਤੇ ਭਾਰਤ ਤੇ ਜਾਪਾਨ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ੇ ਸ਼ਾਮਲ ਸਨ। ਇਹਨਾਂ ਸੈਸ਼ਨਾਂ ਨੇ ਪੰਜਾਬ ਦੇ ਬਾਗਬਾਨੀ ਖੇਤਰ ਵਿੱਚ ਨਵੀਨਤਾ, ਟਿਕਾਊ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਹਰਾਂ ਵੱਲੋਂ ਪੇਸ਼ਕਾਰੀਆਂ, ਵਿਚਾਰ-ਵਟਾਂਦਰੇ ਅਤੇ ਇੰਟਰਐਕਟਿਵ ਆਦਾਨ-ਪ੍ਰਦਾਨ ਲਈ ਇੱਕ ਮੰਚ ਪ੍ਰਦਾਨ ਕੀਤਾ।

ਇਸ ਸਮਾਗਮ ਦੌਰਾਨ ਬਾਗਬਾਨੀ ਵੈਲਿਊ ਚੇਨ ਡਿਵੈਲਪਮੈਂਟ ਨਾਲ ਸੰਬੰਧਿਤ ਤਕਨਾਲੋਜੀਆਂ ਵਾਲੀਆਂ ਜਾਪਾਨ ਅਤੇ ਭਾਰਤ ਦੀਆਂ ਕੰਪਨੀਆਂ, ਖੋਜ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਸ਼ਾਮਲ ਹੋਈਆਂ, ਜੋ ਪੰਜਾਬ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਦੇ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰ ਸਕਦੀਆਂ ਹਨ।

ਇਸ ਤੋਂ ਪਹਿਲਾਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ, ਸ੍ਰੀਮਤੀ ਸ਼ੈਲੇਂਦਰ ਕੌਰ ਨੇ ਵੀ ਬਾਗਬਾਨੀ ਵਿਭਾਗ ਰਾਹੀਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਵੱਖ-ਵੱਖ ਲਾਭਾਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਤਕਨੀਕੀ ਮਾਰਗਦਰਸ਼ਨ, ਵਿੱਤੀ ਸਹਾਇਤਾ ਅਤੇ ਸੂਬੇ ਭਰ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਸ਼ਾਮਲ ਹਨ।

ਇਹ ਵਰਕਸ਼ਾਪ ਦੀ ਸਮਾਪਤੀ ਦੋਵਾਂ ਧਿਰਾਂ ਵੱਲੋਂ ਬਾਗਬਾਨੀ ਖੇਤਰ ਵਿੱਚ ਪੰਜਾਬ-ਜਾਪਾਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਹੋਈ, ਜਿਸ ਨਾਲ ਸੂਬੇ ਵਿੱਚ ਟਿਕਾਊ ਅਤੇ ਕਿਸਾਨ ਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

ਇਸ ਸਮਾਗਮ ਵਿੱਚ ਪਨਸੀਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਸਿੱਧੂ, ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਖੇਤੀਬਾੜੀ ਵਿਗਿਆਨੀਆਂ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 