Punjab ਸਰਕਾਰ ਵੱਲੋਂ ‘ਖੇਤੀ ਮੰਡੀ ਨੀਤੀ’ ਖਰੜਾ ਰੱਦ
- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਭੇਜਿਆ ਜਵਾਬ
ਚੰਡੀਗੜ੍ਹ : ਪੰਜਾਬ (Punjab) ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰ ਦਿੱਤਾ ਹੈ। ਇਸ ਸਬੰਧੀ ਜਵਾਬ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਇਹ ਖਰੜਾ 2021 ਵਿੱਚ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੀਆਂ ਵਿਵਾਦਤ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ। ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 246, 7ਵੀਂ ਅਨੁਸੂਚੀ-2 ਦੇ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ। ਕੇਂਦਰ ਨੂੰ ਅਜਿਹੀ ਨੀਤੀ ਲਿਆਉਣ ਦੀ ਬਜਾਏ ਇਹ ਫੈਸਲਾ ਪੰਜਾਬ ਸਰਕਾਰ ‘ਤੇ ਛੱਡ ਦੇਣਾ ਚਾਹੀਦਾ ਹੈ।
ਦੱਸ ਦਈਏ ਕਿ ਬੀਤੇ 25 ਨਵੰਬਰ ਨੂੰ ਜਦ ਕੇਂਦਰ ਸਰਕਾਰ ਵੱਲੋਂ ਖਰੜਾ ਜਾਰੀ ਕੀਤਾ ਗਿਆ ਤਾਂ ਪੰਜਾਬ ਵਿੱਚ ਇਸ ਦਾ ਵਿਰੋਧ ਸ਼ੁਰੂ ਹੋ ਗਿਆ। ਉਦੋਂ ਪੰਜਾਬ ਨੇ ਇਸ ‘ਤੇ ਜਵਾਬ ਦੇਣ ਲਈ ਕੇਂਦਰ ਸਰਕਾਰ ਤੋਂ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਡਰਾਫਟ ਨਾਲ ਜੁੜੇ ਕਿਸਾਨਾਂ, ਆੜ੍ਹਤੀਆਂ ਅਤੇ ਲੋਕਾਂ ਨਾਲ ਮੀਟਿੰਗਾਂ ਵੀ ਕੀਤੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/