• Latest
  • Trending
Punjab ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

Punjab ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

8 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

8 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

9 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

9 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

12 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

12 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

12 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

12 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ

March 13, 2025
in ਖਬਰਾਂ, ਪੰਜਾਬ

• ਨਮੂਨੇ ਜਾਂਚ ਲਈ ਲੈਬਾਰਟਰੀ ਭੇਜੇ, ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਕੀਤੀ ਜਾਵੇਗੀ ਸਖ਼ਤ ਕਾਰਵਾਈ: ਗੁਰਮੀਤ ਸਿੰਘ ਖੁੱਡੀਆਂ

• ਪੰਜਾਵਾ ਮਾਡਲ ਸਹਿਕਾਰੀ ਸਭਾ ਦੇ ਸਕੱਤਰ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 13 ਮਾਰਚ (ਵਿਸ਼ਵ ਵਾਰਤਾ):- ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ Punjab ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ ਵਿੱਚ ਇੱਕ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਅਗਵਾਈ ਹੇਠ ਟੀਮ ਨੇ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਲਿਮਟਿਡ ਵਿਖੇ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਟੀਮ ਨੇ ਸੁਸਾਇਟੀ ਦੇ ਗੋਦਾਮਾਂ ਦੀ ਰੁਟੀਨ ਜਾਂਚ ਦੇ ਹਿੱਸੇ ਵਜੋਂ ਕੀਤੀ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਪੋਟਾਸ਼ ਮੋਬਿਲਾਈਜ਼ਿੰਗ ਬੈਕਟੀਰੀਆ) ਦੇ 25 ਥੈਲੇ, ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਪੋਟਾਸ਼ 14.5) ਦੇ 45 ਥੈਲੇ, ਹਿੰਦੁਸਤਾਨ ਬੀ.ਈ.ਸੀ. ਟੈਕ ਇੰਡੀਆ ਪ੍ਰਾਈਵੇਟ ਲਿਮਟਿਡ (ਕੋਰਗੋ ਜਿਪਸਮ) ਦੇ 31 ਥੈਲੇ, ਅਤੇ ਮਾਲਵਾ ਇੰਡਸਟਰੀਅਲ ਐਂਡ ਮਾਰਕੀਟਿੰਗ ਫਰਟੀਲਾਈਜ਼ਰਜ਼ ਐਂਡ ਕੈਮੀਕਲਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ (ਮਿਫਕੋ) (ਮਾਈਕੋਰੀਜ਼ਾ) ਦੇ 10 ਥੈਲੇ ਬਰਾਮਦ ਕੀਤੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਟੀਮ ਨੂੰ ਸੁਸਾਇਟੀ ਦੇ ਦੂਜੇ ਗੋਦਾਮ ਵਿੱਚ ਯੂਰੀਆ ਖਾਦ ਦੇ ਨਾਲ ਸਟੋਰ ਕੀਤੀ ਜਿਪਸਮ ਖਾਦ ਵੀ ਮਿਲੀ ਹੈ। ਟੀਮ ਨੇ ਸਟਾਕ ਰਜਿਸਟਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਖਾਦ ਟੈਸਟਿੰਗ ਲੈਬਾਰਟਰੀ ਵਿਖੇ ਜਾਂਚ ਲਈ ਯੂਰੀਆ ਖਾਦ ਦੇ ਨਮੂਨੇ ਇਕੱਤਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਮੂਨੇ ਸਬੰਧੀ ਜਾਂਚ ਰਿਪੋਰਟਾਂ ਦੇ ਅਧਾਰ ‘ਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਤਹਿਤ ਪੰਜਾਵਾ ਮਾਡਲ ਕੋਆਪ੍ਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਲਿਮਟਿਡ ਕੋਲ ਉਪਲਬਧ ਖਾਦਾਂ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਵਿਭਾਗ ਵੱਲੋਂ ਰਜਿਸਟਰ ਆਪਣੇ ਕਬਜ਼ੇ ‘ਚ ਲੈ ਲਏ ਗਏ ਹਨ। ਇਸ ਤੋਂ ਇਲਾਵਾ ਸੁਸਾਇਟੀ ਦੇ ਸਕੱਤਰ ਓਮ ਪ੍ਰਕਾਸ਼, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਫਾਜ਼ਿਲਕਾ ਅਤੇ ਸਬੰਧਤ ਖਾਦ ਕੰਪਨੀਆਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।

ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਦੀ ਨਿਗਰਾਨੀ ਹੇਠ ਇੱਕ ਹੋਰ ਟੀਮ ਨੇ ਸੰਗਰੂਰ ਦੇ ਕਿਸਾਨਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਅਨਾਜ ਮੰਡੀ ਮਲੇਰਕੋਟਲਾ ਵਿਖੇ ਸਥਿਤ ਮੈਸਰਜ਼ ਸੰਕਲਪ ਰਿਟੇਲ ਸਟੋਰ ‘ਤੇ ਛਾਪਾ ਮਾਰਿਆ। ਆਪਣੀ ਸ਼ਿਕਾਇਤ ਵਿੱਚ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ 3300 ਰੁਪਏ ਪ੍ਰਤੀ ਥੈਲੇ ਦੇ ਹਿਸਾਬ ਮੱਕੀ ਦੇ ਬੀਜ (ਪਾਇਨੀਰ 1899) ਦੇ 21 ਥੈਲੇ ਖਰੀਦੇ ਸਨ ਪਰ ਡੀਲਰ ਨੇ ਬਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਕੀਤੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਨੀ ਦੇ ਬੀਜ ਲਾਇਸੰਸ (ਨੰਬਰ ਐਮ.ਕੇ.ਟੀ. /ਸੀਡ/189) ਦੀ ਮਿਆਦ 22 ਅਪ੍ਰੈਲ 2024 ਨੂੰ ਖਤਮ ਹੋ ਚੁੱਕੀ ਸੀ ਅਤੇ ਉਹ ਲਾਈਸੈਂਸ ਰੀਨਿਊ ਜਾਂ ਬਿੱਲ ਮੁਹੱਈਆ ਕਰਵਾਏ ਬਿਨਾਂ ਬੀਜ ਵੇਚ ਰਹੇ ਸਨ, ਜੋ ਕਿ ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 3 ਅਤੇ 9 ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਡੀਲਰ ਵੱਲੋਂ ਸੀਡ ਕੰਟਰੋਲ ਆਰਡਰ 1983 ਦੀ ਧਾਰਾ 18 (1) ਅਤੇ 18 (2) ਅਤੇ ਸੀਡ ਰੂਲਜ਼ 1968 ਦੀ ਧਾਰਾ 38 ਦੀ ਵੀ ਉਲੰਘਣਾ ਕੀਤੀ ਗਈ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ ਕੰਪਨੀ ਦੇ ਖਿਲਾਫ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੇ ਤਹਿਤ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜੋ ਕਿ ਜ਼ਰੂਰੀ ਕੋਮੋਡਿਟੀਜ਼ ਐਕਟ, 1955 ਤਹਿਤ ਸਜ਼ਾਯੋਗ ਹੈ। ਉਨ੍ਹਾਂ ਦੱਸਿਆ ਕਿ ਕੰਪਨੀ ਦੇ ਮਾਲਕ ਅਤੇ ਨੁਮਾਇੰਦਿਆਂ ਖਿਲਾਫ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਸ਼ਿਕਾਇਤ ਦਰਜ ਕੀਤੀ ਗਈ ਹੈ।

ਕੁਆਲਿਟੀ ਕੰਟਰੋਲ ਮਹਿੰਮ ਤਹਿਤ ਕੀਤੀਆਂ ਗਈਆਂ ਕਾਰਵਾਈਆਂ ‘ਤੇ ਚਾਨਣਾ ਪਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਖਾਦ ਡੀਲਰਾਂ/ਕੰਪਨੀਆਂ ਦੇ ਕੁੱਲ 87 ਲਾਇਸੰਸ ਰੱਦ ਕੀਤੇ ਗਏ ਹਨ ਅਤੇ ਖਾਦ ਡੀਲਰਾਂ/ਕੰਪਨੀਆਂ ਵਿਰੁੱਧ 08 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਇਸੇ ਤਰ੍ਹਾਂ, 2024-25 ਦੌਰਾਨ ਕੀਟਨਾਸ਼ਕ ਡੀਲਰਾਂ/ਕੰਪਨੀਆਂ ਦੇ ਕੁੱਲ 116 ਲਾਇਸੰਸ ਰੱਦ ਕੀਤੇ ਗਏ ਅਤੇ ਕੀਟਨਾਸ਼ਕ ਡੀਲਰਾਂ ਅਤੇ ਕੰਪਨੀਆਂ ਵਿਰੁੱਧ 05 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

by Navjot
7 days ago
0

  ਅਹਿਮਦਾਬਾਦ, 6 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ ਗਾਂਧੀਨਗਰ ਲੋਕ ਸਭਾ ਹਲਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 