• Latest
  • Trending
Punjab Government ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

Punjab Government ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

2 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

28 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

1 hour ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

1 hour ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

3 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

5 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

5 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

5 hours ago
Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ 2954 ਐਫ.ਆਈ.ਆਰਜ਼ ਹੋਈਆਂ ਦਰਜ਼, 55 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੀਆਂ : ਸਿਹਤ ਮੰਤਰੀ

April 5, 2025
in ਖਬਰਾਂ, ਪੰਜਾਬ
Punjab Government ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

Punjab Government ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 2954 ਐਫ.ਆਈ.ਆਰਜ਼ ਹੋਈਆਂ ਦਰਜ਼, 55 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੀਆਂ : ਸਿਹਤ ਮੰਤਰੀ

-196 ਕਿਲੋ ਹੈਰੋਇਨ, 55 ਕਿਲੋ ਚਰਸ ਤੇ ਗਾਂਜਾ ਸਮੇਤ 5.93 ਕਰੋੜ ਦੀ ਡਰੱਗ ਮਨੀ ਕੀਤੀ ਜ਼ਬਤ

-ਪਿਛਲੀਆਂ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਦੀ ਕੀਤੀ ਜਾਂਦੀ ਸਿਆਸੀ ਪੁਸ਼ਤ ਪਨਾਹੀ ਮਾਨ ਸਰਕਾਰ ਵੱਲੋਂ ਖਤਮ

-ਕਿਹਾ, ਓਟ ਕਲੀਨਿਕਾਂ ‘ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ

-35 ਦਿਨਾਂ ‘ਚ ਵੱਡੀ ਗਿਣਤੀ ਨਸ਼ਾ ਤਸਕਰ ਜੇਲ੍ਹਾਂ ‘ਚ ਤੇ ਨਸ਼ਾ ਕਰਨ ਵਾਲੇ ਨਸ਼ਾ ਛੁਡਾਊ ਕੇਂਦਰਾਂ ‘ਚ ਪੁੱਜੇ : ਸਿਹਤ ਮੰਤਰੀ

-ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ

ਪਟਿਆਲਾ, 5 ਅਪ੍ਰੈਲ (ਵਿਸ਼ਵ ਵਾਰਤਾ):- Punjab ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ ‘ਚ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ 2954 ਐਫ.ਆਈ.ਆਰਜ਼ ਕੀਤੀਆਂ ਗਈਆਂ ਹਨ, ਜਦਕਿ 55 ਨਸ਼ਾ ਤਸਕਰਾਂ ਦੀਆਂ ਨਜਾਇਜ਼ ਉਸਾਰੀਆਂ ਢਾਹੁਣ ਸਮੇਤ 196 ਕਿਲੋ ਹੈਰੋਇਨ, 55 ਕਿਲੋ ਚਰਸ ਤੇ ਗਾਂਜਾ ਤੇ 5.93 ਕਰੋੜ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਜਲਦ ਹੀ ਆਪਣੇ ਅੰਜਾਮ ‘ਤੇ ਪੁੱਜੇਗੀ ਤੇ ਸੂਬਾ ਨਸ਼ਾ ਮੁਕਤ ਹੋਵੇਗਾ।
ਅੱਜ ਇਥੇ ਪਟਿਆਲਾ ਦੇ ਸਰਕਟ ਹਾਊਸ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ੇ ਦੀ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋਇਆ ਹੈ ਤੇ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਓਟ ਕਲੀਨਿਕਾਂ ਵਿੱਚ ਦਵਾਈ ਲੈਣ ਵਾਲਿਆਂ ਦੀ ਗਿਣਤੀ ਦੁੱਗਣੀ ਹੋਈ ਹੈ, ਜੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹੀ ਨਤੀਜਾ ਹੈ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਨਸ਼ਾ ਕਰ ਰਹੇ ਵਿਅਕਤੀਆਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕਰ ਲਏ ਸਨ, ਜਿਸ ਸਕਦਾ ਨਸ਼ਾ ਤਸਕਰਾਂ ‘ਤੇ ਸੂਬੇ ਭਰ ਵਿੱਚ ਹੋਈ ਵੱਡੀ ਕਾਰਵਾਈ ਤੋਂ ਬਾਅਦ ਵੱਡੀ ਗਿਣਤੀ ਨਸ਼ਾ ਕਰ ਰਹੇ ਵਿਅਕਤੀ ਨੇ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਾਂ ‘ਚ ਆਪਣਾ ਇਲਾਜ ਸ਼ੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ‘ਚ ਸਰਕਾਰ ਵੱਲੋਂ ਕਾਊਸਲਰਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤੇ ਸਰਕਾਰੀ ਡਾਕਟਰਾਂ ਨੂੰ ਲਗਾਤਾਰ ਟਰੇਨਿੰਗ ਵੀ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ‘ਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਜਿਥੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਉਨ੍ਹਾਂ ਦੀ ਰਜਿਸਟਰੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਇਲਾਜ ਉਪਰੰਤ ਉਹ ਆਪਣੇ ਪਰਿਵਾਰ ਦੀ ਆਰਥਿਕ ਤੌਰ ‘ਤੇ ਮਦਦ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਸਕੂਲਾਂ ਸਮੇਤ ਪਿੰਡਾਂ ਤੇ ਸਹਿਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ ਅਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾ ਰਿਹਾ ਹੈ ਜੋ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਤਸਕਰੀ ਪ੍ਰਤੀ ਲੋਕਾਂ ਨੂੰ ਸੁਚੇਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸਖਤੀ ਕਾਰਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਵਿੱਚ ਵੀ ਵੱਡੀ ਕਮੀ ਆਈ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਉਹ ਆਨ ਲਾਈਨ ਦਵਾਈਆਂ ਦੀ ਵਿਕਰੀ ਦੇ ਮਾਮਲੇ ਸਬੰਧੀ ਕੇਂਦਰੀ ਸਿਹਤ ਮੰਤਰੀ ਨਾਲ ਸੋਮਵਾਰ ਨੂੰ ਮੁਲਾਕਾਤ ਕਰਕੇ ਈ-ਸਿਗਰਟ ਸਮੇਤ ਅਜਿਹੇ ਹੋਰ ਨਸ਼ੀਲੇ ਪਦਾਰਥ ਜੋ ਆਨ ਲਾਈਨ ਉਪਲਬੱਧ ਹਨ, ਉਨ੍ਹਾਂ ਦਾ ਮਾਮਲਾ ਉਠਾਉਣਗੇ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀ ਸਰਕਾਰਾਂ ‘ਤੇ ਤਨਜ਼ ਕਸਦਿਆਂ ਕਿਹਾ ਕਿ ਉਸ ਸਮੇਂ ਨਸ਼ਾ ਤਸਕਰਾਂ ਨੂੰ ਸਿਆਸੀ ਪੁਸ਼ਤ ਪਨਾਹੀ ਮਿਲਣ ਕਾਰਨ ਇਹ ਬਿਮਾਰੀ ਪੰਜਾਬ ‘ਚ ਫੈਲੀ ਹੈ ਤੇ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੀਰੋ ਟਾਲਰੈਂਸ ਅਪਣਾਈ ਹੈ, ਜਿਸ ਸਦਕਾ ਸੂਬੇ ‘ਚ ਨਸ਼ਾ ਤੇਜ਼ੀ ਨਾਲ ਖ਼ਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਜਿਥੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉਥੇ ਹੀ ਸਕੂਲਾਂ ‘ਚ ਐਨਰਜ਼ੀ ਡਰਿਕ ਦੀ ਵਿਕਰੀ ਬੰਦ ਕੀਤੀ ਗਈ ਹੈ।
ਸਿਹਤ ਮੰਤਰੀ ਨੇ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ‘ਚ ਦਾਖਲ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਅਜਿਹੇ ਨਸ਼ਾ ਪੀੜਤ ਵਿਅਕਤੀ ਨੂੰ ਜਾਣਦਾ ਹੈ ਤਾਂ ਉਹ ਉਸ ਨੂੰ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਜਰੂਰ ਕਰੇ, ਕਿਉਂਕਿ ਨਸ਼ਿਆਂ ਦੀ ਸਪਲਾਈ ਲਾਈਨ ਟੁੱਟਣ ਨਾਲ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਨ੍ਹਾਂ ਦਾ ਇਲਾਜ ਨਸ਼ਾ ਛਡਾਊ ਕੇਂਦਰ ਵਿੱਚ ਕੀਤਾ ਜਾਂਦਾ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਇਸ ਲਈ ਸੂਬਾ ਸਰਕਾਰ ਵੱਲੋਂ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤੀ ਹੋਇਆ ਹੈ, ਜਿਥੇ ਲੋਕ ਆਪਣੇ ਖੇਤਰ ‘ਚ ਨਸ਼ਾ ਤਸਕਰੀ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਫੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ‘ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

by Ankit
2 weeks ago
0

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ 4.71 ਲੱਖ ਕਿਸਾਨਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 