Punjab Governor ਗੁਲਾਬ ਚੰਦ ਕਟਾਰੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਰਾਜਪਾਲ (Punjab Governor) ਗੁਲਾਬ ਚੰਦ ਕਟਾਰੀਆ ਨਾਲ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਰਾਜ ਭਵਨ ਵਿਖੇ ਕੀਤੀ ਗਈ। ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ “ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨੂੰ ਮਿਲ ਕੇ ਬਹੁਤ ਖੁਸ਼ੀ ਮਹਿਸੂਸ ਹੋਈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/