Punjab ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਧਮਕੀ
ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੂੰ ਧਮਕੀ ਮਿਲੀ ਹੈ। ਇਹ ਧਮਕੀ ਖੱਤਰੀ ਕਰਨੀ ਸੈਨਾ ਨੇ ਧਮਕੀ ਦਿੱਤੀ ਹੈ। ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਰਾਜਪਾਲ ਕਟਾਰੀਆ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ ਹੈ।

ਰਾਜ ਸ਼ੇਖਾਵਤ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, “ਸੁਣੋ ਗੁਲਾਬਚੰਦ, ਆਪਣੀ ਸੀਮਾ ਦੇ ਅੰਦਰ ਰਹੋ, ਅਤੇ ਤੁਸੀਂ ਪਹਿਲਾਂ ਵੀ ਸਾਡੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਕੀਤਾ ਹੈ। ਹੁਣ ਫਿਰ ਅਪਮਾਨ ਕੀਤਾ ਹੈ।”
ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਗੁਲਾਬਚੰਦ ਕਟਾਰੀਆ ਨੇ ਉਦੈਪੁਰ ਦੇ ਗੋਗੁੰਡਾ ਵਿੱਚ ਮਹਾਰਾਣਾ ਪ੍ਰਤਾਪ ਬਾਰੇ ਇੱਕ ਬਿਆਨ ਦਿੱਤਾ ਸੀ। ਇਸ ਤੋਂ ਬਾਅਦ ਵਿਰੋਧ ਸ਼ੁਰੂ ਹੋ ਗਿਆ। ਫਿਲਹਾਲ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਅਜੇ ਤੱਕ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























