Punjab Govt ਵੱਲੋਂ ਡੀ.ਏ.ਪੀ ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ
ਫ਼ਤਹਿਗੜ੍ਹ ਸਾਹਿਬ, 09 ਨਵੰਬਰ (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Govt ) ਨੇ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਜਾਂ ਹੋਰ ਖਾਦਾਂ ਨਾਲ ਗੈਰ-ਜ਼ਰੂਰੀ ਰਸਾਇਣਾਂ ਦੀ ਗੈਰ-ਕਾਨੂੰਨੀ ਟੈਗਿੰਗ ਵਿੱਚ ਸ਼ਾਮਲ ਕਿਸੇ ਵੀ ਪੈਸਟੀਸਾਈਡ ਡੀਲਰ (ਕੀਟਨਾਸ਼ਕ ਦਵਾਈਆਂ ਦੇ ਡੀਲਰ) ਖ਼ਿਲਾਫ਼ ਰਿਪੋਰਟ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।
ਕਿਸਾਨ ਇਨ੍ਹਾਂ ਨੰਬਰਾਂ ‘ਤੇ ਡੀ.ਏ.ਪੀ. ਖਾਦ ਦੀ ਅਸਲ ਕੀਮਤ ਤੋਂ ਵੱਧ ਰੇਟ ਵਸੂਲਣ, ਗੈਰ-ਕਾਨੂੰਨੀ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਵਰਗੇ ਮੁੱਦਿਆਂ ਦੀ ਰਿਪੋਰਟ ਵੀ ਕਰ ਸਕਦੇ ਹਨ। ਇਹ ਜਾਣਕਾਰੀ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਦਿੱਤੀ।