• Latest
  • Trending
PUNJAB GOVT ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB GOVT ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 months ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

12 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

42 minutes ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

47 minutes ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

1 hour ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

1 hour ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

1 hour ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

11 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

11 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

11 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

12 hours ago
Hindi News
English News
Saturday, June 27, 2026
No Result
View All Result
37 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਔਰਤਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ

March 8, 2026
in ਖਬਰਾਂ, ਪੰਜਾਬ
PUNJAB GOVT ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB GOVT ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

– ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਮਿਲਣਗੇ 1,000 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ

– ਅਨਸੂਚਿਤ ਵਰਗ ਨਾਲ ਸਬੰਧ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ- ਭਗਵੰਤ ਸਿੰਘ ਮਾਨ

– ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਹੋਵੇਗੀ ਸ਼ੁਰੂ, ਯੋਜਨਾ ‘ਚ ਕੋਈ ਸ਼ਰਤ ਨਹੀਂ ਲਾਈ ਗਈ; 18 ਸਾਲ ਤੋਂ ਵੱਧ ਉਮਰ ਦੀਆਂ ਮਾਵਾਂ ਅਤੇ ਭੈਣਾਂ ਲਾਭ ਲੈਣ ਦੇ ਯੋਗ ਹੋਣਗੀਆਂ- ਭਗਵੰਤ ਸਿੰਘ ਮਾਨ

– ਪੰਜਾਬ ਸਰਕਾਰ ਨੇ ‘ ਸਾਰੀਆਂ ਗਰੰਟੀਆਂ ਪੂਰੀਆਂ’ ਦਾ ਬਜਟ ਪੇਸ਼ ਕਰਕੇ ਆਮ ਆਦਮੀ ਪਾਰਟੀ ਦੇ ਸਾਰੇ ਚੋਣ ਵਾਅਦੇ ਪੂਰੇ ਕੀਤੇ – ਭਗਵੰਤ ਸਿੰਘ ਮਾਨ

– 10 ਲੱਖ ਰੁਪਏ ਦਾ ਸਿਹਤ ਬੀਮਾ, ਮੁਫ਼ਤ ਬੱਸ ਯਾਤਰਾ, ਮੁਫ਼ਤ ਬਿਜਲੀ ਅਤੇ 1,000 ਪ੍ਰਤੀ ਮਹੀਨਾ ਦੀ ਸਹਾਇਤਾ ਰਾਸ਼ੀ ਹਰ ਔਰਤ ਨੂੰ ਸਸ਼ਕਤ ਬਣਾਏਗੀ- ਭਗਵੰਤ ਸਿੰਘ ਮਾਨ

– ਵਿਰੋਧੀ ਪਾਰਟੀਆਂ ਪੁੱਛਦੀਆਂ ਹਨ ਕਿ ਪੈਸਾ ਕਿੱਥੋਂ ਆਵੇਗਾ; ਜੇਕਰ ਸਰਕਾਰ ਦੀ ਨੀਅਤ ਇਮਾਨਦਾਰ ਹੋਵੇ ਤਾਂ ਫੰਡਾਂ ਦੀ ਕੋਈ ਕਮੀ ਨਹੀਂ ਹੁੰਦੀ- ਭਗਵੰਤ ਸਿੰਘ ਮਾਨ

– ਸਾਡੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਅਸੀਂ ਸ਼ਾਨਦਾਰ ਸਕੂਲ, ਹਸਪਤਾਲ, ਮੁਹੱਲਾ ਕਲੀਨਿਕ ਅਤੇ ਸੜਕਾਂ ਬਣਾ ਰਹੇ ਹਾਂ- ਭਗਵੰਤ ਸਿੰਘ ਮਾਨ

– ਪਿਛਲੀਆਂ ਸਰਕਾਰਾਂ ਨੇ ਸਿਰਫ਼ ਪੰਥ ਦੇ ਨਾਮ ‘ਤੇ ਵੋਟਾਂ ਮੰਗੀਆਂ, ਪਰ ਕਦੇ ਵੀ ਉਨ੍ਹਾਂ ਲਈ ਕੰਮ ਨਹੀਂ ਕੀਤਾ- ਭਗਵੰਤ ਸਿੰਘ ਮਾਨ

 

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਚੰਡੀਗੜ੍ਹ ਤੋਂ LIVE ….. पंजाब विधानसभा के बजट सत्र के दौरान चंडीगढ़ से LIVE https://t.co/kjWXsGsS7I

— Bhagwant Mann (@BhagwantMann) March 8, 2026

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦਾ “ਸਾਰੀਆਂ ਗਰੰਟੀਆਂ ਪੂਰੀਆਂ” ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਉਹ ਸਦਾ ਹਰ ਖੇਤਰ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦੀਆਂ ਰਹਿਣ। ਉਨ੍ਹਾਂ ਕਿਹਾ ਕਿ ਅੱਜ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਬਜਟ ਪੇਸ਼ ਕੀਤਾ ਗਿਆ ਹੈ, ਜੋ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਸਬੰਧੀ ਕੀਤੇ ਗਏ ਮੁੱਖ ਵਾਅਦੇ ਨੂੰ ਪੂਰਾ ਕਰਦਾ ਹੈ। ਬਜਟ ਨੂੰ ਲੋਕ-ਪੱਖੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਭਲਾਈ ਉਪਾਵਾਂ ਅਤੇ ਜਨਤਕ ਸੇਵਾਵਾਂ ਰਾਹੀਂ ਨਿਰੰਤਰ ਸਹਾਇਤਾ ਮਿਲਦੀ ਰਹੇ।

ਉਨ੍ਹਾਂ ਕਿਹਾ ਕਿ ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।

ਬਜਟ ਨੂੰ ਇੱਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਇਨੇ ਵਿੱਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।

‘ਆਪ’ ਸਰਕਾਰ ਦੀਆਂ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1,000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ‘ਤੇ ਵਸਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ ਅਤੇ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਤੋਂ ਵਧ ਕੇ ਹੋਰ ਵੀ ਕਈ ਕੰਮ ਕੀਤੇ ਹਨ ਜਿਨ੍ਹਾਂ ਵਿੱਚ ਆਮ ਲੋਕਾਂ ‘ਤੇ ਬੋਝ ਪਾ ਰਹੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਆਦਿ ਸ਼ਾਮਲ ਹੈ। ਇਹ ਕਦਮ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ ਕਿ ਲੋਕਾਂ ਨੂੰ ਸੁਚੱਜੇ ਸ਼ਾਸਨ ਜ਼ਰੀਏ ਹਰ ਸੰਭਵ ਲਾਭ ਮਿਲੇ।

ਸਿੱਖਿਆ ਅਤੇ ਖੇਡਾਂ ਵਿੱਚ ਨਿਵੇਸ਼ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ ਕਿ ਬਜਟ ਵਿੱਚ ਸਿੱਖਿਆ ਲਈ ਅਲਾਟਮੈਂਟ ਵਿੱਚ ਸੱਤ ਫੀਸਦ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਰਾਜ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1,791 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦਿਆਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਖੇਡਾਂ ਵਿੱਚ ਲਾ ਕੇ ਉਨ੍ਹਾਂ ਨੂੰ ਵਧੇਰੇ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵੱਲ ਜਾ ਰਹੇ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੀ ਸਾਰੀ ਊਰਜਾ ਆਪੋ-ਆਪਣੇ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਨ ਵੱਲ ਲਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਸੂਬਾ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੱਡੀ ਮਦਦ ਮਿਲ ਰਹੀ ਹੈ ਅਤੇ ਨੌਜਵਾਨਾਂ ਨੂੰ ਖੁਦ ਲਈ ਸਿਹਤਮੰਦ ਅਤੇ ਉਸਾਰੂ ਭਵਿੱਖ ਦੀ ਸਿਰਜਣਾ ਵੱਲ ਧਿਆਨ ਕੇਂਦਰਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਹਰ ਇੱਕ ਪੈਸੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਵਿੱਚ ਲੀਕੇਜ ਜਾਂ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਗਈ ਹੈ ਅਤੇ ਬਚਾਏ ਗਏ ਸਰੋਤ ਹੁਣ ਉਨ੍ਹਾਂ ਯੋਜਨਾਵਾਂ ਵਿੱਚ ਨਿਵੇਸ਼ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਲਾਭ ਆਮ ਆਦਮੀ ਨੂੰ ਹੋ ਰਿਹਾ ਹੈ ਅਤੇ ਅੱਗੇ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

Tags: BREAKING NEWSBreaking news in PunjabiLatest Punjab news in PunjabiPUNJAB CMtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

by Ranjit Singh
June 27, 2026
0

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ 'ਤੇ - ਅਰਵਿੰਦ ਕੇਜਰੀਵਾਲ ਵੀ ਹੋਣਗੇ ਨਾਲ ਮੌਜੂਦ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ):...

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
June 27, 2026
0

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਕੱਲ੍ਹ ਨੂੰ ਖੇਡਿਆ ਜਾਵੇਗਾ ਵੱਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

Most Popular

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

by Jaspreet Kaur
4 weeks ago
0

Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 30 ਮਈ, 2026 (ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA